ਪ੍ਰਬੰਧਨ ਨੇ ਕਰਨਾਟਕ ਦੇ ਇੱਕ ਸਰਕਾਰੀ ਕਾਲਜ ਦੇ 24 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ, ਕਿਉਂਕਿ ਉਹ ਹਿਜਾਬ ਪਹਿਨ ਕੇ ਕਲਾਸ ਵਿੱਚ ਪਹੁੰਚੇ ਸਨ। ਕਾਲਜ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਅਸੀਂ ਵਿਦਿਆਰਥਣਾਂ ਨੂੰ ਹਿਜਾਬ ਨਾ ਪਹਿਨਣ ਲਈ ਕਿਹਾ ਸੀ ਪਰ ਕਾਫੀ ਮਨਾਉਣ ਤੋਂ ਬਾਅਦ ਵੀ ਉਨ੍ਹਾਂ ਨੇ ਹਿਜਾਬ ਪਹਿਨਿਆ ਹੋਇਆ ਸੀ।
ਕਾਲਜ ਦੇ ਪ੍ਰਿੰਸੀਪਲ ਨੇ ਸਾਰੇ ਅਧਿਆਪਕਾਂ ਨਾਲ ਸਲਾਹ ਮਸ਼ਵਰਾ ਕੀਤਾ ਅਤੇ ਵਿਦਿਆਰਥੀਆਂ ਨੂੰ 4 ਦਿਨਾਂ ਲਈ ਕਲਾਸ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ। ਸੀਡੀਸੀ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਕਲਾਸ ਅਤੇ ਗਲਿਆਰਿਆਂ ਵਿੱਚ ਹਿਜਾਬ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਫਿਰ ਵੀ ਲੜਕੀਆਂ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ ਤਾਂ ਸਾਡੇ ਕੋਲ ਸਖ਼ਤ ਕਾਰਵਾਈ ਤੋਂ ਬਿਨਾਂ ਕੋਈ ਚਾਰਾ ਨਹੀਂ ਹੈ।
ਪੁਤੂਰ ਦੇ ਵਿਧਾਇਕ ਸੰਜੀਵ ਮਟੰਦੂਰ ਨੇ ਕਿਹਾ ਕਿ ਹਾਈ ਕੋਰਟ ਨੇ ਕਾਲਜ ਵਿੱਚ ਡਰੈੱਸ ਕੋਡ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ ਸੀ। ਵਿਦਿਆਰਥੀਆਂ ਨੇ ਡਰੈੱਸ ਕੋਡ ਦੀ ਉਲੰਘਣਾ ਕੀਤੀ ਹੈ, ਇਸ ਲਈ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੈਕਚਰਾਰਾਂ ਨੂੰ ਕਰਨਾਟਕ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਰੈਸ ਕੋਡ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
----------- Advertisement -----------
ਕਰਨਾਟਕ ਦੇ ਕਾਲਜ ‘ਚੋਂ 24 ਵਿਦਿਆਰਥਣਾਂ ਨੂੰ ਡਰੈੱਸ ਕੋਡ ਦੀ ਉਲੰਘਣਾ ਦੇ ਦੋਸ਼ ‘ਚ ਮੁਅੱਤਲ ਕੀਤਾ
Published on
----------- Advertisement -----------

----------- Advertisement -----------