ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 114 ਕਰੋੜ 44ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਐਸਏਐਸ ਨਗਰ ,20 ਅਪ੍ਰੈਲ : – ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 20ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 77ਹਜ਼ਾਰ 884 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 77780 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 20946ਮੀਟਰਕ ਟਨ, ਮਾਰਕਫੈੱਡ ਵੱਲੋਂ 14804 ਮੀਟਰਕ ਟਨ, ਪਨਸਪ ਵੱਲੋਂ 9738 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 11961 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4115ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 57ਹਜਾਰ 531 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ114 ਕਰੋੜ 44ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।
----------- Advertisement -----------
ਜ਼ਿਲ੍ਹੇ ਚ ਹੁਣ ਤੱਕ 77ਹਜ਼ਾਰ 884 ਮੀਟਰਕ ਟਨ ਕਣਕ ਦੀ ਆਮਦ ਹੋਈ: ਅਮਿਤ ਤਲਵਾੜ
Published on
----------- Advertisement -----------
----------- Advertisement -----------












