ਚੰਡੀਗੜ੍ਹ, 3 ਦਸੰਬਰ 2021 – ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਨੂੰ ਲੈ ਕੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੀਆਂ 2022 ਦੀਆਂ ਚੋਣਾਂ ਨਹੀਂ ਲੜਨਗੇ। ਕੰਵਰ ਸੰਧੂ ਨੇ ਆਪਣੇ ਫੇਸਬੁੱਕ ‘ਤੇ ਇੱਕ ਵੀਡੀਓ ਪੋਸਟ ਕੀਤੀ ਜਿਸ ‘ਚ ਉਹਨਾਂ ਨੇ ਇਹ ਐਲਾਨ ਕੀਤਾ।
ਪਿਛਲੇ ਦਿਨੀਂ ਕੰਵਰ ਸੰਧੂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋ ਚਰਚਾ ਛਿੜੀ ਸੀ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਕੰਵਰ ਸੰਧੂ ਨੇ ਸਪਸ਼ਟ ਕੀਤਾ ਕਿ ਉਹ ਨਾ ਤਾਂ ਚੋਣ ਲੜਨਗੇ ਤੇ ਨਾ ਹੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ।
ਆਪਣੇ ਵੀਡੀਓ ਬਿਆਨ ‘ਚ ਕੰਵਰ ਸੰਧੂ ਨੇ ਕਿਹਾ ਕਿ, “ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦਾ ਕੋਈ ਮੌਕਾ ਨਹੀਂ ਸੀ ਕਿਉਂਕਿ ਮੈਨੂੰ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਸੀ। ਦੂਜਾ, ਮੈਂ ਪਾਰਟੀ ਦੀ ਵਿਚਾਰਧਾਰਾ ਤੋਂ ਬਿਲਕੁਲ ਵੀ ਸੰਤੁਸ਼ਟ ਨਹੀਂ ਹਾਂ। ਮੈਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਵਾਂਗਾ, ਪਰ ਮੈਂ ਅਜਿਹਾ ਨਹੀਂ ਕਰਾਂਗਾ। ਮੇਰੀਆਂ ਪਰਿਵਾਰਕ ਸਮੱਸਿਆਵਾਂ ਵੀ ਚੋਣਾਂ ਨਾ ਲੜਨ ਦਾ ਕਾਰਨ ਹਨ।
ਤੁਹਾਨੂੰ ਦੱਸ ਦਈਏ ਕੇ ਕੰਵਰ ਸੰਧੂ ਨੂੰ 2018 ਵਿੱਚ ਆਮ ਆਦਮੀ ਪਾਰਟੀ ਨੇ ਮੁਅੱਤਲ ਕਰ ਦਿੱਤਾ ਸੀ।