September 6, 2026, 2:28 am
----------- Advertisement -----------
HomeNewsLatest Newsਮੰਦਭਾਗੀ ਖ਼ਬਰ: ਸਿੰਗਾਪੁਰ 'ਚ 14 ਸਾਲਾ ਭਾਰਤੀ ਵਿਦਿਆਰਥੀ ਦੀ ਮੌ.ਤ

ਮੰਦਭਾਗੀ ਖ਼ਬਰ: ਸਿੰਗਾਪੁਰ ‘ਚ 14 ਸਾਲਾ ਭਾਰਤੀ ਵਿਦਿਆਰਥੀ ਦੀ ਮੌ.ਤ

Published on

----------- Advertisement -----------

ਸਿੰਗਾਪੁਰ ਤੋਂ ਇਕ ਬੇਹੱਦ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ ਇਥੇ ਦੇ ਇਕ ਸਪੋਰਟਸ ਸਕੂਲ ਵਿਚ ਪਿਛਲੇ ਹਫਤੇ ਫਿਟਨੈੱਸ ਟੈਸਟ ਤੋਂ ਬਾਅਦ ਬੀਮਾਰ ਹੋਏ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦਿਆਰਥੀ ਦਾ ਅੰਤਿਮ ਸੰਸਕਾਰ ਬੁੱਧਵਾਰ ਸ਼ਾਮ ਨੂੰ ਕੀਤਾ ਗਿਆ। ਚੈਨਲ ਨਿਊਜ਼ ਏਸ਼ੀਆ ਦੀ ਖ਼ਬਰ ਮੁਤਾਬਕ ਪ੍ਰਣਵ ਮਧਾਈਕ 5 ਅਕਤੂਬਰ ਨੂੰ 400 ਮੀਟਰ ਫਿਟਨੈੱਸ ਟੈਸਟ ਤੋਂ ਬਾਅਦ ਬੀਮਾਰ ਹੋ ਗਿਆ ਸੀ। ਖ਼ਬਰਾਂ ਮੁਤਾਬਕ ਪ੍ਰਣਵ ਸਿੰਗਾਪੁਰ ਬੈਡਮਿੰਟਨ ਐਸੋਸੀਏਸ਼ਨ ਦੇ ਰਾਸ਼ਟਰੀ ਇੰਟਰਮੀਡੀਏਟ ਗਰੁੱਪ ਦਾ ਹਿੱਸਾ ਸੀ। ਸਕੂਲ ਨੇ ਕਿਹਾ ਕਿ ਉਸ ਨੇ 14 ਸਾਲਾ ਵਿਦਿਆਰਥੀ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
ਸਕੂਲ ਦੇ ਅਨੁਸਾਰ “ਪ੍ਰਣਵ ਦਾ ਦੇਹਾਂਤ ਬਹੁਤ ਹੀ ਦੁਖਦਾਈ ਹੈ ਅਤੇ ਅਸੀਂ ਉਸਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਪ੍ਰਣਵ ਇੱਕ ਰੋਲ ਮਾਡਲ ਵਿਦਿਆਰਥੀ ਸੀ, ਇੱਕ ਸ਼ਾਨਦਾਰ ਬੈਡਮਿੰਟਨ ਖਿਡਾਰੀ ਸੀ ਅਤੇ ਉਸਦਾ ਵਿਵਹਾਰ ਬਹੁਤ ਵਧੀਆ ਸੀ।’ ਸਕੂਲ ਨੇ ਇਹ ਵੀ ਕਿਹਾ ਕਿ ਉਹ ਪ੍ਰਣਵ ਦੇ ਪਰਿਵਾਰ ਦੀ ਮਦਦ ਕਰਨਾ ਜਾਰੀ ਰੱਖੇਗਾ। ‘ਕਿਉਂਕਿ ਜਾਂਚ ਜਾਰੀ ਹੈ, ਅਸੀਂ ਇਸ ਸਮੇਂ ਹੋਰ ਜਾਣਕਾਰੀ ਦੇਣ ਦੇ ਯੋਗ ਨਹੀਂ ਹੋਵਾਂਗੇ। ਸੋਗ ਦੀ ਇਸ ਘੜੀ ਵਿਚ ਅਸੀਂ ਪ੍ਰਵਾਰ ਦੀ ਨਿੱਜਤਾ ਨੂੰ ਸਮਝਦੇ ਹੋਏ ਲੋਕਾਂ ਦਾ ਸਹਿਯੋਗ ਮੰਗਦੇ ਹਾਂ’। ਪ੍ਰਣਵ ਦੇ ਪਰਿਵਾਰ ‘ਚ ਉਸ ਦੇ ਪਿਤਾ ਪ੍ਰੇਮ ਸਿੰਘ ਮਧੈਕ, ਮਾਂ ਰੀਟਾ ਮਧਾਈਕ, ਦੋ ਭਰਾ ਪ੍ਰਤਿਊਸ਼ ਅਤੇ ਪ੍ਰਕ੍ਰਿਤ ਮਧਾਈਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...