August 18, 2026, 12:34 pm
----------- Advertisement -----------
HomeNewsLatest News'ਆਪ' ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਮਿਲੇਗਾ ਸਰਕਾਰੀ ਅਤੇ ਗ਼ੈਰ ਸਰਕਾਰੀ...

‘ਆਪ’ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਮਿਲੇਗਾ ਸਰਕਾਰੀ ਅਤੇ ਗ਼ੈਰ ਸਰਕਾਰੀ ਖੇਤਰ ਵਿੱਚ ਰੁਜ਼ਗਾਰ – ਹਰਪਾਲ ਚੀਮਾ

Published on

----------- Advertisement -----------

ਮੰਗਲਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾ ਤਾਂ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਤੇ ਨਾ ਹੀ ਜ਼ਿਲਾ ਪੱਧਰ ‘ਤੇ ਇੰਪਲਾਇਮੈਂਟ ਬਿਊਰੋ (ਰੋਜ਼ਗਾਰ ਦਫ਼ਤਰ) ਖੋਲ੍ਹੇ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਗ਼ੈਰ ਸਰਕਾਰੀ ਖੇਤਰ ਵਿੱਚ ਰੁਜ਼ਗਾਰ ਉਪਲਬਧ ਕਰਵਾਇਆ ਜਾਵੇਗਾ ਅਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਪੈਸਾ, ਸਿਖਲਾਈ ਤੇ ਸਾਧਨ ਪ੍ਰਦਾਨ ਕੀਤੇ ਜਾਣਗੇ
ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਦੱਸਿਆ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਮੌਕੇ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਾਰੀ ਕੀਤੇ ‘ਚੋਣ ਮਨੋਰਥ ਪੱਤਰ’ ਵਿੱਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਤੇ ਕੈਪਟਨ ਆਪਣੇ ਵਾਅਦੇ ਤੋਂ ਮੁੱਕਰ ਗਏ ਕਿਉਂਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਪ੍ਰਤੀ ਮਹੀਨਾ ਦੇਣ ਦੀ ਕੋਈ ਯੋਜਨਾ ਹੀ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਸਰਕਾਰ ਇੱਕ ਬੇਰੁਜ਼ਗਾਰ ਨੌਜਵਾਨ ਨੂੰ ਆਪਣੇ ਚੋਣ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੰਦੀ ਤਾਂ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ 5 ਸਾਲਾਂ ਦੌਰਾਨ 1 ਲੱਖ 50 ਹਜ਼ਾਰ ਰੁਪਏ ਦਾ ਵਿੱਤੀ ਲਾਭ ਮਿਲਣਾ ਸੀ।
ਚੀਮਾ ਨੇ ਅੱਗੇ ਦੱਸਿਆ ਕਿ ਕਾਂਗਰਸ ਨੇ ਸੂਬੇ ‘ਚੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ, ਰੁਜ਼ਗਾਰ ਪ੍ਰਦਾਨ ਕਰਨ ਤੇ ਰੋਜ਼ਗਾਰ ਸਬੰਧੀ ਸਿਖਲਾਈ ਦੇਣ ਲਈ ‘ਇੰਪਲਾਇਮੈਂਟ ਬਿਊਰੋ’ ਖੋਲ੍ਹਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ 2 ਮੁੱਖ ਮੰਤਰੀ (ਕੈਪਟਨ ਤੇ ਚੰਨੀ) ਰਹੇ ਹਨ ਪਰ ਕਿਸੇ ਨੇ ਵੀ ਸੂਬੇ ਵਿੱਚ ਨਾ ਤਾਂ ਇੰਪਲਾਇਮੈਂਟ ਬਿਊਰੋ ਖੋਲ੍ਹੇ, ਨਾ ਬੇਰੁਜ਼ਗਾਰਾਂ ਦੇ ਨਾਂ ਦਰਜ ਕੀਤੇ ਤੇ ਨਾ ਹੀ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਗਿਆ, ਸਗੋਂ ਸਰਕਾਰ ਨੇ ਪਹਿਲਾਂ ਤੋਂ ਜ਼ਿਲਾ ਪੱਧਰ ‘ਤੇ ਚੱਲਦੇ ਰੁਜ਼ਗਾਰ ਦਫ਼ਤਰਾਂ ਨੂੰ ਮੁਲਾਜ਼ਮਾਂ ਦੀ ਘਾਟ ਕਾਰਨ ਬੰਦ ਹੀ ਕਰ ਦਿੱਤਾ।
ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਇੱਕ ਆਸ ਦੀ ਕਿਰਨ ਬਣ ਗਈ ਹੈ ਕਿਉਂਕਿ ਸਾਡੀ ਪਾਰਟੀ ਨੌਜਵਾਨਾਂ ਨੂੰ ਸਿੱਖਿਅਤ ਕਰਨ ਦੇ ਨਾਲ-ਨਾਲ ਚੰਗਾ ਰੁਜ਼ਗਾਰ ਦੇਣ ਦੀ ਗਾਰੰਟੀ ਵੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਜਿੱਥੇ ਸਰਕਾਰੀ ਵਿਭਾਗਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰੇਗੀ, ਉੱਥੇ ਹੀ ਉਦਯੋਗ, ਵਪਾਰ ਅਤੇ ਕਾਰੋਬਾਰ ਦਾ ਵਿਕਾਸ ਵੀ ਕਰੇਗੀ ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਵੀ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...