September 29, 2026, 10:37 am
----------- Advertisement -----------
HomeNewsLatest Newsਨਾਸਿਕ ਨੇੜੇ ਟਰੇਨ ਦੇ 10 ਡੱਬੇ ਪਟੜੀ ਤੋਂ ਉਤਰੇ, 2 ਜ਼ਖਮੀ

ਨਾਸਿਕ ਨੇੜੇ ਟਰੇਨ ਦੇ 10 ਡੱਬੇ ਪਟੜੀ ਤੋਂ ਉਤਰੇ, 2 ਜ਼ਖਮੀ

Published on

----------- Advertisement -----------

ਮਹਾਰਾਸ਼ਟਰ : – ਮਹਾਰਾਸ਼ਟਰ ਦੇ ਨਾਸਿਕ ਤੋਂ 20 ਕਿਲੋਮੀਟਰ ਦੂਰ ਪਵਨ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 2 ਲੋਕ ਜ਼ਖਮੀ ਹੋ ਗਏ ਹਨ। ਘਟਨਾ ਤੋਂ ਬਾਅਦ ਕੇਂਦਰੀ ਰੇਲਵੇ ਨੇ ਇੱਕ ਬਚਾਅ ਅਤੇ ਮੈਡੀਕਲ ਵੈਨ (ਰਾਹਤ ਰੇਲਗੱਡੀ) ਨੂੰ ਮੌਕੇ ‘ਤੇ ਭੇਜਿਆ ਹੈ। ਸਥਾਨਕ ਪ੍ਰਸ਼ਾਸਨ ਵੀ ਰਾਹਤ ਅਤੇ ਬਚਾਅ ਕਾਰਜ ‘ਚ ਲੱਗਾ ਹੋਇਆ ਹੈ। ਇਹ ਹਾਦਸਾ ਐਤਵਾਰ ਦੁਪਹਿਰ 3.10 ਵਜੇ ਲਹਿਵਿਤ ਅਤੇ ਦੇਵਲਾਲੀ ਵਿਚਕਾਰ ਵਾਪਰਿਆ।
ਰੇਲਵੇ ਮੰਤਰਾਲੇ ਦੇ ਕਾਰਜਕਾਰੀ ਨਿਰਦੇਸ਼ਕ (ਸੂਚਨਾ ਅਤੇ ਪ੍ਰਚਾਰ) ਗੌਰਵ ਕ੍ਰਿਸ਼ਨ ਬਾਂਸਲ ਨੇ ਦੱਸਿਆ ਕਿ ਇਸ ਹਾਦਸੇ ‘ਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਅਜੇ ਤੱਕ ਕਿਸੇ ਦੀ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ। ਰੇਲਵੇ ਦੀ LHB ਕੋਚ ਤਕਨੀਕ ਨੇ ਹਾਦਸੇ ‘ਚ ਜਾਨੀ ਤੇ ਮਾਲੀ ਨੁਕਸਾਨ ਹੋਣ ਤੋਂ ਬਚਾ ਲਿਆ ਹੈ। ਇਸ ਤੋਂ ਪਹਿਲਾਂ ਮੌਕੇ ‘ਤੇ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਰੇਲਵੇ ਪੀਆਰਓ ਦਾ ਕਹਿਣਾ ਹੈ ਕਿ ਇਹ ਲਾਸ਼ ਯਾਤਰੀ ਦੀ ਨਹੀਂ ਹੈ ਅਤੇ ਹਾਦਸੇ ਤੋਂ ਪਹਿਲਾਂ ਪਟੜੀ ‘ਤੇ ਪਈ ਸੀ।
ਹਾਦਸੇ ਵਿੱਚ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਨ੍ਹਾਂ ਵਿੱਚੋਂ ਏ1 ਵਿੱਚ ਸਵਾਰ ਲਖੀਮਚੰਦ ਦੇ ਮੱਥੇ ’ਤੇ ਸੱਟ ਲੱਗੀ ਹੈ ਅਤੇ ਬੀ3 ਵਿੱਚ ਸਵਾਰ ਸਰੋਜ ਮਿਸ਼ਰਾ ਦੇ ਮੋਢੇ ’ਤੇ ਸੱਟ ਲੱਗੀ ਹੈ।
ਹਾਦਸੇ ਦਾ ਸ਼ਿਕਾਰ ਹੋਈ ਟਰੇਨ ਦਾ ਨੰਬਰ 11061 ਹੈ। ਇਹ ਰੇਲਗੱਡੀ ਲੋਕਮਾਨਿਆ ਤਿਲਕ ਟਰਮੀਨਸ ਤੋਂ ਜੈਨਗਰ (ਦਰਭੰਗਾ) ਜਾਣ ਵਾਲੀ ਪਵਨ ਐਕਸਪ੍ਰੈਸ ਵਜੋਂ ਜਾਣੀ ਜਾਂਦੀ ਹੈ। ਸਭ ਤੋਂ ਵੱਧ ਨੁਕਸਾਨ ਏ1, ਬੀ2 ਬੋਗੀ ਦਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਾਲੀ ਥਾਂ ‘ਤੇ ਪਹਾੜੀ ਮੋੜ ਹੈ, ਜਿੱਥੇ ਉਸ ਦਾ ਪਹੀਆ ਪਟੜੀ ਤੋਂ ਉਤਰ ਗਿਆ। ਇਸ ਹਾਦਸੇ ਤੋਂ ਬਾਅਦ ਕੇਂਦਰੀ ਰੇਲਵੇ ਨੇ ਪੰਜ ਟਰੇਨਾਂ ਨੂੰ ਰੋਕ ਦਿੱਤਾ ਹੈ, ਜਦਕਿ ਕੁਝ ਟਰੇਨਾਂ ਨੂੰ ਡਾਇਵਰਟ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...