August 11, 2026, 11:28 pm
----------- Advertisement -----------
HomeNewsLatest Newsਇਟਲੀ ਤੋਂ ਆਉਣ ਵਾਲੇ 125 ਕੋਰੋਨਾ ਪਾਜ਼ੀਟਿਵ ਯਾਤਰੀਆਂ 'ਚੋ 13 ਹਸਪਤਾਲ ਤੋਂ...

ਇਟਲੀ ਤੋਂ ਆਉਣ ਵਾਲੇ 125 ਕੋਰੋਨਾ ਪਾਜ਼ੀਟਿਵ ਯਾਤਰੀਆਂ ‘ਚੋ 13 ਹਸਪਤਾਲ ਤੋਂ ਫਰਾਰ

Published on

----------- Advertisement -----------

ਅੰਮ੍ਰਿਤਸਰ: ਬੀਤੇ ਦਿਨੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਟਲੀ ਤੋਂ ਆਈ ਇੱਕ ਫਲਾਈਟ ‘ਚ ਆਏ 179 ਯਾਤਰੀਆਂ ਵਿਚੋਂ 125 ਯਾਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਸਾਰੇ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਜਿਨ੍ਹਾਂ ਵਿੱਚੋ 13 ਕੋਰੋਨਾ ਪਾਜ਼ੀਟਿਵ ਯਾਤਰੀ ਹਸਪਤਾਲ ਤੋਂ ਫਰਾਰ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੇ ਲੋਕ ਸਿਹਤ ਅਧਿਕਾਰੀਆਂ ਨੂੰ ਗੁੰਮਰਾਹ ਕਰਕੇ ਚਲੇ ਗਏ।


ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖੇੜਾ ਨੇ ਦੱਸਿਆ ਕਿ ਅਸੀਂ ਭਗੌੜੇ ਯਾਤਰੀਆਂ ਦੇ ਪਾਸਪੋਰਟ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ, ‘ਜੇਕਰ ਇਹ ਸਾਰੇ ਲੋਕ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਦੀਆਂ ਤਸਵੀਰਾਂ ਅਖਬਾਰ ‘ਚ ਛਪਵਾਈਆਂ ਜਾਣਗੀਆਂ ਅਤੇ ਨਾਲ ਹੀ ਉਨ੍ਹਾਂ ਖਿਲਾਫ ਮਹਾਮਾਰੀ ਐਕਟ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਜਾਵੇਗੀ।’ ਉਨ੍ਹਾਂ ਕਿਹਾ, ‘ਅਸੀਂ ਆਪਣੇ ਸੂਬੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਾਂ, ਅਜਿਹੇ ‘ਚ ਯਾਤਰੀਆਂ ਦੀ ਅਜਿਹੀ ਲਾਪਰਵਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’
ਦਸ ਦਈਏ ਕਿ ਓਮੀਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਲਗਾਤਾਰ ਯਾਤਰੀ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ। ਇਟਲੀ ਤੋਂ ਜੋ ਯਾਤਰੀ ਆਏ ਹਨ, ਉਨ੍ਹਾਂ ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨਾਲ ਸਬੰਧਤ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...