July 11, 2026, 1:53 pm
----------- Advertisement -----------
HomeNewsLatest Newsਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 20 ਲੱਖ ਰੁਪਏ...

ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 20 ਲੱਖ ਰੁਪਏ ਡਰੱਗ ਮਨੀ ਸਮੇਤ 353 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ

Published on

----------- Advertisement -----------

ਚੰਡੀਗੜ੍ਹ, 17 ਅਕਤੂਬਰ : – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਪੁਲਿਸ ਨੇ ਇੱਕ ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 900 ਗ੍ਰਾਮ ਗਾਂਜਾ, 8 ਕੁਇੰਟਲ ਭੁੱਕੀ, ਫਾਰਮਾ ਓਪੀਓਡਜ਼ ਦੀਆਂ 88014 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਤੋਂ ਇਲਾਵਾ 20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਇਸ ਹਫ਼ਤੇ ਐਨਡੀਪੀਐਸ ਕੇਸਾਂ ਵਿੱਚ 11 ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 376 ਹੋ ਗਈ ਹੈ।

ਦੱਸਣਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਖਾਸ ਤੌਰ ‘ਤੇ ਡਰੱਗ ਰਿਕਵਰੀ ਨਾਲ ਸਬੰਧਤ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਇਹ ਨਸ਼ੇ ਦੀ ਮਾਮੂਲੀ ਮਾਤਰਾ ਦੀ ਬਰਾਮਦੀ ਹੀ ਹੋਵੇ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...