ਚੰਡੀਗੜ੍ਹ, 2 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਕੰਮਾਂ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕੇ ਉਹਨਾਂ ਜੋ ਵੀ ਐਲਾਨ ਕੀਤੇ ਉਹ ਸਭ ਲਾਗੂ ਵੀ ਕੀਤੇ। ਇਸੇ ਦੌਰਾਨ ਚੰਨੀ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇ ਹੁਣ ਪੰਜਾਬ ‘ਚ ਸਰਕਾਰੀ ਨੌਕਰੀ ਕਰਨੀ ਹੈ ਤਾਂ ਇਸ ਲਈ 10ਵੀਂ ਜਮਾਤ ਤੱਕ ਪੰਜਾਬੀ ਪੜ੍ਹਨਾ ਲਾਜ਼ਮੀ ਹੋਵੇਗਾ। ਨਹੀਂ ਉਹਨਾਂ ਨੂੰ ਪੰਜਾਬ ‘ਚ ਨੌਕਰੀ ਨਹੀਂ ਮਿਲੇਗੀ।
ਦੱਸ ਦੇਈਏ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਚੰਨੀ ਵੱਲੋਂ ਲਗਾਤਾਰ ਕੀਤੇ ਜਾ ਐਲਾਨਾਂ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਸੀ। ਵਿਰੋਧੀਆਂ ਦਾ ਕਹਿਣਾ ਸੀ ਕਿ ਚੰਨੀ ਸਿਰਫ਼ ਐਲਾਨ ‘ਤੇ ਐਲਾਨ ਕਰ ਰਹੇ ਹਨ, ਪਰ ਉਨ੍ਹਾਂ ਐਲਾਨਾਂ ਨੂੰ ਲਾਗੂ ਨਹੀਂ ਕਰ ਰਹੇ। ਜਿਸ ‘ਤੇ ਬੋਲਦਿਆਂ ਚੰਨੀ ਨੇ ਕਿਹਾ ਕਿ ਮੈਂ ਐਲਾਨਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹਾਂ।