September 10, 2026, 9:30 pm
----------- Advertisement -----------
HomeNewsLatest Newsਕਰਨਾਲ ਦੇ 17 ਬੱਚੇ ਅਜੇ ਵੀ ਯੂਕਰੇਨ 'ਚ ਫਸੇ, ਜਿਲ੍ਹਾ ਪ੍ਰਸ਼ਾਸ਼ਨ...

ਕਰਨਾਲ ਦੇ 17 ਬੱਚੇ ਅਜੇ ਵੀ ਯੂਕਰੇਨ ‘ਚ ਫਸੇ, ਜਿਲ੍ਹਾ ਪ੍ਰਸ਼ਾਸ਼ਨ ਨੇ ਦਿੱਤੀ ਜਾਣਕਾਰੀ

Published on

----------- Advertisement -----------

ਯੂਕਰੇਨ ਦੇ ਤਣਾਅ ਪੂਰਨ ਮਾਹੌਲ ‘ਚ ਭਾਰਤ ਦੇ ਹਜ਼ਾਰਾਂ ਵਿਦਿਆਰਥੀ ਫਸੇ ਹੋਏ ਹਨ। ਭਾਰਤ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਵਾਪਸ ਭਾਰਤ ਲਿਆਉਣ ਦਾ ਕੰਮ ਲਗਾਤਾਰ ਜਾਰੀ ਹੈ। ਯੂਕਰੇਨ ਵਿੱਚ ਫਸੇ ਵਿਦਿਆਰਥੀਆ ਵਿੱਚੋ 100 ਤੋਂ ਵੱਧ ਵਿਦਿਆਰਥੀ ਕਰਨਾਲ ਜ਼ਿਲ੍ਹੇ ਨਾਲ ਸੰਬੰਧਿਤ ਸਨ। ਕਰਨਾਲ ਜਿਲ੍ਹਾ ਪ੍ਰਸ਼ਾਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਇਹਨਾਂ ‘ਚੋਂ 49 ਵਿਦਿਆਰਥੀ ਵਾਪਸ ਸਹੀ ਸਲਾਮਤ ਘਰ ਪਰਤ ਚੁੱਕੇ ਹਨ, 51 ਬੱਚੇ ਆਸ-ਪਾਸ ਦੇ ਦੇਸ਼ਾਂ ‘ਚ ਸੁਰੱਖਿਅਤ ਥਾਵਾਂ ‘ਤੇ ਪਹੁੰਚ ਗਏ ਹਨ ਅਤੇ 8 ਬੱਚੇ ਰਸਤੇ ਵਿਚ ਹਨ। ਪਰ 17 ਬੱਚੇ ਅਜੇ ਵੀ ਯੂਕਰੇਨ ਵਿੱਚ ਫਸੇ ਹੋਏ ਹਨ, ਉਨ੍ਹਾਂ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡੀਸੀ ਅਨੀਸ਼ ਯਾਦਵ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਵਾਪਸੀ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਤਾਜ਼ਾ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਤਹਿਸੀਲਦਾਰ ਅਤੇ ਬੀਡੀਓ ਵੱਲੋਂ ਘਰ-ਘਰ ਜਾ ਕੇ ਨਿੱਜੀ ਤੌਰ ‘ਤੇ 100 ਤੋਂ ਵੱਧ ਪਰਿਵਾਰਾਂ ਨਾਲ ਸੰਪਰਕ ਕੀਤਾ ਅਤੇ ਪਰਿਵਾਰਕ ਮੈਂਬਰਾਂ ਨੂੰ ਹੋਂਸਲਾ ਦਿੱਤਾ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਲਗਾਤਾਰ ਯਤਨ ਕਰ ਰਿਹਾ ਹੈ। ਪਰਿਵਾਰਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸਰਕਾਰ ਅਤੇ ਪ੍ਰਸ਼ਾਸਨ ਵਿਦਿਆਰਥੀਆਂ ਦੀ ਵਾਪਸੀ ਲਈ ਪੂਰੀ ਤਰ੍ਹਾਂ ਸੁਚੇਤ ਹੈ, ਵਿਦਿਆਰਥੀਆਂ ਨੂੰ ਜਲਦੀ ਹੀ ਘਰ ਵਾਪਸ ਲਿਆਂਦਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...