ਚੰਡੀਗੜ੍ਹ, 7 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਦਿੱਤਾ ਹੈ, ਜੋ ਕਿ ਆਪਣੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਤੋਂ ਵੀ ਅਸਮਰੱਥ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬੜਿੰਗ ਨੇ ਕਿਹਾ ਕਿ ਅਜਿਹੀ ਸਥਿਤੀ ਕਦੇ ਵੀ ਪੈਦਾ ਨਾ ਹੁੰਦੀ, ਜਿਸਨੂੰ ਟਾਲਿਆ ਜਾ ਸਕਦਾ ਸੀ ਜੇਕਰ ਸਰਕਾਰ ਨੇ ਵਿੱਤੀ ਮਾਮਲਿਆਂ ਨਾਲ ਨਜਿੱਠਣ ਵਿੱਚ ਥੋੜ੍ਹੀ ਸੂਝ-ਬੂਝ ਦਿਖਾਈ ਹੁੰਦੀ।
ਉਹ ‘ਆਪ’ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਬਜਾਏ ਮੀਡੀਆ ਵਿੱਚ ਦਿਖਾਵੇ ਲਈ ਕੀਤੇ ਫਜ਼ੂਲ ਖਰਚੇ ’ਤੇ ਵਰ੍ਹਿਆ। ਇਸ ਸਰਕਾਰ ਦੀਆਂ ਗਲਤ ਤਰਜੀਹਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀ ਭਲਾਈ ਤੇ ਖਰਚਣ ਜਾਂ ਆਪਣੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣ ਦੀ ਬਜਾਏ ਇਸ਼ਤਿਹਾਰਾਂ ’ਤੇ ਪੈਸਾ ਬਰਬਾਦ ਕੀਤਾ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਹੁਣ ਤੱਕ ਦੀ ਸਭ ਤੋਂ ਅਯੋਗ ਸਰਕਾਰ ਦੇ ਅਧੀਨ ਪੰਜਾਬ ਦੇ ਆਰਥਿਕ ਅਤੇ ਵਿੱਤੀ ਨਿਘਾਰ ਦੀ ਸ਼ੁਰੂਆਤ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਥਿਤੀ ਹੋਰ ਵਿਗੜਨ ਦਾ ਖਦਸ਼ਾ ਹੈ।
ਉਨ੍ਹਾਂ ਕਿਹਾ ਕਿ ਆਪ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨ ਲਈ ਧੋਖਾ ਦਿੱਤਾ ਹੈ। ਇਸ ਵੱਲੋਂ ਪੰਜਾਬ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਵਰਗੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਜਿਸ ‘ਤੇ ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਆਪਣੇ ਕਰਮਚਾਰੀਆਂ ਦੀ ਤਨਖਾਹ ਨਹੀਂ ਦੇ ਸਕਦੀ ਤਾਂ ਫਿਰ ਇਨ੍ਹਾਂ ਲੋਕ-ਲੁਭਾਊ ਸਕੀਮਾਂ ਦਾ ਭੁਗਤਾਨ ਕਿਵੇਂ ਕਰੇਗੀ।
ਵੜਿੰਗ ਨੇ ਖੁਲਾਸਾ ਕੀਤਾ ਕਿ ਕੇਂਦਰ ਵੱਲੋਂ ਇਸ ਸਾਲ ਜੂਨ ਵਿੱਚ ਜੀਐਸਟੀ ਮੁਆਵਜ਼ਾ ਬੰਦ ਕਰਨ ਦੇ ਮੱਦੇਨਜ਼ਰ ਸਰਕਾਰ ਨੇ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ।
ਜਿਸ ‘ਤੇ ਇਨ੍ਹਾਂ ਦੇ ਰੇਤ ਦੀ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਜੁਟਾਉਣ ਦੇ ਕੀਤੇ ਦਾਅਵੇ ਦਾ ਹਵਾਲਾ ਦਿੱਤਾ ਅਤੇ ਪੁੱਛਿਆ ਕਿ ਇਹ ਰਕਮ ਕਿੱਥੇ ਗਈ?
----------- Advertisement -----------
‘ਆਪ’ ਨੇ ਪੰਜਾਬ ਨੂੰ ਦੀਵਾਲੀਏਪਣ ‘ਚ ਧੱਕ ਦਿੱਤਾ: ਰਾਜਾ ਵੜਿੰਗ
Published on
----------- Advertisement -----------
----------- Advertisement -----------












