November 12, 2026, 1:22 pm
----------- Advertisement -----------
HomeNewsLatest Newsਕਾਂਗਰਸ ਦਿੱਲੀ ਵਿੱਚ ਬੈਠੀ ਹਾਈਕਮਾਨ ਦੇ ਇਸ਼ਾਰੇ 'ਤੇ ਨੱਚਣ ਵਾਲੀ ਪਾਰਟੀ: ਜਰਨੈਲ...

ਕਾਂਗਰਸ ਦਿੱਲੀ ਵਿੱਚ ਬੈਠੀ ਹਾਈਕਮਾਨ ਦੇ ਇਸ਼ਾਰੇ ‘ਤੇ ਨੱਚਣ ਵਾਲੀ ਪਾਰਟੀ: ਜਰਨੈਲ ਸਿੰਘ

Published on

----------- Advertisement -----------

ਚੰਡੀਗੜ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਦੇ ਮੁੱਖ ਮੰਤਰੀ ਵਾਲੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਬਿਆਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਦਿੱਲੀ ਵਿੱਚ ਬੈਠੀ ਆਪਣੀ ਹਾਈਕਮਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਇਸ਼ਾਰੇ ‘ਤੇ ਨੱਚਣ ਵਾਲੀ ਪਾਰਟੀ ਹੈ। ਗਾਂਧੀ ਪਰਿਵਾਰ ਨੇ ਰਿਮੋਟ ਕੰਟਰੋਲ ਦੀ ਤਰਾਂ ਪੰਜਾਬ ਦੀ ਸਰਕਾਰ ਚਲਾਉਣ ਲਈ ਵਿਧਾਇਕ ਦਲ ਦੀ ਸਿਫ਼ਾਰਸ਼ ਦੇ ਖ਼ਿਲਾਫ਼ ਆਪਣੀ ਮਨਮਰਜੀ ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਸੁਨੀਲ ਜਾਖੜ ਦੇ ਬਿਆਨ, ਜਿਸ ਵਿੱਚ ਉਨਾਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਵਿਧਾਇਕ ਦਲ ਦੀ ਹੋਈ ਬੈਠਕ ਵਿੱਚ ਜਾਖੜ ਨੂੰ 42 ਵਿਧਾਇਕਾਂ ਨੇ ਸਮਰਥਨ ਦਿੱਤਾ ਸੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ 16, ਪਰਨੀਤ ਕੌਰ ਨੂੰ 12, ਨਵਜੋਤ ਸਿੰਘ ਸਿੱਧੂ ਨੂੰ 6 ਅਤੇ ਮੁੱਖ ਮੰਤਰੀ ਚੰਨੀ ਨੂੰ ਕੇਵਲ ਦੋ ਵਿਧਾਇਕਾਂ ਨੇ ਸਮਰਥਨ ਦਿੱਤਾ ਸੀ, ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਆਪਣੇ ਵਿਧਾਇਕਾਂ ਦੀ ਮਰਜੀ ਖਿਲਾਫ਼ ਸਿਰਫ਼ ਆਪਣੀ ਸੰਤੁਸ਼ਟੀ ਲਈ ਦੋ ਵਿਧਾਇਕਾਂ ਦੇ ਸਮਰਥਨ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੀ ਜਨਤਾ ‘ਤੇ ਥੋਪ ਦਿੱਤਾ।

ਉਨਾਂ ਕਿਹਾ ਕਿ ਕਾਂਗਰਸ ਦੇ ਆਗੂ ਆਮ ਆਦਮੀ ਪਾਰਟੀ ‘ਤੇ ਦਿੱਲੀ ਤੋਂ ਚਲਾਏ ਜਾਣ ਦੇ ਦੋਸ਼ ਲਾਉਂਦੇ ਹਨ, ਜਦੋਂਕਿ ਅਸਲੀਅਤ ਇਹ ਹੈ ਕਾਂਗਰਸ ਪਾਰਟੀ ਦਿੱਲੀ ਦੇ ਇਸ਼ਾਰੇ ‘ਤੇ ਚੱਲਦੀ ਹੈ। ਮੁੱਖ ਮੰਤਰੀ ਚੰਨੀ ਇਸ ਦਾ ਸਬੂਤ ਹੈ। ਉਨਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਹਾਈਕਮਾਨ ਹਰੇਕ ਰਾਜ ਵਿੱਚ ਆਪਣੀ ਪਸੰਦ ਦਾ ਮੁੱਖ ਮੰਤਰੀ ਬਣਾ ਕੇ ਲੋਕਾਂ ਦੇ ਸਿਰ ਮੜਦੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੇ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਆਪਣਾ ਮੁੱਖ ਮੰਤਰੀ ਉਮੀਦਵਾਰ ਬਣਾਉਣ ਲਈ ਲੋਕਾਂ ਤੋਂ ਰਾਇ ਲਈ ਅਤੇ ਪੰਜਾਬ ਦੇ ਲੋਕਾਂ ਦੀ ਪਸੰਦ ਦੇ ਅਨੁਸਾਰ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਹੈ।

ਜਰਨੈਲ ਸਿੰਘ ਨੇ ਮੁੱਖ ਮੰਤਰੀ ਲਈ ਕਾਂਗਰਸ ਦੇ ਸਰਵੇ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਰਵੇ ‘ਤੇ ਕਾਂਗਰਸ ਦੇ ਆਗੂ ਸਵਾਲ ਚੁੱਕਦੇ ਸਨ। ਹੁਣ ਉਹ ਖੁਦ ਸਰਵੇ ਕਰਵਾ ਰਹੇ ਹਨ। ਕਾਂਗਰਸ ਹਰ ਮਾਮਲੇ ਵਿੱਚ ਪਹਿਲਾ ਸਵਾਲ ਕਰਦੀ ਹੈ, ਫਿਰ ਆਮ ਆਦਮੀ ਪਾਰਟੀ ਦੀ ਨਕਲ ਕਰਦੀ ਹੈ। ਉਨਾਂ ਕਿਹਾ ਕਿ ਆਪਣੇ ਸਰਵੇ ਵਿੱਚ ਕਾਂਗਰਸ ਤਿੰਨ ਵਿਕਲਪ ਦੇ ਰਹੀ ਹੈ, ਪਹਿਲਾ ਚਰਨਜੀਤ ਸਿੰਘ ਚੰਨੀ, ਦੂਜਾ ਨਵਜੋਤ ਸਿੰਘ ਸਿੱਧੂ ਅਤੇ ਤੀਜਾ ਇਨਾਂ ਵਿੱਚ ਕੋਈ ਨਹੀਂ। ਪਰ ‘ਆਪ’ ਨੇ ਆਪਣੀ ਪਸੰਦ ਦਾ ਮੁੱਖ ਮੰਤਰੀ ਚੁਣਨ ਲਈ ਖੁੱਲਾ ਵਿਕਲਪ ਦਿੱਤਾ ਸੀ। ਦਰਅਸਲ ਕਾਂਗਰਸ ਪਾਰਟੀ ਹਾਰ ਦੇ ਡਰ ਤੋਂ ਬੁਖਲਾ ਗਈ ਹੈ। ਹਾਰ ਦੇ ਡਰ ਤੋਂ ਹੀ ਮੁੱਖ ਮੰਤਰੀ ਚੰਨੀ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। ਪਰ ਉਹ ਦੋਵਾਂ ਥਾਵਾਂ ਤੋਂ ਚੋਣ ਹਾਰ ਜਾਣਗੇ। ਇਸ ਵਾਰ ਲੋਕਾਂ ਨੇ ਕਾਂਗਰਸ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ 20 ਫਰਵਰੀ ਨੂੰ ਪੰਜਾਬ ਦੇ ਲੋਕ ਕਾਂਗਰਸ ਦੀ ਝੂਠ ਅਤੇ ਲੁੱਟ ਦਾ ਜਵਾਬ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...