August 6, 2026, 1:59 pm
----------- Advertisement -----------
HomeNewsLatest Newsਸੰਸਦ ਦਾ ਸਰਦ ਰੁੱਤ ਸੈਸ਼ਨ, 23 ਦਸੰਬਰ ਤੱਕ ਚੱਲੇਗਾ,ਸੈਸ਼ਨ

ਸੰਸਦ ਦਾ ਸਰਦ ਰੁੱਤ ਸੈਸ਼ਨ, 23 ਦਸੰਬਰ ਤੱਕ ਚੱਲੇਗਾ,ਸੈਸ਼ਨ

Published on

----------- Advertisement -----------

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕਰੇਗੀ।ਸੰਸਦ ਦਾ ਇਹ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ ਲੋਕ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਅੱਜ ਦੋ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਉਣ ਅਤੇ ਅੱਠ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾਂ ਮੀਟਿੰਗ ਕਰਨ ਦੀ ਯੋਜਨਾ ਵੀ ਬਣਾਈ ਹੈ।

ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਸੰਸਦ ਦਾ ਮਹੱਤਵਪੂਰਨ ਸੈਸ਼ਨ ਹੈ। ਦੇਸ਼ ਦੇ ਨਾਗਰਿਕ ਇੱਕ ਉਤਪਾਦਕ ਸੈਸ਼ਨ ਚਾਹੁੰਦੇ ਹਨ। ਉਹ ਵਧੀਆ ਭਵਿੱਖ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਹਰ ਵਿਸ਼ੇ ‘ਤੇ ਚਰਚਾ ਕਰਨ ਲਈ ਤਿਆਰ ਹੈ, ਖੁੱਲ੍ਹੀ ਗੱਲਬਾਤ ਲਈ ਤਿਆਰ ਹੈ। ਸਰਕਾਰ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ। ਅਸੀਂ ਚਾਹੁੰਦੇ ਹਾਂ ਕਿ ਸੰਸਦ ਵਿੱਚ ਸਵਾਲ ਵੀ ਹੋਣ ਅਤੇ ਸੰਸਦ ਵਿੱਚ ਸ਼ਾਂਤੀ ਵੀ ਹੋਵੇ। ਸੰਸਦ ਦੀ ਮਰਿਆਦਾ, ਸਪੀਕਰ ਦੀ ਮਰਿਆਦਾ ਦਾ ਧਿਆਨ ਰੱਖਿਆ ਜਾਵੇ। ਦੇਸ਼ ਦੇ ਵਿਕਾਸ ਲਈ ਨਵੇਂ ਰਸਤੇ ਖੁੱਲ੍ਹਣ ਅਤੇ ਦੇਸ਼ ਦੇ ਹਿੱਤ ’ਚ ਚਰਚਾਵਾਂ ਹੋਣ। ਹਾਲਾਂਕਿ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸੰਸਦ ਦੀ ਕਾਰਵਾਈ ਅੱਗੇ ਵਧਾਉਣਾ ਮਕਸਦ ਹੋਵੇ, ਨਾ ਕਿ ਰੁਕਾਵਟ ਪਾਉਣਾ।

ਵਿਰੋਧੀ ਧਿਰਾਂ ਕਿਸਾਨਾਂ, ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਸਾਰੀਆਂ ਵਿਰੋਧੀ ਪਾਰਟੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ‘ਤੇ ਚਰਚਾ ਦੀ ਮੰਗ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...