November 25, 2026, 1:42 am
----------- Advertisement -----------
HomeNewsLatest Newsਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ...

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 11 ਜਨਵਰੀ : – ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ।
ਧਾਲੀਵਾਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਹੁਣ ਤੱਕ 19 ਲੱਖ 44 ਹਜ਼ਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਫ਼ਲ ਤੇ ਫੁੱਲਦਾਰ ਪੌਦੇ ਲਗਾਏ ਗਏ ਹਨ, ਉੱਥੇ ਹੀ 1 ਲੱਖ 2 ਹਜ਼ਾਰ ਮੋਰਿੰਗਾ ਔਸ਼ਧੀ ਪੌਦੇ ਵੀ ਲਗਾਏ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਅਤੇ ਜੰਗਲਾਤ ਵਿਭਾਗ ਦੇ ਤਾਲਮੇਲ ਨਾਲ ਕੁੱਲ 170 ਨਰਸਰੀਆਂ ਤਿਆਰ ਕੀਤੀਆਂ ਗਈਆਂ ਤਾਂ ਜੋ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ ਅਤੇ ਪੌਦਿਆਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਮੀਆਂਵਾਕੀ ਤਕਨੀਕ ਦੇ ਆਧਾਰ ‘ਤੇ ਮਿੰਨੀ ਜੰਗਲਾਂ ਦੇ ਨਿਰਮਾਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਇਹ ਪ੍ਰਾਜੈਕਟ ਪੰਜਾਬ ਦੇ ਵਾਤਾਵਰਣ ਨੂੰ ਸਾਫ-ਸੁਥਰਾ ਤੇ ਸਵੱਛ ਰੱਖਣ ‘ਚ ਵੀ ਸਹਾਈ ਹੋਵੇਗਾ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਮਗਨਰੇਗਾ ਸਕੀਮ ਪੰਜਾਬ ਦੇ ਪੇਂਡੂ ਕਿਰਤੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ ਕੁੱਲ 1065 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿਤੀ ਸਾਲ 2022-2023 ਦੌਰਾਨ ਕੁੱਲ 7 ਲੱਖ 85 ਹਜ਼ਾਰ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਅਤੇ 2 ਕਰੋੜ, 65 ਲੱਖ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ 83 ਹਜ਼ਾਰ 312 ਨਵੇਂ ਜੌਬ ਕਾਰਡ ਬਣਾਏ ਗਏ ਹਨ ਤਾਂ ਜੋ ਕਿ ਵੱਧ ਤੋਂ ਵੱਧ ਪੇਂਡੂ ਪਰਿਵਾਰਾਂ ਤੱਕ ਇਸ ਸਕੀਮ ਦਾ ਲਾਭ ਪਹੁੰਚਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...