ਭਾਰਤ ਸਰਕਾਰ ਵੱਲੋਂ ਭਾਰਤ ਨੂੰ ਬਦਨਾਮ ਕਰਨ ਵਾਲੇ 35 ਯੂਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਗਿਆ ਹੈ ਬੀਤੇ ਦਿਨੀ ਕੇਂਦਰੀ ਸੂਚਨਾ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਭਾਰਤ ਨੂੰ ਬਦਨਾਮ ਕਰਨ ਵਾਲੇ ਯੂਟਿਊਬ ਚੈਨਲਾਂ ਨੂੰ ਬੈਨ ਕੀਤਾ ਜਾਵੇਗਾ। ਵੀਰਵਾਰ ਨੂੰ 2 ਵੈੱਬਸਾਈਟਾਂ, 1 ਟਵਿਟਰ ਅਕਾਊਂਟ ਅਤੇ 1 ਫੇਸਬੁੱਕ ਅਕਾਊਂਟ ਸਮੇਤ 35 ਯੂਟਿਊਬ ਚੈਨਲਾਂ ਨੂੰ ਬੈਨ ਕੀਤਾ ਗਿਆ ਹੈ
ਆਈ.ਬੀ. ਮੰਤਰਾਲਾ ਦੇ ਸੰਯੁਕਤ ਸਕੱਤਰ ਵਿਕਰਮ ਸਹਾਏ ਨੇ ਦੱਸਿਆ ਕਿ ਵੀਰਵਾਰ ਯਾਨੀ 20 ਜਨਵਰੀ ਨੂੰ ਮੰਤਰਾਲਾ ਨੂੰ ਮਿਲੀਆਂ ਤਾਜ਼ਾ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਅਸੀਂ 35 ਯੂਟਿਊਬ ਚੈਨਲ, 2 ਟਵਿਟਰ ਅਕਾਊਂਟ, 2 ਇੰਸਟਾਗ੍ਰਾਮ ਅਕਾਊਂਟ, 2 ਵੈੱਬਸਾਈਟਾਂ ਅਤੇ ਇਕ ਫੇਸਬੁੱਕ ਅਕਾਊਂਟ ਨੂੰ ਬਲਾਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਚੈਨਲ ਗੁਆਂਢੀ ਦੇਸ਼ ਪਾਕਿਸਤਾਨ ਤੋਂ ਚਲਾਏ ਜਾ ਰਹੇ ਸਨ। ਇਹ ਸਾਰੇ ਚੈਨਲ ਅਤੇ ਵੈੱਬਸਾਈਟਾਂ ਭਾਰਤ ਦੇ ਖ਼ਿਲਾਫ਼ ਪ੍ਰੋਪੋਗੈਂਡਾ ਫੈਲਾਉਣ ’ਚ ਲੱਗੇ ਹੋਏ ਸਨ।
ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ‘ਚ ਭਾਰਤ ਵਿਰੋਧੀ ਪ੍ਰਚਾਰ ਕਰਨ ਦੇ ਦੋਸ਼ ‘ਚ 20 ਯੂ-ਟਿਊਬ ਚੈਨਲਾਂ ਅਤੇ ਦੋ ਵੈੱਬਸਾਈਟਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਅਸੀਂ ਭਾਰਤ ਵਿਰੋਧੀ ਪ੍ਰਚਾਰ ਅਤੇ ਫਰਜ਼ੀ ਖਬਰਾਂ ਫੈਲਾਉਣ ਵਾਲੀਆਂ ਵੈੱਬਸਾਈਟਾਂ ਖਿਲਾਫ ਕਾਰਵਾਈ ਕੀਤੀ ਹੈ।












