October 29, 2026, 7:04 am
----------- Advertisement -----------
HomeNewsLatest Newsਦੁਨੀਆ 'ਚ ਕੋਰੋਨਾ ਵੈਕਸੀਨ ਦੇ ਖਿਲਾਫ਼ ਹੋ ਰਿਹਾ ਜਬਰਦਸਤ ਵਿਰੋਧ, ਨਿਊਜ਼ੀਲੈਂਡ 'ਚ...

ਦੁਨੀਆ ‘ਚ ਕੋਰੋਨਾ ਵੈਕਸੀਨ ਦੇ ਖਿਲਾਫ਼ ਹੋ ਰਿਹਾ ਜਬਰਦਸਤ ਵਿਰੋਧ, ਨਿਊਜ਼ੀਲੈਂਡ ‘ਚ 120 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

Published on

----------- Advertisement -----------

ਕੈਨੇਡਾ ਤੋਂ ਸ਼ੁਰੂ ਹੋਇਆ ਕੋਰੋਨਾ ਵੈਕਸੀਨ ਦਾ ਵਿਰੋਧ ਹੁਣ ਨਿਊਜ਼ੀਲੈਂਡ ਤੱਕ ਪਹੁੰਚ ਗਿਆ ਹੈ ਵੀਰਵਾਰ ਨੂੰ ਨਿਊਜ਼ੀਲੈਂਡ ਵਿੱਚ ਕਈ ਲੋਕਾਂ ਵੱਲੋ ਵੈਕਸੀਨ ਨੂੰ ਲਾਜ਼ਮੀ ਕਰਨ ਦਾ ਵਿਰੋਧ ਕੀਤਾ ਗਿਆ। ਰਾਜਧਾਨੀ ਵੈਲਿੰਗਟਨ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੰਸਦ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੁਲਸ ਮੁਲਾਜ਼ਮਾਂ ’ਤੇ ਵੀ ਹਮਲਾ ਕੀਤਾ ਜਿਸ ਤੋਂ ਬਾਅਦ 120 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦਸ ਦਈਏ ਕਿ ਪ੍ਰਦਰਸ਼ਨਕਾਰੀਆਂ ਨੇ ਟੀਕੇ ਅਤੇ ਕੋਰੋਨਾ ਪਾਬੰਦੀਆਂ ਨੂੰ ਲਾਗੂ ਕਰਨ ਦੇ ਵਿਰੋਧ ਵਿਚ ਸੰਸਦ ਭਵਨ ਨੇੜੇ ਟੈਂਟ ਲਗਾ ਕੇ ਸੜਕ ਜਾਮ ਕਰ ਦਿੱਤੀ।
ਵੇਲਿੰਗਟਨ ਜ਼ਿਲ੍ਹਾ ਨਾਇਕ ਸੁਪਰਡੈਂਟ ਕੋਰੀ ਪਾਰਨੇਲ ਨੇ ਜਾਣਕਾਰੀ ਦਿੱਤੀ ਹੈ ਕਿ ਵੈਕਸੀਨ ਦਾ ਵਿਰੋਧ ਕਰ ਰਹੇ 120 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਗ੍ਰਿਫ਼ਤਾਰ ਕੀਤੇ ਗਏ 120 ਲੋਕਾਂ ‘ਤੇ ਵਿਰੋਧ ਪ੍ਰਦਰਸ਼ਨ ਅਤੇ ਅਪਰਾਧ ਦੇ ਦੋਸ਼ ਹਨ। ਨਾਇਕ ਨੇ ਦੱਸਿਆ ਕਿ 2 ਪੁਲਸ ਮੁਲਾਜ਼ਮਾਂ ’ਤੇ ਹਮਲਾ ਕੀਤਾ ਗਿਆ, ਜਿਨ੍ਹਾਂ ਵਿਚੋਂ ਇਕ ’ਤੇ ਪੇਪਰ ਸਪਰੇਅ ਨਾਲ ਹਮਲਾ ਹੋਇਆ ਅਤੇ ਦੂਜੇ ਨੂੰ ਮਾਮੂਲੀ ਸੱਟਾਂ ਲੱਗੀਆਂ।
ਦਸ ਦਈਏ ਕਿ ਨਿਊਜ਼ੀਲੈਂਡ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਪ੍ਰਦਰਸ਼ਨਕਾਰੀਆਂ ਨਾਲ ਗੱਲ ਨਹੀਂ ਕਰੇਗੀ। ਮਾਹਿਰਾਂ ਨੂੰ ਡਰ ਹੈ ਕਿ ਇਸ ਪ੍ਰਦਰਸ਼ਨ ਦੀ ਅੱਗ ਹੋਰ ਦੇਸ਼ਾਂ ਤੱਕ ਵੀ ਪਹੁੰਚ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...