October 23, 2026, 12:30 pm
----------- Advertisement -----------
HomeNewsLatest Newsਜਲੰਧਰ 'ਚ ਹੈਰੋਇਨ ਸਪਲਾਈ ਕਰਨ ਜਾ ਰਹੇ 2 ਨੌਜਵਾਨ ਕਾਬੂ

ਜਲੰਧਰ ‘ਚ ਹੈਰੋਇਨ ਸਪਲਾਈ ਕਰਨ ਜਾ ਰਹੇ 2 ਨੌਜਵਾਨ ਕਾਬੂ

Published on

----------- Advertisement -----------

ਸੀਆਈਏ ਸਟਾਫ਼ ਨੇ ਪੰਜਾਬ ਦੇ ਜਲੰਧਰ ਵਿੱਚ ਦੋ ਨੌਜਵਾਨਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵੇਂ ਨੌਜਵਾਨ ਹੈਰੋਇਨ ਸਪਲਾਈ ਕਰਨ ਲਈ ਜਾ ਰਹੇ ਸਨ, ਪਰ ਰਸਤੇ ਵਿੱਚ ਹੀ ਪੁਲਿਸ ਨੇ ਕਾਬੂ ਕਰ ਲਿਆ। ਫੜੇ ਗਏ ਦੋਵੇਂ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਤਸਕਰੀ ਦਾ ਧੰਦਾ ਕਰਦੇ ਸਨ। ਮੁਲਜ਼ਮ 2500 ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਹੈਰੋਇਨ ਲਿਆਉਂਦੇ ਸਨ ਅਤੇ ਅੱਗੇ 3200 ਤੋਂ 3500 ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਵੇਚਦੇ ਸਨ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਅਸ਼ੋਕ ਕੁਮਾਰ ਆਪਣੀ ਟੀਮ ਨਾਲ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਨੌਜਵਾਨ ਹੈਰੋਇਨ ਸਪਲਾਈ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਨੇ ਤੁਰੰਤ ਪ੍ਰਭਾਵ ਨਾਲ ਬਸਤੀ ਗੁੱਜਣ ਦੇ ਬੋਬਦਾਰ ਵਾਲਾ ਮੁਹੱਲੇ ਦੇ ਟੀ-ਪੁਆਇੰਟ ‘ਤੇ ਜਾ ਕੇ ਨਾਕਾਬੰਦੀ ਕੀਤੀ।
ਦੋਵੇਂ ਤਸਕਰ ਪੈਦਲ ਆ ਰਹੇ ਸਨ। ਸੀਆਈਏ ਸਟਾਫ਼ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੋਵਾਂ ਤੋਂ ਉਨ੍ਹਾਂ ਦੇ ਨਾਂ-ਪਤੇ ਪੁੱਛੇ। ਇਕ ਨੌਜਵਾਨ ਨੇ ਆਪਣਾ ਨਾਂ ਦੀਪਕ ਉਰਫ ਡਾਬਰੀ ਪੁੱਤਰ ਮਿਲਖੀ ਰਾਮ ਵਾਸੀ ਰਸੀਲਾਨਗਰ (ਬਸਤੀ ਦਾਨਿਸ਼ਮੰਡਾ, ਜਲੰਧਰ) ਦੱਸਿਆ, ਜਦਕਿ ਦੂਜੇ ਨੌਜਵਾਨ ਨੇ ਆਪਣਾ ਨਾਂ ਵਿਸ਼ੂ ਕਲਿਆਣ ਉਰਫ ਵਿਸ਼ੂ ਪੁੱਤਰ ਸੁਨੀਲ ਕੁਮਾਰ ਵਾਸੀ ਗੁਰੂ ਨਾਨਕ ਕਲੋਨੀ ਘਾਸ ਮੰਡੀ ਦੱਸਿਆ। ਦੋਵਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਦੇ ਕਬਜ਼ੇ ‘ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਹੈਰੋਇਨ ਸਮੇਤ ਫੜੇ ਗਏ ਦੀਪਕ ਉਰਫ਼ ਡਾਬਰੀ ਖ਼ਿਲਾਫ਼ ਪਹਿਲਾਂ ਹੀ ਐਨਡੀਪੀਐਸ ਅਤੇ ਆਬਕਾਰੀ ਐਕਟ ਤਹਿਤ ਨਸ਼ਾ ਤਸਕਰੀ ਦਾ ਕੇਸ ਦਰਜ ਹੈ, ਜਦੋਂਕਿ ਉਸ ਦਾ ਇੱਕ ਹੋਰ ਸਾਥੀ ਵਿਸ਼ੂ ਗੱਡੀ ਚਲਾਉਂਦਾ ਹੈ। ਦੀਪਕ ਦੀ ਸੰਗਤ ਵਿਚ ਆ ਕੇ ਵਿਸ਼ੂ ਨੂੰ ਨਸ਼ੇ ਦੀ ਆਦਤ ਪੈ ਗਈ ਅਤੇ ਤਸਕਰੀ ਕਰਨ ਲੱਗ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...