August 6, 2026, 5:44 pm
----------- Advertisement -----------
HomeNewsLatest Newsਲੁਧਿਆਣਾ ਦੇ 2 ਨੌਜਵਾਨ ਖਿਡਾਰੀ IPL 'ਚ ਪਾਉਣਗੇ ਧੱਕ

ਲੁਧਿਆਣਾ ਦੇ 2 ਨੌਜਵਾਨ ਖਿਡਾਰੀ IPL ‘ਚ ਪਾਉਣਗੇ ਧੱਕ

Published on

----------- Advertisement -----------

20 ਮਾਰਚ ਤੋਂ IPL 2023 ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਮੁਤਾਬਕ ਦਰਸ਼ਕਾਂ ‘ਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। IPL Auction 2023 ‘ਚ ਬਹੁਤ ਸਾਰੇ ਖਿਡਾਰੀ ਅਜਿਹੇ ਰਹੇ ਜੋ ਕਿ ਪਹਿਲੀ ਵਾਰ IPL ਖੇਡ ਰਹੇ ਹਨ ਤੇ ਉਨ੍ਹਾਂ ਦੀ ਕੀਮਤ ਲੱਖਾਂ ‘ਚ ਸੀ ਪਰ ਉਨ੍ਹਾਂ ਨੂੰ ਵੀ ਕਰੋੜਾਂ ਰੁਪਏ ਖਰਚ ਕਰ ਖਰੀਦਿਆ ਗਿਆ ਹੈ। ਲੁਧਿਆਣਾ, ਪੰਜਾਬ ਦੇ 2 ਖਿਡਾਰੀ ਨੇਹਲ ਵਢੇਰਾ ਅਤੇ ਸਨਵੀਰ ਆਈ.ਪੀ.ਐੱਲ ਖੇਡਣਗੇ। ਨੇਹਲ ਵਢੇਰਾ ਨੂੰ ਮੁੰਬਈ ਇੰਡੀਅਨਜ਼ ਨੇ ਖਰੀਦਿਆ ਅਤੇ ਸਨਵੀਰ ਨੂੰ ਸਨਰਾਈਜ਼ ਹੈਦਰਾਬਾਦ ਨੇ ਖਰੀਦਿਆ। ਦੋਵਾਂ ਦੀ 20 ਲੱਖ ਦੀ ਬੋਲੀ ਲੱਗੀ ਹੈ। ਲੁਧਿਆਣਾ ਦੇ ਨੇਹਲ ਵਢੇਰਾ ਨੂੰ ਰਨ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ।
ਨੇਹਲ ਵਢੇਰਾ ਨੇ ਅੰਡਰ-23 ਟੂਰਨਾਮੈਂਟ ‘ਚ 578 ਦੌੜਾਂ ਬਣਾ ਕੇ 66 ਸਾਲਾ ਚਮਨ ਲਾਲ ਦਾ ਰਿਕਾਰਡ ਤੋੜ ਦਿੱਤਾ। ਅੰਡਰ-23 ਟੂਰਨਾਮੈਂਟ ਦਾ 4 ਰੋਜ਼ਾ ਸੈਮੀਫਾਈਨਲ 28 ਅਪਰੈਲ ਨੂੰ ਹੰਬੜਾ ਰੋਡ ਨੇੜੇ ਜੀਆਰਡੀ ਕ੍ਰਿਕਟ ਗਰਾਊਂਡ ਵਿੱਚ ਬਠਿੰਡਾ ਖ਼ਿਲਾਫ਼ ਖੇਡਿਆ ਗਿਆ। ਨੇਹਲ ਨੇ ਇਸ ਮੈਚ ਵਿੱਚ 414 ਗੇਂਦਾਂ ਵਿੱਚ 578 ਦੌੜਾਂ ਬਣਾਈਆਂ। ਉਸ ਨੇ 37 ਛੱਕੇ ਅਤੇ 42 ਚੌਕੇ ਲਗਾਏ ਸਨ। ਨੇਹਲ ਦੀ ਇਸ ਪਾਰੀ ਦੇ ਦਮ ‘ਤੇ ਲੁਧਿਆਣਾ ਨੇ 4 ਦਿਨਾ ਮੈਚ ਦੇ ਦੂਜੇ ਦਿਨ 6 ਵਿਕਟਾਂ ‘ਤੇ 880 ਦੌੜਾਂ ਬਣਾ ਕੇ ਆਪਣੀ ਪਾਰੀ ਐਲਾਨ ਦਿੱਤੀ।
ਸਨਵੀਰ 2019 ਵਿੱਚ ਏਸੀਸੀ ਦੀ ਉਭਰਦੀ ਟੀਮ ਵਿੱਚ ਏਸ਼ੀਆ ਕੱਪ ਖੇਡ ਚੁੱਕਾ ਹੈ। ਇਸ ਦੇ ਨਾਲ ਹੀ ਉਹ 2018 ‘ਚ ਵਿਜੇ ਹਜ਼ਾਰੇ ਟਰਾਫੀ ਵੀ ਖੇਡ ਚੁੱਕੇ ਹਨ। ਇਸ ਨਾਲ ਉਸ ਨੇ ਰਣਜੀ ਟਰਾਫੀ ‘ਚ ਬਿਹਤਰ ਪ੍ਰਦਰਸ਼ਨ ਕੀਤਾ ਹੈ।
ਸਨਵੀਰ ਇੱਕ ਆਲਰਾਊਂਡਰ ਹੈ। ਉਹ ਸੱਜੇ ਹੱਥ ਨਾਲ ਬੱਲੇਬਾਜ਼ੀ ਕਰਦਾ ਹੈ। ਸਨਵੀਰ ਦੇ ਚੁਣੇ ਜਾਣ ਤੋਂ ਬਾਅਦ ਪਿੰਡ ਸਾਹਨੇਵਾਲ ਵਿੱਚ ਖੁਸ਼ੀ ਦੀ ਲਹਿਰ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਨਵੀਰ ‘ਤੇ ਪੂਰੀ ਉਮੀਦ ਹੈ ਕਿ ਉਹ ਬਿਹਤਰ ਪ੍ਰਦਰਸ਼ਨ ਕਰਕੇ ਸਾਹਨੇਵਾਲ ਦਾ ਨਾਂ ਰੌਸ਼ਨ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...