November 16, 2026, 8:01 pm
----------- Advertisement -----------
HomeNewsBreaking Newsਵਿਦੇਸ਼ ’ਚ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਤਿਆਰੀ ! ਚੰਡੀਗੜ੍ਹ ਪੁਲਿਸ...

ਵਿਦੇਸ਼ ’ਚ ਬੈਠੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ ਤਿਆਰੀ ! ਚੰਡੀਗੜ੍ਹ ਪੁਲਿਸ ਦੇ ਨਿਸ਼ਾਨੇ ’ਤੇ ਇਹ 4 ਖਤਰਨਾਕ ਗੈਂਗਸਟਰ

Published on

----------- Advertisement -----------

ਚੰਡੀਗੜ੍ਹ ਵਿੱਚ ਐਨਡੀਪੀਐਸ ਅਤੇ ਹਿੰਸਕ ਅਪਰਾਧਾਂ ਵਿੱਚ ਸ਼ਾਮਲ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਵਿਦੇਸ਼ਾਂ ਚੋਂ ਭਾਰਤ ਵਾਪਸ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜੋ ਵੱਖ-ਵੱਖ ਜਗ੍ਹਾ ਲੁਕੇ ਹੋਏ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। 

ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਵਲੋਂ ਕਰੀਬਨ ਚਾਰ ਗੈਂਗਸਟਰ ਨਿਸ਼ਾਨੇ ’ਤੇ ਹਨ ਜਿਨ੍ਹਾਂ ਚ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ, ਅਦਾਕਾਰਾ ਦਿਸ਼ਾ ਪਟਾਨੀ ਦੇ ਘਰ ਗੋਲੀਬਾਰੀ ਲਈ ਜ਼ਿੰਮੇਵਾਰ ਰੋਹਿਤ ਗੋਦਾਰਾ, ਹਰਿਆਣਾ ਦਾ ਰਣਦੀਪ ਮਲਿਕ ਅਤੇ ਲਾਰੈਂਸ ਦਾ ਕਰੀਬੀ ਸਾਥੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੋਲਡੀ ਬਰਾੜ ਸ਼ਾਮਲ ਹਨ।

ਚੰਡੀਗੜ੍ਹ ਪੁਲਿਸ ਅਜਿਹੇ ਅਪਰਾਧੀਆਂ ਬਾਰੇ ਇੱਕ ਡੋਜ਼ੀਅਰ ਤਿਆਰ ਕਰ ਰਹੀ ਹੈ, ਜਿਸ ਵਿੱਚ ਉਨ੍ਹਾਂ ਦੇ ਨਾਮ, ਫੋਟੋਆਂ, ਅਪਰਾਧਿਕ ਰਿਕਾਰਡ ਅਤੇ ਉਨ੍ਹਾਂ ਦੇ ਠਿਕਾਣਿਆਂ ਦੇ ਪੂਰੇ ਵੇਰਵੇ ਹੋਣਗੇ। ਡੋਜ਼ੀਅਰ ਇੱਕ ਮਹੀਨੇ ਦੇ ਅੰਦਰ ਤਿਆਰ ਕੀਤਾ ਜਾਵੇਗਾ ਅਤੇ ਸੀਬੀਆਈ ਨੂੰ ਸੌਂਪਿਆ ਜਾਵੇਗਾ, ਜਿਸਨੂੰ ਗ੍ਰਹਿ ਮੰਤਰਾਲੇ ਦੁਆਰਾ ਨੋਡਲ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। 

ਸ਼ਹਿਰ ਦੇ ਸਾਰੇ ਪੁਲਿਸ ਸਟੇਸ਼ਨ, ਆਪ੍ਰੇਸ਼ਨ ਸੈੱਲ, ਜ਼ਿਲ੍ਹਾ ਅਪਰਾਧ ਸੈੱਲ ਅਤੇ ਨਾਰਕੋਟਿਕਸ ਵਿਰੋਧੀ ਟਾਸਕ ਫੋਰਸ ਇਸ ਤਿਆਰੀ ਵਿੱਚ ਸ਼ਾਮਲ ਹਨ।

ਕਾਬਿਲੇਗੌਰ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਰਦੇਸ਼ ਦਿੱਤੇ ਹਨ ਕਿ ਵਿਦੇਸ਼ਾਂ ਵਿੱਚ ਲੁਕੇ ਭਾਰਤੀ ਭਗੌੜਿਆਂ ਦੀ ਵਾਪਸੀ ਵਿੱਚ ਤੇਜ਼ੀ ਲਿਆਉਣ ਲਈ ਆਈਬੀ ਅਤੇ ਐਨਆਈਏ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਪ੍ਰੇਸ਼ਨ (ਐਸਓਪੀ) ਤਿਆਰ ਕੀਤਾ ਜਾਵੇ। ਜਿਸ ਚ ਦੇਸ਼ ਭਰ ਦੇ ਰਾਜਾਂ ਅਤੇ ਕੇਂਦਰੀ ਏਜੰਸੀਆਂ ਵਿੱਚ ਤਜਰਬੇਕਾਰ ਵਕੀਲਾਂ ਸਮੇਤ ਵਿਸ਼ੇਸ਼ ਟੀਮਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...