June 27, 2026, 7:26 pm
----------- Advertisement -----------
HomeNewsLatest Newsਯੂਪੀ 'ਚ ਚਾਰ ਪਹੀਆ ਵਾਹਨਾਂ 'ਤੇ ਮਿਲੇਗੀ 1 ਲੱਖ ਦੀ ਛੋਟ, 10...

ਯੂਪੀ ‘ਚ ਚਾਰ ਪਹੀਆ ਵਾਹਨਾਂ ‘ਤੇ ਮਿਲੇਗੀ 1 ਲੱਖ ਦੀ ਛੋਟ, 10 ਲੱਖ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

Published on

----------- Advertisement -----------

ਯੂਪੀ ਕੈਬਨਿਟ ਦੀ ਬੈਠਕ ਵੀਰਵਾਰ ਨੂੰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਪ੍ਰਧਾਨਗੀ ‘ਚ ਹੋਈ। ਇਸ ਵਿੱਚ ਨਵੀਂ ਇਲੈਕਟ੍ਰਿਕ ਵਹੀਕਲ ਮੈਨੂਫੈਕਚਰਿੰਗ ਐਂਡ ਮੋਬਿਲਿਟੀ ਪਾਲਿਸੀ-2022 ਨੂੰ ਮਨਜ਼ੂਰੀ ਦਿੱਤੀ ਗਈ। ਇਸ ਤਹਿਤ ਇਲੈਕਟ੍ਰਿਕ ਵਾਹਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾਵੇਗੀ। ਇਸ ਤਹਿਤ ਸਰਕਾਰ ਨੇ ਸੂਬੇ ਵਿੱਚ 30,000 ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਰੱਖਿਆ ਹੈ। ਇਸ ਨਾਲ ਕਰੀਬ 10 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ।
ਇਸ ਦੇ ਨਾਲ ਹੀ ਸੂਬੇ ਵਿੱਚ ਖਰੀਦੇ ਜਾਣ ਵਾਲੇ ਇਲੈਕਟ੍ਰਿਕ ਵਾਹਨਾਂ ਦੀ ਫੈਕਟਰੀ ਕੀਮਤ ‘ਤੇ 15 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ। ਇਸ ਵਿੱਚ ਪਹਿਲੇ 2 ਲੱਖ ਦੋ ਪਹੀਆ ਇਲੈਕਟ੍ਰਿਕ ਵਾਹਨਾਂ ‘ਤੇ 5 ਹਜ਼ਾਰ ਰੁਪਏ ਪ੍ਰਤੀ ਵਾਹਨ, ਪਹਿਲੇ 50 ਹਜ਼ਾਰ ਤਿੰਨ ਪਹੀਆ ਵਾਹਨਾਂ ‘ਤੇ ਵੱਧ ਤੋਂ ਵੱਧ 12 ਹਜ਼ਾਰ, ਪਹਿਲੇ 25 ਹਜ਼ਾਰ ਚਾਰ ਪਹੀਆ ਇਲੈਕਟ੍ਰਿਕ ਵਾਹਨਾਂ ‘ਤੇ 1 ਲੱਖ ਰੁਪਏ ਪ੍ਰਤੀ ਵਾਹਨ ਤੱਕ ਦੀ ਛੋਟ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...