ਪੰਜਾਬ ਦੇ ਬਠਿੰਡਾ ਦੀ ਗੋਨਿਆਣਾ ਮੰਡੀ ‘ਚ ਸੋਮਵਾਰ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਫਾਈਨਾਂਸ ਮੁਲਾਜ਼ਮਾਂ ਤੋਂ 2 ਲੱਖ 65 ਹਜ਼ਾਰ 766 ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਲੁੱਟ ਦੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ 2 ਕਰਮਚਾਰੀ ਬੈਂਕ ਵਿੱਚ ਕੈਸ਼ ਜਮ੍ਹਾ ਕਰਵਾਉਣ ਜਾ ਰਹੇ ਸਨ। ਉਸੇ ਸਮੇਂ ਗੋਨਿਆਣਾ ਮੰਡੀ ਨੇੜੇ ਬਾਈਕ ‘ਤੇ ਸਵਾਰ ਦੋ ਨੌਜਵਾਨ ਆਏ ਅਤੇ ਪਿਸਤੌਲ ਦੇ ਜ਼ੋਰ ‘ਤੇ ਉਨ੍ਹਾਂ ਕੋਲੋਂ ਨਕਦੀ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਥਾਣਾ ਨੇਹੀਆਂਵਾਲਾ ਨੂੰ ਦਿੱਤੀ ਗਈ। ਸੂਚਨਾ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ। ਪੀੜਤ ਮੁਲਾਜ਼ਮਾਂ ਦੇ ਬਿਆਨ ਦਰਜ ਕੀਤੇ। ਪੁਲੀਸ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
----------- Advertisement -----------
ਬਠਿੰਡਾ ‘ਚ ਫਾਈਨਾਂਸ ਕੰਪਨੀ ਮੁਲਾਜ਼ਮਾਂ ਤੋਂ 2.65 ਲੱਖ ਲੁੱਟੇ
Published on
----------- Advertisement -----------
----------- Advertisement -----------