September 11, 2026, 9:32 pm
----------- Advertisement -----------
HomeNewsLatest Newsਬਿਹਾਰ 'ਚ 2025 ਦੀਆਂ ਚੋਣਾਂ ਤੇਜਸਵੀ ਯਾਦਵ ਦੀ ਅਗਵਾਈ 'ਚ ਲੜੀਆਂ ਜਾਣਗੀਆਂ...

ਬਿਹਾਰ ‘ਚ 2025 ਦੀਆਂ ਚੋਣਾਂ ਤੇਜਸਵੀ ਯਾਦਵ ਦੀ ਅਗਵਾਈ ‘ਚ ਲੜੀਆਂ ਜਾਣਗੀਆਂ : ਨਿਤੀਸ਼ ਕੁਮਾਰ

Published on

----------- Advertisement -----------

ਮੁੱਖ ਮੰਤਰੀ ਨਿਤੀਸ਼ ਕੁਮਾਰ 2025 ‘ਚ ਹੋਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਨਹੀਂ ਹੋਣਗੇ। ਇਸ ਦਾ ਐਲਾਨ ਉਨ੍ਹਾਂ ਨੇ ਖੁਦ ਕੀਤਾ ਹੈ। ਪਟਨਾ ‘ਚ ਮਹਾਗਠਜੋੜ ਦੇ ਵਿਧਾਇਕਾਂ ਦੀ ਬੈਠਕ ‘ਚ ਨਿਤੀਸ਼ ਨੇ ਕਿਹਾ- 2025 ਦੀਆਂ ਵਿਧਾਨ ਸਭਾ ਚੋਣਾਂ ਤੇਜਸਵੀ ਯਾਦਵ ਦੀ ਅਗਵਾਈ ‘ਚ ਲੜੀਆਂ ਜਾਣਗੀਆਂ। ਮੇਰਾ ਟੀਚਾ 2024 ਲੋਕ ਸਭਾ ਵਿੱਚ ਭਾਜਪਾ ਨੂੰ ਹਰਾਉਣਾ ਹੈ। ਮੈਂ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਉਮੀਦਵਾਰ ਨਹੀਂ ਬਣਨਾ ਚਾਹੁੰਦਾ।
ਵਿੱਤ ਮੰਤਰੀ ਅਤੇ ਜੇਡੀਯੂ ਦੇ ਸੀਨੀਅਰ ਨੇਤਾ ਵਿਜੇ ਚੌਧਰੀ ਨੇ ਕਿਹਾ- ਬਿਹਾਰ ਵਿਧਾਨ ਸਭਾ ਤੋਂ ਬਾਅਦ ਮਹਾਗਠਜੋੜ ਵਿਧਾਇਕ ਦਲ ਦੀ ਬੈਠਕ ਹੋਈ। ਇਸ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੇਰੇ ਤੋਂ ਬਾਅਦ ਅਗਵਾਈ ਤੇਜਸਵੀ ਯਾਦਵ ਦੀ ਹੋਵੇਗੀ। 2025 ਦੀਆਂ ਵਿਧਾਨ ਸਭਾ ਚੋਣਾਂ ਤੇਜਸਵੀ ਯਾਦਵ ਦੀ ਅਗਵਾਈ ‘ਚ ਲੜੀਆਂ ਜਾਣਗੀਆਂ।
ਮਹਾਂਗਠਜੋੜ ਦੇ ਵਿਧਾਇਕਾਂ ਵੱਲੋਂ ਨੋਟਬੰਦੀ ਸਬੰਧੀ ਸਵਾਲ ਉਠਾਉਣ ‘ਤੇ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਰੇ ਆਗੂਆਂ ਦੇ ਸਾਹਮਣੇ ਸਪੱਸ਼ਟ ਕੀਤਾ ਹੈ ਕਿ ਨੋਟਬੰਦੀ ਦੇ ਫੈਸਲੇ ਸਮੇਂ ਸਾਰੀਆਂ ਪਾਰਟੀਆਂ ਦਾ ਸਮਰਥਨ ਪ੍ਰਾਪਤ ਸੀ। ਹੁਣ ਇਸ ‘ਤੇ ਸਵਾਲ ਚੁੱਕਣ ਦਾ ਕੋਈ ਮਤਲਬ ਨਹੀਂ ਹੈ।
ਇਸ ਤੋਂ ਪਹਿਲਾਂ ਵੀ ਨਿਤੀਸ਼ ਕੁਮਾਰ ਕਈ ਪ੍ਰੋਗਰਾਮਾਂ ‘ਚ ਸੰਕੇਤ ਦੇ ਚੁੱਕੇ ਹਨ ਕਿ ਹੁਣ ਤੋਂ ਸਿਰਫ ਤੇਜਸਵੀ ਯਾਦਵ ਹੀ ਬਿਹਾਰ ਦੀ ਅਗਵਾਈ ਕਰਨਗੇ। ਸੀਐਮ ਨਿਤੀਸ਼ ਕੁਮਾਰ ਦਾ ਇਹ ਬਿਆਨ ਆਰਜੇਡੀ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ ਜਿਸ ਵਿੱਚ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਜਗਦਾਨੰਦ ਸਿੰਘ ਨੇ ਨਿਤੀਸ਼ ਕੁਮਾਰ ਨੂੰ ਪੀਐਮ ਬਣਾਉਣ ਲਈ ਆਪਣਾ ਸਮਰਥਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਰਾਸ਼ਟਰੀ ਜਨਤਾ ਦਲ ਨਿਤੀਸ਼ ਕੁਮਾਰ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...