ਮੰਡੀ ਗੋਬਿੰਦਗੜ੍ਹ ‘ਚ ਨੈਸ਼ਨਲ ਹਾਈਵੇਅ ‘ਤੇ ਭਾਦਲਾ ਫਲਾਈਓਵਰ ਨੇੜੇ ਸੜਕ ਹਾਦਸੇ ‘ਚ ਸ਼ੰਭੂ ਬਾਰਡਰ ‘ਤੇ ਧਰਨੇ ਤੋਂ ਘਰ ਪਰਤ ਰਹੇ ਦੋ ਕਿਸਾਨਾਂ ‘ਚੋਂ ਇਕ ਦੀ ਮੌਤ ਹੋ ਗਈ। ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।
ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (57) ਵਾਸੀ ਰੰਗੜ ਨੰਗਲ (ਗੁਰਦਾਸਪੁਰ) ਵਜੋਂ ਹੋਈ ਹੈ। ਜ਼ਖ਼ਮੀ ਬਲਜੀਤ ਸਿੰਘ (47) ਖੰਨਾ ਸਿਵਲ ਹਸਪਤਾਲ ਦੇ ਟਰਾਮਾ ਸੈਂਟਰ ਵਿੱਚ ਜ਼ੇਰੇ ਇਲਾਜ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਨੇ ਦੱਸਿਆ ਕਿ ਸ਼ੰਭੂ ਸਰਹੱਦ ’ਤੇ ਚੱਲ ਰਹੇ ਧਰਨੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੇ ਦੋ ਵਲੰਟੀਅਰ ਸੁਖਵਿੰਦਰ ਸਿੰਘ ਅਤੇ ਬਲਜੀਤ ਸਿੰਘ ਵੀ 10 ਦਿਨ ਧਰਨੇ ਵਿੱਚ ਬਿਤਾਉਣ ਤੋਂ ਬਾਅਦ ਬਾਈਕ ’ਤੇ ਵਾਪਸ ਆ ਰਹੇ ਸਨ।
ਮੰਡੀ ਗੋਬਿੰਦਗੜ੍ਹ ਨੇੜੇ ਫਲਾਈਓਵਰ ‘ਤੇ ਜਦੋਂ ਉਸ ਤੋਂ ਅੱਗੇ ਜਾ ਰਹੇ ਟਰੱਕ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾਈ ਤਾਂ ਬਾਈਕ ਪਿੱਛੇ ਤੋਂ ਟਕਰਾ ਗਈ। ਹਾਦਸੇ ਵਿੱਚ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ।
ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਹਾਦਸਾ ਮੰਡੀ ਗੋਬਿੰਦਗੜ੍ਹ ਦੀ ਹੱਦ ਵਿੱਚ ਵਾਪਰਿਆ ਹੈ। ਉਥੋਂ ਦੀ ਪੁਲਿਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਪੈਂਦੇ ਮੰਡੀ ਗੋਬਿੰਦਗੜ੍ਹ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਜਾਵੇਗੀ। ਉੱਥੇ ਦੀ ਪੁਲਸ ਹਾਦਸੇ ਦੀ ਜਾਂਚ ਕਰੇਗੀ। ਬਾਕੀ ਖੰਨਾ ਪੁਲਿਸ ਹਰ ਤਰ੍ਹਾਂ ਦੇ ਸਹਿਯੋਗ ਲਈ ਤਾਲਮੇਲ ਕਰ ਰਹੀ ਹੈ।
----------- Advertisement -----------
ਨੈਸ਼ਨਲ ਹਾਈਵੇ ‘ਤੇ ਵਾਪਰਿਆ ਹਾਦਸਾ, ਸ਼ੰਭੂ ਬਾਰਡਰ ਤੋਂ ਪਰਤ ਰਹੇ ਕਿਸਾਨ ਦੀ ਮੌਤ
Published on
----------- Advertisement -----------

----------- Advertisement -----------