ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਜਲਾਲਾਬਾਦ ਤੋਂ ਚੋਣ ਨਹੀਂ ਲੜਨਗੇ। ਇਸ ਵਾਰ ਆਮ ਆਦਮੀ ਪਾਰਟੀ ਵੱਲੋਂ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ ਨੂੰ ਸੁਖਬੀਰ ਬਾਦਲ ਦੇ ਖਿਲਾਫ ਸੀਟ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੇ ਖਿਲਾਫ ਜਲਾਲਾਬਾਤ ਤੋਂ ਚੋਣ ਲੜੀ ਸੀ ਅਤੇ ਉਹ ਸੁਖਬੀਰ ਬਾਦਲ ਦੇ ਖਿਲਾਫ ਹਾਰ ਗਏ ਸਨ। ਪਰ ਇਸ ਵਾਰ ਸੁਖਬੀਰ ਬਾਦਲ ਦੇ ਮੁਕਾਬਲੇ ਆਮ ਆਦਮੀ ਪਾਰਟੀ ਨੇ ਨਵਾਂ ਉਮੀਦਵਾਰ ਐਲਾਨਿਆ ਹੈ।












