ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 125ਕਰੋੜ 85ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਐਸਏਐਸ ਨਗਰ, 24 ਅਪ੍ਰੈਲ : – ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 24ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 85ਹਜ਼ਾਰ 287 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ 85287 ਮੀਟਰਕ ਟਨ ਕਣਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦੀ ਜਾ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 24373ਮੀਟਰਕ ਟਨ, ਮਾਰਕਫੈੱਡ ਵੱਲੋਂ 15359 ਮੀਟਰਕ ਟਨ, ਪਨਸਪ ਵੱਲੋਂ 10339ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 12613ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4711ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 74ਹਜਾਰ220ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ125ਕਰੋੜ 85ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾਰ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।
----------- Advertisement -----------
ਜ਼ਿਲ੍ਹੇ ਚ ਹੁਣ ਤੱਕ 85 ਹਜ਼ਾਰ 287 ਮੀਟਰਕ ਟਨ ਕਣਕ ਦੀ ਆਮਦ ਹੋਈ: ਅਮਿਤ ਤਲਵਾੜ
Published on
----------- Advertisement -----------
----------- Advertisement -----------












