September 4, 2026, 12:15 pm
----------- Advertisement -----------
HomeNewsLatest News35 ਲੱਖ ਦੀ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

35 ਲੱਖ ਦੀ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Published on

----------- Advertisement -----------

ਐਸ.ਏ.ਐਸ ਨਗਰ, 8 ਜੁਲਾਈ : – ਸ਼੍ਰੀ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਮਿਤੀ 01.07.2022 ਨੂੰ ਸੰਜੀਵ ਕੁਮਾਰ ਵਾਸੀ ਖੰਨਾ ਵੱਲੋ ਥਾਣਾ ਸਿਟੀ ਕੁਰਾਲੀ ਵਿਖੇ ਦਰਖਾਸਤ ਦਿੱਤੀ ਗਈ ਸੀ ਕਿ ਮਿਤੀ 06.06.2022 ਨੂੰ ਉਸ ਦੇ ਕਰਮਚਾਰੀਆਂ ਗੁਰਦੀਪ ਸਿੰਘ ਅਤੇ ਮੋਹਣ ਸਿੰਘ ਪਾਸੋ ਕੁਰਾਲੀ ਸ਼ਹਿਰ ਤੋ ਦਿਨ ਦੇ ਸਮੇਂ ਨਾਮੂਲਮ ਵਿਅਕਤੀਆਂ ਵੱਲੋ ਆਪਣੇ ਆਪ ਨੂੰ ਜੀ.ਐਸ.ਟੀ ਦੇ ਕਰਮਚਾਰੀ ਦੱਸ ਕੇ 35 ਲੱਖ ਰੁਪਏ ਦੀ ਖੋਹ ਕੀਤੀ ਸੀ। ਦਰਖਾਸਤ ਤੇ ਕਾਰਵਾਈ ਕਰਦੇ ਹੋਏ ਮੋਕਾ ਤੇ ਪੜਤਾਲ ਕੀਤੀ ਗਈ ਅਤੇ ਸੀ.ਸੀ.ਟੀ.ਵੀ ਕੈਮਰਿਆ ਦੀ ਘੋਖ ਕੀਤੀ ਗਈ। ਦਰਖਾਸਤ ਵਿੱਚ ਲਗਾਏ ਦੋਸ਼ਾ ਦੀ ਪੜਤਾਲ ਤੋ ਕਰਨ ਤੋ ਬਾਅਦ ਮੁੱਕਦਮਾ ਨੰਬਰ 66 ਮਿਤੀ 06.07.2022 ਅ/ਧ 379ਬੀ ਭ:ਦ:, ਥਾਣਾ ਸਿਟੀ ਕੁਰਾਲੀ, ਮੋਹਾਲੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਉਕਤ ਵਾਰਦਾਤ ਨੂੰ ਟਰੇਸ ਕਰਨ ਸਬੰਧੀ ਸੋਰਸ ਕਾਇਮ ਕੀਤੇ ਗਏ। ਉਪ ਕਪਤਾਨ ਪੁਲਿਸ ਸਬ-ਡਵੀਜਨ ਖਰੜ੍ਹ 2 ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਕੁਰਾਲੀ ਵੱਲੋ ਗਿਰੋਹ ਦੇ ਚਾਰ ਮੈਂਬਰਾ ਗੁਰਦੀਪ ਸਿੰਘ ਉਰਫ ਜੱਸੀ, ਹਰਜੀਤ ਸਿੰਘ, ਵਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਉਰਫ ਚੰਨੀ ਨੂੰ ਕਾਬੂ ਕੀਤਾ ਗਿਆ ਹੈ। ਦੌਸ਼ੀ ਹਰਜੀਤ ਸਿੰਘ ਜੋ ਕਿ ਪੁਲਿਸ ਮੁਲਾਜਮ ਹੈ ਅਤੇ ਇਸ ਵੱਲੋ ਮੋਕਾ ਵਾਰਦਾਤ ਸਮੇਂ ਪੁਲਿਸ ਵਰਦੀ ਪਹਿਨੀ ਹੋਈ ਸੀ।

ਗ੍ਰਿਫਤਾਰ ਦੋਸ਼ੀ:

  1. ਗੁਰਦੀਪ ਸਿੰਘ ਉਰਫ ਜੱਸੀ ਪੁੱਤਰ ਬਹਾਦਰ ਸਿੰਘ ਵਾਸੀ # 239, ਸੈਕਟਰ 26ਏ, ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ। (09 ਲੱਖ ਰੁਪਏ)
  2. ਹਰਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਲਖਨਪੁਰ, ਥਾਣਾ ਖਮਾਣੋ, ਜਿਲ੍ਹਾ ਫਤਿਹਗੜ੍ਹ ਸਾਹਿਬ। (05 ਲੱਖ ਰੁਪਏ)
    (ਹਰਜੀਤ ਸਿੰਘ ਉਕਤ ਮੋਜੂਦਾ ਸਮੇਂ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸੀ)
  3. ਵਰਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ # 254, ਸੈਕਟਰ 26ਏ, ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ। (01 ਲੱਖ 50 ਹਜਾਰ ਰੁਪਏ)
  4. ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਆਤਮਾ ਸਿੰਘ ਵਾਸੀ # 20, ਰੋਇਲ ਸਿਟੀ, ਜੱਸੜਾ, ਮੰਡੀ ਗੋਬਿੰਦਗੜ੍ਹ, ਜਿਲ੍ਹਾ ਫਤਿਹਗੜ੍ਹ ਸਾਹਿਬ।(01 ਲੱਖ 90 ਹਜਾਰ ਰੁਪਏ)
    ਕੁੱਲ ਬ੍ਰਾਮਦਗੀ:- 17 ਲੱਖ 40 ਹਜਾਰ ਰੁਪਏ

ਕਰੀਮੀਨਲ ਹਿਸਟਰੀ :

ਦੋਸ਼ੀ ਵਰਿੰਦਰ ਸਿੰਘ ਉਕਤ ਤੇ ਪਹਿਲਾ ਵੀ ਮੁਕੱਦਮਾ ਨੰਬਰ: 84 ਮਿਤੀ 01.06.2018 ਅ/ਧ 380,381,454, 342 ਭ:ਦ: ਥਾਣਾ ਅਮਲੋਹ, ਜਿਲ੍ਹਾ ਫਤਿਹਗੜ੍ਹ ਸਾਹਿਬ ਦਰਜ ਰਜਿਸਟਰ ਹੈ।
ਦੋਸ਼ੀਆਨ ਨੂੰ ਅਦਾਲਤ ਵਿੱਚ ਪੇਸ਼ ਕਰਕ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿੰਨਾ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...