August 26, 2026, 7:53 pm
----------- Advertisement -----------
HomeNewsLatest Newsਸੀਵਿਜਿਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਕੁੱਲ 10440 ਸ਼ਿਕਾਇਤਾਂ ’ਚੋਂ 7408 ਦਾ...

ਸੀਵਿਜਿਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਕੁੱਲ 10440 ਸ਼ਿਕਾਇਤਾਂ ’ਚੋਂ 7408 ਦਾ 100 ਮਿੰਟਾਂ ’ਚ ਨਿਪਟਾਰਾ : ਡਾ: ਰਾਜੂ

Published on

----------- Advertisement -----------

ਚੰਡੀਗੜ੍ਹ, 10 ਫਰਵਰੀ 2022 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 10440 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 7408 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 49 ਮਿੰਟ 39 ਸੈਕਿੰਡ ਵਿੱਚ ਅਤੇ 92 ਫੀਸਦੀ ਸ਼ੁੱਧਤਾ ਦਰਾਂ ਨਾਲ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ 498 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 448 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 50 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 300 ਸ਼ਿਕਾਇਤਾਂ ਪ੍ਰਾਪਤ ਹੋਈਆਂ , ਜਿਨਾਂ ’ਚੋਂ 278 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 22 ਪ੍ਰਕਿਰਿਆ ਅਧੀਨ ਹਨ। ਉਨਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2193 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2053 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 139 ਪ੍ਰਕਿਰਿਆ ਅਧੀਨ ਹਨ।

ਇਸੇ ਤਰਾਂ ਹੋਰ ਸਰੋਤਾਂ ਰਾਹੀਂ 2130 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2119 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 11 ਪ੍ਰਕਿਰਿਆ ਅਧੀਨ ਹਨ।
ਜ਼ਿਕਰਯੋਗ ਹੈ, ਕੋਈ ਵੀ ਨਾਗਰਿਕ ਸੀਵਿਜਿਲ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜੋ ਕਿ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਦੇ ਨਾਲ ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦਾ ਸਮਾਂ, ਆਧਾਰਤ ਸਬੂਤ ਪ੍ਰਦਾਨ ਕਰਦਾ ਹੈ। ਸ਼ਿਕਾਇਤ ਉਪਰੰਤ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਕਰਨਾ ਯਕੀਨੀ ਬਣਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...