ਭਲਕੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟਾਂ ਤੋਂ ਕੁੱਝ ਘੰਟੇ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਚੋਣ ਅਧਿਕਾਰੀ, ਪੰਜਾਬ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਆਪ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਤੇ ਇਕ ਆਡੀਓ ਵਾਇਰਲ ਹੋ ਰਹੀ ਹੈ ਜੋ ਕਿ ਸੁਨੀਤਾ ਕੇਜਰੀਵਾਲ ਦੀ ਦੱਸੀ ਜਾ ਰਹੀ ਹੈ, ਨੂੰ ਮਿਟਾਇਆ/ ਹਟਾਇਆ ਜਾਏ। ਆਪ ਦਾ ਦਾਅਵਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਆਡੀਓ ਪੂਰੀ ਤਰਾਂ ਨਕਲੀ ਹੈ ਇਸ ਦੀ ਜਾਂਚ ਕੀਤੀ ਜਾਵੇ ਅਤੇ ਜਾਰੀ ਕਰਤਾ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।













