September 3, 2026, 1:30 am
----------- Advertisement -----------
HomeNewsLatest Newsਪੰਜਾਬ ਚੋਣਾਂ ਨੇੜੇ ਲੁਧਿਆਣਾ 'ਚ ਘਰ 'ਚੋਂ 70 ਪੇਟੀਆਂ ਸ਼ਰਾਬ ਬਰਾਮਦ

ਪੰਜਾਬ ਚੋਣਾਂ ਨੇੜੇ ਲੁਧਿਆਣਾ ‘ਚ ਘਰ ‘ਚੋਂ 70 ਪੇਟੀਆਂ ਸ਼ਰਾਬ ਬਰਾਮਦ

Published on

----------- Advertisement -----------

ਪੰਜਾਬ : – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜੋਧਾਂ ਵਿੱਚ ਪੁਲਿਸ ਨੇ ਇੱਕ ਘਰ ਵਿੱਚੋਂ 70 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਜਦੋਂ ਸ਼ਰਾਬ ਤਸਕਰਾਂ ਦੇ ਘਰ ਛਾਪੇਮਾਰੀ ਕੀਤੀ ਤਾਂ ਸ਼ਰਾਬ ਛੁਪਾਉਣ ਦਾ ਤਰੀਕਾ ਦੇਖ ਪੁਲਿਸ ਪਾਰਟੀ ਵੀ ਹੈਰਾਨ ਰਹਿ ਗਈ | ਸ਼ਰਾਬ ਛੁਪਾਉਣ ਲਈ ਤਸਕਰਾਂ ਨੇ ਕੰਧਾਂ ਵਿੱਚ ਕੋਠੜੀਆਂ ਬਣਾਈਆਂ ਹੋਈਆਂ ਸਨ। ਪੁਲਸ ਨੇ ਘਰ ‘ਚੋਂ ਵੱਖ-ਵੱਖ ਮਾਰਕਾ ਦੀ ਸ਼ਰਾਬ ਬਰਾਮਦ ਕੀਤੀ ਹੈ।
ਪੁਲੀਸ ਅਨੁਸਾਰ ਪਰਿਵਾਰਕ ਮੈਂਬਰ ਲੰਮੇ ਸਮੇਂ ਤੋਂ ਸ਼ਰਾਬ ਦੀ ਤਸਕਰੀ ਕਰ ਰਹੇ ਸਨ ਪਰ ਪੁਲੀਸ ਦੇ ਹੱਥ ਨਹੀਂ ਆ ਰਹੇ ਸਨ। ਹੁਣ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਔਰਤਾਂ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਜੋਧਾਂ ਦੇ ਏਐਸਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਉਕਤ ਪਰਿਵਾਰ ਵੱਲੋਂ ਸ਼ਰਾਬ ਦੀ ਤਸਕਰੀ ਕਰਨ ਦੀ ਸੂਚਨਾ ਮਿਲੀ ਸੀ।
ਸੂਚਨਾ ਦੇ ਆਧਾਰ ‘ਤੇ ਜਦੋਂ ਅਸੀਂ ਪਿੰਡ ਲਤਾਲਾ ‘ਚ ਮਨਪ੍ਰੀਤ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਸ ਦੇ ਘਰ ਦੇ ਬਾਹਰ ਸ਼ਰਾਬ ਲੈਣ ਆਏ ਲੋਕ ਮੌਕੇ ‘ਤੇ ਹੀ ਗੱਡੀ ਛੱਡ ਕੇ ਫ਼ਰਾਰ ਹੋ ਗਏ | ਜਦੋਂ ਉਹ ਘਰ ਅੰਦਰ ਦਾਖਲ ਹੋਇਆ ਤਾਂ ਤਲਾਸ਼ੀ ਦੌਰਾਨ ਕੰਧਾਂ ‘ਚ ਬਣੇ ਕੋਠੜੀਆਂ ‘ਚੋਂ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...