ਨਵੀਂ ਦਿੱਲੀ : – ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੀ ਸੱਤਾ ਹਾਸਲ ਕਰਨ ਲਈ ‘ਰਾਸ਼ਟਰੀ ਸੁਰੱਖਿਆ ਨਾਲ ਖੇਡਣ’ ਦਾ ਦੋਸ਼ ਲਗਾਇਆ ਹੈ।
ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਦੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਇਕ ਵਿਵਾਦਿਤ ਬਿਆਨ ਦੇਣ ਮਗਰੋਂ ਸਿਆਸਤ ਗਰਮਾ ਗਈ ਹੈ ਦਰਅਸਲ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤੇ ਵੱਡਾ ਦੋਸ਼ ਲਗਾਉਂਦਿਆਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਵੱਖਵਾਦੀਆਂ ਦਾ ਸਮਰਥਕ ਹੈ। ਵਿਸ਼ਵਾਸ ਨੇ ਕਿਹਾ ਕਿ, “ਇੱਕ ਦਿਨ, ਉਸਨੇ ਮੈਨੂੰ ਕਿਹਾ ਕਿ ਉਹ ਜਾਂ ਤਾਂ (ਪੰਜਾਬ ਦਾ) ਮੁੱਖ ਮੰਤਰੀ ਬਣੇਗਾ ਜਾਂ ਇੱਕ ਆਜ਼ਾਦ ਦੇਸ਼ (ਖਾਲਿਸਤਾਨ) ਦਾ ਪਹਿਲਾ ਪ੍ਰਧਾਨ ਮੰਤਰੀ ਬਣੇਗਾ।,” ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਕਵੀ ਕੁਮਾਰ ਵਿਸ਼ਵਾਸ ਦੇ ਬਿਆਨ ‘ਤੇ ਆਮ ਆਦਮੀ ਪਾਰਟੀ ਤੋਂ ਕਾਂਗਰਸ ਨੇ ਸ਼ਪਸ਼ਟੀਕਰਨ ਦੀ ਮੰਗ ਕੀਤੀ ਹੈ।
ਸੁਰਜੇਵਾਲਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਹ “ਹੈਰਾਨ ਕਰਨ ਵਾਲੇ ਖੁਲਾਸੇ” ਹਨ ਅਤੇ ਕੇਜਰੀਵਾਲ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ। ਸੁਰਜੇਵਾਲਾ ਨੇ ਕਿਹਾ ਕੇ “ਆਪ ਨੂੰ ਦੋਸ਼ਾਂ ‘ਤੇ ਸਫਾਈ ਦੇਣ ਦੀ ਲੋੜ ਹੈ”।
ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਆਪ ਤੇ ਕੋਈ ਕਾਰਵਾਈ ਨਹੀਂ ਕਰੇਗੀ ਕਿਉਂਕਿ “ਭਾਜਪਾ ਅਤੇ ‘ਆਪ’ ਕਾਂਗਰਸ ਨੂੰ ਸੱਤਾ ਤੋਂ ਬਾਹਰ ਰੱਖਣ ਦੀ ਚਾਲ ਵਿੱਚ ਸ਼ਾਮਿਲ ਹਨ “।
----------- Advertisement -----------
ਕਾਂਗਰਸ ਨੇ ਕੇਜਰੀਵਾਲ ਤੋਂ ਕੁਮਾਰ ਵਿਸ਼ਵਾਸ ਦੇ ਦੋਸ਼ਾਂ ਦਾ ਸ਼ਪਸ਼ਟੀਕਰਨ ਮੰਗਿਆ
Published on
----------- Advertisement -----------
----------- Advertisement -----------












