November 18, 2026, 9:19 am
----------- Advertisement -----------
HomeNewsLatest Newsਆਮ ਆਦਮੀ ਸਰਕਾਰ ਪੀਟੀਸੀ ਵਿਰੁੱਧ ਮੁਹਾਲੀ ਵਿੱਚ ਹੋਏ ਪੁਲਿਸ ਕੇਸ ਉੱਤੇ ਮਿੱਟੀ...

ਆਮ ਆਦਮੀ ਸਰਕਾਰ ਪੀਟੀਸੀ ਵਿਰੁੱਧ ਮੁਹਾਲੀ ਵਿੱਚ ਹੋਏ ਪੁਲਿਸ ਕੇਸ ਉੱਤੇ ਮਿੱਟੀ ਪਾ ਰਹੀ: ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ : – ਤਿੰਨ ਹਫਤੇ ਪਹਿਲਾ ਪੀਟੀਸੀ ਵਿਰੁੱਧ ਪੁਲਿਸ ਵੱਲੋਂ ਦਰਜ਼ ਕੀਤੇ ਸੈਕਸ ਸਕੈਂਡਲ ਕੇਸ ਦੇ ਸਬੰਧ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਸੰਕੇਤ ਮਿਲ ਰਹੇ ਹਨ ਕਿ ਭਗੰਵਤ ਸਿੰਘ ਮਾਨ ਸਰਕਾਰ ਬਾਦਲਾਂ ਦੀ ਮਲਕੀਅਤ ਵਾਲੇ ਇਸ ਚੈਨਲ ਵਿਰੁੱਧ ਕਾਰਵਾਈ ਕਰਨ ਤੋਂ ਕੰਨੀ ਵੱਟ ਰਹੀ ਹੈ। ਪੀਟੀਸੀ ਚੈਨਲ ਦਾ ਮੈਨੇਜ਼ਿੰਗ ਡਾਇਰੈਕਟਰ ਰਬਿੰਦਰ ਨਰਾਇਣ ਦਾ ਪੁਲਿਸ ਵੱਲੋਂ ਨਾਮਜ਼ਦ ਮੁੱਖ ਦੋਸ਼ੀਆਂ ਵਿੱਚ ਨਾਮ ਦਰਜ਼ ਹੈ। ਉਸਦੇ ਅਤੇ ਐਫ ਆਈ ਆਰ ਵਿੱਚ ਦਰਜ਼ ਤਿੰਨ ਦਰਜ਼ਨ ਦੋਸ਼ੀਆਂ ਵਿਰੁੱਧ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਸਗੋਂ, ਰਬਿੰਦਰ ਨਰਾਇਣ ਹੋਰ ਪ੍ਰਾਈਵੇਟ ਚੈਨਲਾਂ ਨੂੰ ਇੰਟਰਵਿਊ ਦੇ ਰਿਹਾ ਅਤੇ ਸ਼ਰੇਆਮ ਸ਼ਿਕਾਇਤ ਕਰਤਾਵਾਂ ਨੂੰ ਡਰਾ ਧਮਕਾ ਰਿਹਾ ਹੈ। ਪਰ ਪੁਲਿਸ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ। ਪਹਿਲਾਂ ਹੀ, ਪੀਟੀਸੀ ਅਧਿਕਾਰੀਆਂ ਨੇ ਕੇਸ ਦੇ ਸਬੂਤਾਂ ਨੂੰ ਖੁਰਦ-ਬੁਰਦ ਕਰ ਦਿੱਤਾ ਹੈ। ਅਤੇ ਦੋਸ਼ੀ ਧੱਕੇ ਦੀਆਂ ਸ਼ਿਕਾਰ ਦੂਜੀਆਂ ਹੋਰ ਲੜਕੀਆਂ ਨੂੰ ਵੀ ਧਮਕੀਆਂ ਭੇਜ ਰਹੇ ਹਨ। ਉਹਨਾਂ ਨੂੰ ਅੱਗੇ ਆਕੇ ਸੱਚ ਬੋਲਣ ਤੋਂ ਰੋਕਿਆ ਜਾ ਰਿਹਾ ਹੈ।
ਹੈਰਾਨੀ ਦੀ ਗੱਲ ਹੈ, ਕਿ ਕੇਸ ਦੀ ਪੜ੍ਹਤਾਲ ਕਰਦੇ ਪੁਲਿਸ ਅਫਸਰ ਉਲਟਾਂ ਕੇਸ ਦੇ ਦੋਸ਼ੀਆਂ ਸਾਹਮਣੇ ਫਰਿਆਦੀ ਬਣਕੇ ਪੇਸ਼ ਹੋ ਰਹੇ ਹਨ। ਲਲਕਾਰੇ ਫਿਰਦੇ ਦੋਸ਼ੀ ਖੁਦ ਪੀੜ੍ਹਤ ਲੜਕੀਆਂ ਨੂੰ ਵੰਗਾਰ ਧਮਕਾ ਰਹੇ ਹਨ, ਕਿ ਜਿਹੜਾ ਮੁੱਖ ਔਰਤ ਦੋਸ਼ੀ ਨਾਲ ਚੈਨਲ ਦੇ ਸਬੰਧ ਸਾਬਤ ਕਰਨ ਵਾਲੇ ਸਾਹਮਣੇ ਇੱਕ ਲੱਖ ਰੁਪਏ ਦੀ ਸ਼ਰਤ ਰੱਖੀ ਜਾ ਰਹੀ ਹੈ।
ਕੇਂਦਰੀ ਸਿੰਘ ਸਭਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਕੇਸ ਦੀ ਪੜ੍ਹਤਾਲ ਨੂੰ ਤੇਜ਼ ਕਰਵਾਉਣ ਅਤੇ ਕਿਸੇ ਹੋਰ ਸਿਆਸੀ ਘਰਾਣੇ ਦੇ ਦੋਸ਼ਾਂ ਵਿੱਚ ਭਾਗੀਦਾਰ ਨਾ ਬਣਨ ਅਤੇ ਕੇਸ ਨੂੰ ਰਫੂ-ਦਫੂ ਕਰਨ ਵਾਲੇ ਪੁਲਿਸ ਅਫਸਰਾਂ ਵਿਰੁੱਧ ਤਰੁੰਤ ਐਕਸ਼ਨ ਲੈਣ।
ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ (ਪ੍ਰਧਾਨ), ਪੱਤਰਕਾਰ ਜਸਪਾਲ ਸਿੰਘ ਸਿੱਧੂ, ਇੰਜ. ਗੁਰਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਸਲ, ਰਾਜਵਿੰਦਰ ਸਿੰਘ ਰਾਹੀ, ਗੁਰਬਚਨ ਸਿੰਘ (ਸੰਪਾਦਕ ਦੇਸ਼ ਪੰਜਾਬ), ਇੰਜ. ਸੁਰਿੰਦਰ ਸਿੰਘ ਅਤੇ ਨਵਤੇਜ਼ ਸਿੰਘ ਆਦਿ ਸ਼ਾਮਿਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...