November 23, 2026, 1:05 am
----------- Advertisement -----------
HomeNewsLatest Newsਚੰਡੀਗੜ੍ਹ 'ਚ ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋਣਗੇ: ਪੁਰੋਹਿਤ

ਚੰਡੀਗੜ੍ਹ ‘ਚ ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋਣਗੇ: ਪੁਰੋਹਿਤ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਸ਼ਹਿਰ ਉਦੋਂ ਹੀ ਸਹੀ ਅਰਥਾਂ ਵਿੱਚ ਸੁੰਦਰ ਬਣੇਗਾ ਜਦੋਂ ਸ਼ਹਿਰ ਵਾਸੀ ਹਰਿਆਲੀ ਅਤੇ ਸਾਫ਼-ਸੁਥਰੀ ਤਕਨੀਕ ਨੂੰ ਅਪਣਾਉਣ। ਪੁਰੋਹਿਤ ਅੱਜ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ CREST ਦੇ ਸਹਿਯੋਗ ਨਾਲ ਆਯੋਜਿਤ ਤਿੰਨ ਦਿਨਾਂ ਈਵੀ ਐਕਸਪੋ 2023 ਦੇ ਉਦਘਾਟਨ ਮੌਕੇ ਦੇਸ਼ ਭਰ ਦੇ ਇਲੈਕਟ੍ਰਿਕ ਵਾਹਨ ਨਿਰਮਾਤਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਲਾਗੂ ਕਰ ਦਿੱਤੀ ਗਈ ਹੈ। ਸਾਲ 2027 ਤੱਕ 70 ਫੀਸਦੀ ਇਲੈਕਟ੍ਰਿਕ ਵਾਹਨ ਰਜਿਸਟਰਡ ਹੋ ਜਾਣਗੇ। ਚੰਡੀਗੜ੍ਹ ਵਿੱਚ ਪਬਲਿਕ ਟਰਾਂਸਪੋਰਟ ਨੂੰ ਸਾਲ 2030 ਤੱਕ ਈਵੀ ਵਿੱਚ ਬਦਲ ਦਿੱਤਾ ਜਾਵੇਗਾ। ਚੰਡੀਗੜ੍ਹ ਵਿੱਚ ਪਹਿਲੀ ਵਾਰ ਇਸ ਤਰ੍ਹਾਂ ਦਾ ਇਲੈਕਟ੍ਰਿਕ ਵਹੀਕਲ ਐਕਸਪੋ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਆਮ ਲੋਕਾਂ ਲਈ ਇੱਕ ਛੱਤ ਹੇਠਾਂ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨਗੀਆਂ।


ਪੁਰੋਹਿਤ ਨੇ ਕਿਹਾ ਕਿ ਇਹ ਸਮਾਗਮ ਇਲੈਕਟ੍ਰਿਕ ਵਾਹਨ ਨਿਰਮਾਤਾਵਾਂ ਅਤੇ ਵਪਾਰੀਆਂ ਨੂੰ ਇੱਕ ਮਜ਼ਬੂਤ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਪੂਰੇ ਦੇਸ਼ ਨੂੰ ਦਰਪੇਸ਼ ਵੱਡੀ ਸਮੱਸਿਆ ਹੈ। ਅਜਿਹੇ ‘ਚ ਇਲੈਕਟ੍ਰਿਕ ਵਾਹਨ ਪ੍ਰਦੂਸ਼ਣ ਕੰਟਰੋਲ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਵਿੱਚ ਚਾਰਜਿੰਗ ਪੁਆਇੰਟ ਬਣਾਏ ਜਾ ਰਹੇ ਹਨ। ਖਪਤਕਾਰਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਜਾ ਰਹੀ ਹੈ।


ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ, ਹਰਿਆਣਾ ਚੈਪਟਰ ਦੇ ਚੇਅਰਮੈਨ ਪ੍ਰਣਵ ਗੁਪਤਾ ਨੇ ਕਿਹਾ ਕਿ ਪਹਿਲੀ ਵਾਰ ਚੈਂਬਰ ਦੁਆਰਾ ਈਵੀ ਨਿਰਮਾਤਾਵਾਂ ਤੇ ਖਰੀਦਦਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੀਐਚਡੀ ਸੀਸੀਆਈ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਮਧੂਸੂਦਨ ਵਿਜ ਨੇ ਕਿਹਾ ਕਿ ਭਾਰਤ ਆਟੋਮੋਬਾਈਲ ਸੈਕਟਰ ਵਿੱਚ ਇੱਕ ਹੱਬ ਬਣ ਰਿਹਾ ਹੈ। ਆਟੋ ਉਦਯੋਗ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਈਵੀ ਦੇ ਨਿਰਮਾਣ ਨੂੰ ਵਧਾਉਣਾ ਹੋਵੇਗਾ। ਕਰਨ ਗਿਲਹੋਤਰਾ ਕੋ-ਚੇਅਰ ਪੀਐਚਡੀਸੀਸੀਆਈ ਪੰਜਾਬ ਚੈਪਟਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੈਂਬਰ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਸਮਾਗਮਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਚੈਂਬਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੇ ਕਿਹਾ ਕਿ ਇਹ ਸਮਾਗਮ ਚੰਡੀਗੜ੍ਹ ਵਾਸੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਚੈਂਬਰ ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ, ਖੇਤਰੀ ਡਾਇਰੈਕਟਰ ਭਾਰਤੀ ਸੂਦ ਸਮੇਤ ਕਈ ਪਤਵੰਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...