October 27, 2026, 1:24 am
----------- Advertisement -----------
HomeNewsLatest Newsਆਪ ਵੱਲੋਂ 'ਇਕ ਮੌਕਾ ਕੇਜਰੀਵਾਲ ਨੂੰ' ਮੁਹਿੰਮ ਦੀ ਸ਼ੁਰੂਆਤ, ਵੱਧ ਤੋਂ...

ਆਪ ਵੱਲੋਂ ‘ਇਕ ਮੌਕਾ ਕੇਜਰੀਵਾਲ ਨੂੰ’ ਮੁਹਿੰਮ ਦੀ ਸ਼ੁਰੂਆਤ, ਵੱਧ ਤੋਂ ਵੱਧ ਵੀਡੀਓ ਭੇਜ ਕੇਜਰੀਵਾਲ ਨਾਲ ਕਰੋ ਡਿਨਰ

Published on

----------- Advertisement -----------

ਪੰਜਾਬ ਸਮੇਤ ਦੇਸ਼ ਦੇ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਚੋਣ ਬਾਜ਼ੀ ਖੇਡੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੇਜਰੀਵਾਲ ਨੇ ‘ਇਕ ਮੌਕਾ ਕੇਜਰੀਵਾਲ ਨੂੰ’ ਮੁਹਿੰਮ ਲਾਂਚ ਕੀਤੀ।ਇਸ ਮੁਹਿੰਮ ਮੁਤਾਬਿਕ ਦਿੱਲੀ ਵਾਸੀ ਆਪਣਾ ਇਕ ਵੀਡੀਓ ਬਣਾ ਕੇ ਦੂਜੇ ਸੂਬਿਆਂ ਦੇ ਲੋਕਾਂ ਨੂੰ ਦੱਸਣ ਕਿ ਦਿੱਲੀ ‘ਚ ਕਿਹੜੇ-ਕਿਹੜੇ ਚੰਗੇ ਕੰਮ ਹੋਏ। ਕੇਜਰੀਵਾਲ ਸਭ ਤੋਂ ਜ਼ਿਆਦਾ ਵੀਡੀਓ ਭੇਜਣ ਵਾਲੇ 50 ਲੋਕਾਂ ਨਾਲ ਡਿਨਰ ਕਰਨਗੇ।

ਸੋਮਵਾਰ ਨੂੰ ਦਿੱਲੀ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਡੇ ਕੰਮ ਤੋਂ ਬਹੁਤ ਖੁਸ਼ ਹੋ। ਦਿੱਲੀ ਦੇ ਚੰਗੇ ਕੰਮ ਹੋਰ ਰਾਜਾਂ ਵਿੱਚ ਵੀ ਹੋਣੇ ਚਾਹੀਦੇ ਹਨ। ਮੁਹੱਲਾ ਕਲੀਨਿਕ ਦੇਖਣ ਲਈ ਦੇਸ਼ ਵਿਦੇਸ਼ ਤੋਂ ਲੋਕ ਆਏ। ਅਮਰੀਕੀ ਰਾਸ਼ਟਰਪਤੀ ਦੀ ਪਤਨੀ ਸਕੂਲ ਦੇਖਣ ਆਏ ਸੀ। ਸਾਡੀ ਸਰਕਾਰ ਨੇ ਦਿੱਲੀ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ। ਬਾਕੀ ਦੇਸ਼ ਦੇ ਸਕੂਲ ਅਤੇ ਹਸਪਤਾਲ ਵੀ ਚੰਗੇ ਹੋਣੇ ਚਾਹੀਦੇ ਹਨ। ਸੜਕਾਂ ਚੰਗੀਆਂ ਹੋਣੀਆਂ ਚਾਹੀਦੀਆਂ ਹਨ। ਬਾਕੀ ਦੇਸ਼ ਵਿੱਚ 24 ਘੰਟੇ ਬਿਜਲੀ ਅਤੇ ਪਾਣੀ ਹੋਣਾ ਚਾਹੀਦਾ ਹੈ।
ਕੇਜਰੀਵਾਲ ਨੇ ਕਿਹਾ ਵਲੰਟੀਅਰਾਂ ਨੂੰ ਮੇਰੀ ਅਪੀਲ ਹੈ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ। ਜੋ ਵੀ ਸਭ ਤੋਂ ਵੱਧ ਸ਼ੇਅਰ ਕਰੇਗਾ, ਚੋਣਾਂ ਤੋਂ ਬਾਅਦ ਉਨ੍ਹਾਂ 50 ਦਿੱਲੀ ਵਾਸੀਆਂ ਨੂੰ ਬੁਲਾ ਕੇ ਉਨ੍ਹਾਂ ਨਾਲ ਡਿਨਰ ਕਰਾਂਗਾ । ਵੀਡੀਓ ਦਾ ਇੰਤਜ਼ਾਰ ਰਹੇਗਾ। ਮੇਰੇ ਕੋਲ ਚੋਣ ਲੜਨ ਲਈ ਕਰੋੜਾਂ ਰੁਪਏ ਨਹੀਂ ਹਨ। ਜੇਕਰ ਤੁਸੀਂ ਥੋੜ੍ਹਾ ਸਮਾਂ ਦੇ ਦਿਓ ਤਾਂ ਦੂਰ ਤਕ ਸਾਡੀ ਗੱਲ ਪੁਹੰਚਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...