October 17, 2026, 4:46 am
----------- Advertisement -----------
HomeNewsLatest Newsਕੈਪਟਨ, ਬਾਦਲ, ਚੰਨੀ , ਸਿੱਧੂ ਅਤੇ ਰੰਧਾਵਾ ਹੁਣ ਪੰਜਾਬ ਦੀ ਚਿੰਤਾ ਕਰਨੀ...

ਕੈਪਟਨ, ਬਾਦਲ, ਚੰਨੀ , ਸਿੱਧੂ ਅਤੇ ਰੰਧਾਵਾ ਹੁਣ ਪੰਜਾਬ ਦੀ ਚਿੰਤਾ ਕਰਨੀ ਛੱਡ ਦੇਣ, ‘ਆਪ’ ਦੀ ਸਰਕਾਰ ਹੀ ਤੋੜੇਗੀ ਨਸ਼ਾ ਸਮੱਗਲਰਾਂ ਦਾ ਗੱਠਜੋੜ: ਹਰਪਾਲ ਚੀਮਾ

Published on

----------- Advertisement -----------

ਚੰਡੀਗੜ : – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਬਿਆਨ ਦਾ ਸਵਾਗਤ ਕੀਤਾ ਜਿਸ ਵਿੱਚ ਰੰਧਾਵਾ ਨੇ ਕਬੂਲ ਕੀਤਾ ਕਿ ਪੰਜਾਬ ਵਿੱਚ ਸਿਆਸਤਦਾਨਾਂ ਅਤੇ ਨਸ਼ਾ ਸਮੱਗਲਰਾਂ ਦਾ ਗਠਜੋੜ ਕੰਮ ਕਰ ਰਿਹਾ ਹੈ। ਚੀਮਾ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਪੰਜਾਬ ਦੇ ਮਾਮਲਿਆਂ ਦੀ ਚਿੰਤਾ ਕਰਨੀ ਛੱਡ ਦੇਣ, ਕਿਉਂਕਿ ਪੰਜਾਬ ਦੇ ਲੋਕਾਂ ਨਸ਼ਾ ਮਾਫ਼ੀਆ ਸਮੇਤ ਸਾਰੇ ਮਾਮਲਿਆਂ ਦਾ ਹੱਲ ਕਰਨ ਲਈ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਪਣ ਦਾ ਫ਼ੈਸਲਾ ਕਰ ਲਿਆ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ,”ਆਮ ਆਦਮੀ ਪਾਰਟੀ ਲੰਮੇ ਸਮੇਂ ਤੋਂ ਦੋਸ਼ ਲਾਉਂਦੀ ਰਹੀ ਹੈ ਕਿ ਪੰਜਾਬ ‘ਤੇ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂਆਂ ਦਾ ਨਸ਼ਾ ਸਮਗਲਰਾਂ ਨਾਲ ਆਪਸੀ ਗਠਜੋੜ ਹੈ ਅਤੇ ਸਰਕਾਰ ਵਿੱਚ ਬੈਠੇ ਮੰਤਰੀ, ਵਿਧਾਇਕ ਅਤੇ ਸੰਤਰੀ ਨਸ਼ਾ ਸਮੱਗਲਰਾਂ ਨੂੰ ਸੁਰੱਖਿਆ ਅਤੇ ਹੱਲਾਸ਼ੇਰੀ ਦੇ ਰਹੇ ਹਨ। ਇਸ ਕਰਕੇ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਫੈਲਦਾ ਜਾ ਰਿਹਾ ਹੈ ਅਤੇ ਹਰ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ ਰਹੇ ਹਨ।” ਚੀਮਾ ਨੇ ਕਿਹਾ ਕਿ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਿਆਸਦਾਨਾਂ ਦੇ ਨਸ਼ਾ ਸਮੱਗਲਰਾਂ ਨਾਲ ਗੱਠਜੋੜ ਹੋਣ ਦੀ ਗੱਲ ਸਵੀਕਾਰ ਕਰਨਾ ਆਮ ਆਦਮੀ ਪਾਰਟੀ ਦੇ ਦੋਸ਼ਾਂ ਦੀ ਪ੍ਰੋੜਤਾ ਕਰਦਾ ਹੈ। ਇਸ ਸਿਆਸੀ ਤੇ ਨਸ਼ਾ ਸਮੱਗਲਰਾਂ ਦੇ ਗੱਠਜੋੜ ਕਾਰਨ ਪੰਜਾਬ ਦੇ ਲੱਖਾਂ ਨੌਜਵਾਨ ਮੌਤ ਦੇ ਮੂੰਹ ਵਿੱਚ ਚਲੇ ਗਏ। ਲੱਖਾਂ ਘਰ ਉਜੜ ਗਏ। ਲੱਖਾਂ ਔਰਤਾਂ ਦੇ ਸਿਰ ਦੇ ਸਾਂਈ ਕਬਰੀਂ ਜਾ ਪਏ ਅਤੇ ਲੱਖਾਂ ਬੱਚਿਆਂ ਦੇ ਸਿਰਾਂ ਤੋਂ ਪਿਉ ਦਾ ਸਾਇਆ ਉਠ ਗਿਆ।

ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਸਿਆਸਤਦਾਨਾਂ ਤੇ ਨਸ਼ਾ ਸਮੱਗਲਰਾਂ ਦੇ ਗੱਠਜੋੜ ਲਈ ਕਾਂਗਰਸ ਸਰਕਾਰ, ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ। ਇਨਾਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੇ ਸੂਬੇ ਵਿੱਚ ਰਾਜ ਕੀਤਾ ਅਤੇ ਹਰ ਤਰਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ। ਉਨਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਵਿੱਚ ਨਸ਼ੇ ਸਮੱਗਲਰਾਂ ਨੇ ਪੈਰ ਪਸਾਰੇ ਹੋਏ ਹਨ, ਪਰ ਨਾ ਅਕਾਲੀ ਦਲ ਬਾਦਲ ਅਤੇ ਨਾ ਹੀ ਕਾਂਗਰਸ ਦੀਆਂ ਸਰਕਾਰਾਂ ਨੇ ਇਨਾਂ ਸਮੱਗਲਰਾਂ ਖਿਲ਼ਾਫ਼ ਕੋਈ ਕਾਰਵਾਈ ਕੀਤੀ, ਕਿਉਂਕਿ ਇਨਾਂ ਸਿਆਸੀ ਪਾਰਟੀਆਂ ਦੇ ਆਗੂ ਹੀ ਨਸ਼ਾ ਸਮੱਗਲਰਾਂ ਦੀ ਸਰਪ੍ਰਸਤੀ ਕਰਦੇ ਹਨ।

ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਆਗੂਆਂ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਾਇਆ ਕਿ ਇਨਾਂ ਕਾਂਗਰਸੀਆਂ ਨੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾ ਕੇ ਨਾ ਤਾਂ ਨਸ਼ਾ ਸਮੱਗਲਰਾਂ ਦਾ ਲੱਕ ਤੋੜਿਆਂ ਅਤੇ ਨਾ ਹੀ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਤੇ ਸਾਜਿਸ਼ਕਾਰਾਂ ਨੂੰ ਕੋਈ ਸਜ਼ਾ ਦਿੱਤੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਾ ਸਮੱਗਲਰਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਚੰਗੀ ਤਰਾਂ ਜਾਣ ਚੁੱਕੇ ਹਨ ਅਤੇ ਲੋਕਾਂ ਨੇ ਸਿਆਸਤਦਾਨਾਂ ਅਤੇ ਨਸ਼ਾ ਸਮੱਗਲਰਾਂ ਦੇ ਗੱਠਜੋੜ ਨੂੰ ਤੋੜਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਹੜੀ ਸੂਬੇ ਵਿਚੋਂ ਨਸ਼ਾ, ਰੇਤਾ, ਸ਼ਰਾਬ, ਟਰਾਂਸਪੋਰਟ,ਕੇਬਲ ਅਤੇ ਭੂ ਮਾਫੀਆ ਨੂੰ ਖ਼ਤਮ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...