November 20, 2026, 3:36 pm
----------- Advertisement -----------
HomeNewsLatest Newsਪੁਲਿਸ ਚੌਕੀ 'ਚ 'ਆਪ' ਵਿਧਾਇਕ ਦਾ ਛਾਪਾ: ਦੋਸਤਾਂ ਨਾਲ ਬੈਠ ਕੇ ਸ਼ਰਾਬ...

ਪੁਲਿਸ ਚੌਕੀ ‘ਚ ‘ਆਪ’ ਵਿਧਾਇਕ ਦਾ ਛਾਪਾ: ਦੋਸਤਾਂ ਨਾਲ ਬੈਠ ਕੇ ਸ਼ਰਾਬ ਪੀ ਰਿਹਾ ਚੌਕੀ ਇੰਚਾਰਜ ਕਾਬੂ

Published on

----------- Advertisement -----------

ਮੋਹਾਲੀ : – ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਰੰਧਾਵਾ ਨੇ ਪੁਲਿਸ ਚੌਕੀ ‘ਤੇ ਸ਼ਰਾਬ ਪੀਂਦਿਆਂ ਫੜਿਆ। ਪੁਲੀਸ ਚੌਕੀ ਦਾ ਇੰਚਾਰਜ ਆਪਣੇ ਦੋਸਤ ਅਤੇ ਦੋ ਮੁਲਾਜ਼ਮਾਂ ਨਾਲ ਸ਼ਰਾਬ ਪੀ ਰਿਹਾ ਸੀ। ਇਸ ਤੋਂ ਬਾਅਦ ਚੌਕੀ ਇੰਚਾਰਜ ਦੀ ਡਾਕਟਰੀ ਜਾਂਚ ਕਰਵਾਈ। ਸੈਂਪਲ ਵੀ ਜਾਂਚ ਲਈ ਪ੍ਰਾਈਵੇਟ ਲੈਬ ਵਿੱਚ ਭੇਜ ਦਿੱਤੇ ਹਨ। ਮਾਮਲਾ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਣ ਤੋਂ ਬਾਅਦ ਚੌਕੀ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ। ਹਾਲਾਂਕਿ ਇਸ ਮਾਮਲੇ ਸਬੰਧੀ ਚੌਕੀ ਇੰਚਾਰਜ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਡੇਰਾਬਸੀ ਤੋਂ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਕਿਸੇ ਧਾਰਮਿਕ ਸਮਾਗਮ ਵਿੱਚ ਗਏ ਹੋਏ ਸਨ। ਰਾਤ ਕਰੀਬ 9 ਵਜੇ ਜਦੋਂ ਉਹ ਉਥੋਂ ਵਾਪਸ ਪਰਤਣ ਲੱਗੇ ਤਾਂ ਰਸਤੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਨਜ਼ਰ ਆਈ। ਉਹ ਆਪਣੇ ਇਲਾਕੇ ਵਿੱਚ ਪੁਲੀਸ ਦੀ ਮੁਸਤੈਦੀ ਨੂੰ ਦੇਖਣ ਲਈ ਪੁਲੀਸ ਚੌਕੀ ਦੇ ਅੰਦਰ ਗਿਆ। ਉਥੇ ਚੌਕੀ ਇੰਚਾਰਜ ਗੁਲਸ਼ਨ ਕੁਮਾਰ ਸ਼ਰਮਾ ਆਪਣੇ ਇਕ ਦੋਸਤ ਅਤੇ 2 ਮੁਲਾਜ਼ਮਾਂ ਨਾਲ ਸ਼ਰਾਬ ਪੀ ਰਿਹਾ ਸੀ। ਸ਼ਰਾਬ ਪੀਣ ਬਾਰੇ ਪੁੱਛਣ ‘ਤੇ ਉਹ ਉਲਟਾ ਮੈਨੂੰ ਪੁੱਛਣ ਲੱਗਾ, ਤੂੰ ਕੌਣ ਹੈਂ? ਫਿਰ ਮੌਕਾ ਮਿਲਦੇ ਹੀ 2 ਪੁਲਸ ਮੁਲਾਜ਼ਮ ਉਥੋਂ ਫਰਾਰ ਹੋ ਗਏ।
ਇਸ ਤੋਂ ਬਾਅਦ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਫਿਰ ਉਹ ਚੌਕੀ ਇੰਚਾਰਜ ਨਾਲ ਹਸਪਤਾਲ ਗਿਆ। ਜਿੱਥੇ ਉਸ ਦੀ ਮੈਡੀਕਲ ਜਾਂਚ ਕੀਤੀ ਗਈ। ਰੰਧਾਵਾ ਨੇ ਉਥੋਂ ਇੱਕ ਨਮੂਨਾ ਸਰਕਾਰੀ ਅਤੇ ਇੱਕ ਪ੍ਰਾਈਵੇਟ ਨੂੰ ਜਾਂਚ ਲਈ ਭੇਜਿਆ ਹੈ। ਉਨ੍ਹਾਂ ਕਿਹਾ ਕਿ ਚੌਕੀ ਇੰਚਾਰਜ ਨੂੰ ਪਹਿਲਾਂ ਵੀ ਦੋ ਵਾਰ ਚਿਤਾਵਨੀ ਦਿੱਤੀ ਗਈ ਸੀ ਕਿ ਉਹ ਸ਼ਰਾਬ ਪੀ ਕੇ ਆਪਣੀ ਡਿਊਟੀ ਨਾ ਕਰਨ। ਹਾਲਾਂਕਿ ਮਾਮਲਾ ਐਸਐਸਪੀ ਕੋਲ ਪੁੱਜਣ ਤੋਂ ਬਾਅਦ ਚੌਕੀ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...