November 11, 2026, 2:25 am
----------- Advertisement -----------
HomeNewsLatest News3 ਬੱਚਿਆਂ ਸਣੇ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਦੋ ਦੀ ਮੌਤ

3 ਬੱਚਿਆਂ ਸਣੇ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਦੋ ਦੀ ਮੌਤ

Published on

----------- Advertisement -----------

ਜਲੰਧਰ: ਨਿਊ ਰਾਜ ਨਗਰ ਸਥਿਤ ਇਕ ਔਰਤ ਨੇ ਆਪਣੇ ਪਤੀ ਤੋਂ ਤੰਗ ਆ ਕੇ ਆਪਣੇ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਔਰਤ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ, ਜਦਕਿ ਉਸ ਦੀ ਧੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਔਰਤ ਦਾ ਕਾਫ਼ੀ ਦੇਰ ਤੋਂ ਪਤੀ ਨਾਲ ਪਰਿਵਾਰਕ ਝਗੜਾ ਚੱਲ ਰਿਹਾ ਸੀ। ਮਾਮਲੇ ਨੂੰ ਲੈ ਕੇ ਮ੍ਰਿਤਕ ਦੀ ਭੈਣ ਦੇ ਬਿਆਨਾਂ ’ਤੇ ਮੁਲਜ਼ਮ ਪਤੀ ਖ਼ਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਨਿਊ ਰਾਜ ਨਗਰ ਦੀ ਰਹਿਣ ਵਾਲੀ ਰੇਖਾ ਨੇ ਆਪਣੇ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਨਿਗਲ ਲਿਆ।

ਜਿਸ ਵੇਲੇ ਇਹ ਘਟਨਾ ਵਾਪਰੀ ਉਸ ਸਮੇਂ ਮ੍ਰਿਤਕਾ ਦਾ ਪਤੀ ਆਪਣੀ ਦੁਕਾਨ ’ਤੇ ਸੀ। ਔਰਤ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਪਤਾ ਸਭ ਤੋਂ ਪਹਿਲਾਂ ਗੁਆਂਢ ’ਚ ਰਹਿੰਦੇ ਉਸ ਦੇ ਦਿਓਰ ਨੂੰ ਲੱਗਿਆ, ਜੋ ਘਰ ਕਿਸੇ ਕੰਮ ਆਇਆ ਸੀ। ਉਸ ਨੇ ਜਦੋਂ ਵੇਖਿਆ ਕਿ ਉਸ ਦੀ ਭਾਬੀ ਅਤੇ ਬੱਚੇ ਤਿੰਨੋਂ ਜ਼ਮੀਨ ’ਤੇ ਡਿੱਗੇ ਹੋਏ ਹਨ ਅਤੇ ਮੂੰਹ ’ਚੋਂ ਝੱਗ ਨਿਕਲ ਰਹੀ ਹੈ ਤਾਂ ਉਸ ਨੇ ਆਂਢ-ਗੁਆਂਢ ਦੇ ਲੋਕਾਂ ਨੂੰ ਬੁਲਾ ਕੇ ਐਂਬੂਲੈਂਸ ਨੂੰ ਫੋਨ ਕੀਤਾ। ਐਂਬੂਲੈਂਸ ਰਾਹੀਂ ਤਿੰਨਾਂ ਨੂੰ ਕਪੂਰਥਲਾ ਰੋਡ ਸਥਿਤ ਨਿੱਜੀ ਹਸਪਤਾਲ ਲਿਜਾਇਆ ਗਿਆ।

ਹਸਪਤਾਲ ਲਿਜਾਣ ਦੌਰਾਨ ਰਸਤੇ ਵਿਚ ਹੀ ਰੇਖਾ ਦੀ ਮੌਤ ਹੋ ਚੁੱਕੀ ਸੀ, ਜਦਕਿ ਉਸ ਦੇ ਪੁੱਤਰ ਗੌਰਵ ਦੀ ਹਸਪਤਾਲ ਪਹੁੰਚਣ ਦੇ ਇਕ ਘੰਟੇ ਬਾਅਦ ਮੌਤ ਹੋ ਗਈ। ਰੇਖਾ ਦੀ ਛੋਟੀ ਬੇਟੀ ਮੰਨਤ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਵੱਲੋਂ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਰੇਖਾ ਦੀ ਭੈਣ ਰੇਣੂ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਕਿਹਾ ਕਿ ਪਤੀ ਨਾਲ ਰੇਖਾ ਦਾ ਕਾਫ਼ੀ ਵਿਵਾਦ ਚੱਲ ਰਿਹਾ ਸੀ। ਉਸ ਨੇ ਪੁਲਸ ਤੋਂ ਮੰਗ ਕੀਤੀ ਕਿ ਰੇਖਾ ਦੇ ਮੁਲਜ਼ਮ ਪਤੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।ਉਥੇ ਹੀ, ਮ੍ਰਿਤਕਾ ਰੇਖਾ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਪੁਲਸ ਨੂੰ ਬਿਆਨ ਦਿੱਤੇ ਹਨ ਕਿ ਉਨ੍ਹਾਂ ਦੇ ਜਵਾਈ ਦਿਲੀਪ ਵੱਲੋਂ ਰੇਖਾ ਨੂੰ ਇਸ ਹੱਦ ਤੱਕ ਤੰਗ ਕੀਤਾ ਗਿਆ ਕਿ ਉਸ ਨੂੰ ਉਕਤ ਕਦਮ ਚੁੱਕਣਾ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...