September 10, 2026, 9:27 pm
----------- Advertisement -----------
HomeNewsLatest NewsJ&K ’ਚ ਦੋ ਵੱਖ-ਵੱਖ ਮੁਕਾਬਲਿਆਂ ’ਚ 6 ਅੱਤਵਾਦੀ ਢੇਰ, ਫ਼ੌਜ ਦਾ ਇੱਕ...

J&K ’ਚ ਦੋ ਵੱਖ-ਵੱਖ ਮੁਕਾਬਲਿਆਂ ’ਚ 6 ਅੱਤਵਾਦੀ ਢੇਰ, ਫ਼ੌਜ ਦਾ ਇੱਕ ਜਵਾਨ ਸ਼ਹੀਦ: ਵਿਜੇ ਕੁਮਾਰ

Published on

----------- Advertisement -----------

ਜੰਮੂ-ਕਸ਼ਮੀਰ ਦੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿਚ ਦੋ ਵੱਖ-ਵੱਖ ਮੁਕਾਬਲਿਆਂ ਵਿਚ 6 ਅੱਤਵਾਦੀ ਮਾਰੇ ਗਏ ਅਤੇ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਇੰਸਪੈਕਟਰ ਜਨਰਲ ਆਫ ਪੁਲਸ (ਆਈ. ਜੀ. ਪੀ.) ਵਿਜੇ ਕੁਮਾਰ ਨੇ ਇਸ ਬਾਬਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਨੰਤਨਾਗ ਮੁਕਾਬਲੇ ਵਿਚ ਜ਼ਖਮੀ ਹੋਏ ਜੰਮੂ-ਕਸ਼ਮੀਰ ਦੇ ਤਿੰਨ ਪੁਲਸ ਮੁਲਾਜ਼ਮਾਂ ਦੀ ਹਾਲਤ ਸਥਿਰ ਹੈ।


ਵਿਜੇ ਕੁਮਾਰ ਨੇ ਦੱਸਿਆ ਕਿ ਕੁਲਗਾਮ ਮੁਕਾਬਲੇ ਵਿਚ 3 ਜੈਸ਼-ਏ-ਮੁਹੰਮਦ ਅੱਤਵਾਦੀ ਮਾਰੇ ਗਏ, ਜਿਨ੍ਹਾਂ ’ਚੋਂ ਇਕ ਪਾਕਿਸਤਾਨੀ ਅੱਤਵਾਦੀ ਸੀ ਅਤੇ ਦੋ ਸਥਾਨਕ ਅੱਤਵਾਦੀ ਸਨ। ਫ਼ੌਜ ਦੀ ਟੀਮ ਨੇ ਦੋ ਏ. ਕੇ-47 ਅਤੇ ਇਕ ਐੱਮ-4 ਰਾਈਫ਼ਲ ਵੀ ਬਰਾਮਦ ਕੀਤੀ ਹੈ। ਓਧਰ ਅਨੰਤਨਾਗ ਵਿਚ ਰਾਤ ਨੂੰ ਸ਼ੁਰੂਆਤੀ ਗੋਲੀਬਾਰੀ ਵਿਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਦੋ ਸਵੇਰੇ-ਸਵੇਰੇ ਢੇਰ ਕਰ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਵਿਚ ਫ਼ੌਜ ਦੇ 3 ਜਵਾਨ ਅਤੇ ਜੰਮੂ-ਕਸ਼ਮੀਰ ਪੁਲਸ ਦਾ ਇਕ ਜਵਾਨ ਜ਼ਖਮੀ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕੁੱਲ ਦੋ ਪਾਕਿਸਤਾਨ ਅੱਤਵਾਦੀ ਅਤੇ ਜੈਸ਼ ਦੇ ਚਾਰ ਸਥਾਨਕ ਅੱਤਵਾਦੀ ਮਾਰੇ ਗਏ। ਦੋ ਐੱਮ-4 ਰਾਈਫ਼ਲ ਅਤੇ 4 ਏ. ਕੇ-47 ਬਰਾਮਦ ਕੀਤੀਆਂ ਗਈਆਂ। ਇਹ ਸੁਰੱਖਿਆ ਦਸਤਿਆਂ ਦੀ ਵੱਡੀ ਸਫ਼ਲਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...