May 2, 2026, 12:32 pm
----------- Advertisement -----------
HomeNewsLatest Newsਰਾਜੀਵ ਗਾਂਧੀ ਦੀ ਬਰਸੀ 'ਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦਿੱਤਾ...

ਰਾਜੀਵ ਗਾਂਧੀ ਦੀ ਬਰਸੀ ‘ਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦਿੱਤਾ ਵਿਵਾਦਿਤ ਬਿਆਨ

Published on

----------- Advertisement -----------

ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ‘ਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਵਿਵਾਦਿਤ ਬਿਆਨ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਸ਼ੁਰੂ ਹੋ ਗਈ ਹੈ। ਦਰਅਸਲ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 ਦੇ ਸਿੱਖ ਦੰਗੇ ਹੋਏ ਸਨ। ਇਨ੍ਹਾਂ ਦੰਗਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਬਿਆਨ ਦਿੱਤਾ ਸੀ ਕਿ ”ਜਦੋਂ ਕੋਈ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲ ਜਾਂਦੀ ਹੈ”। ਇਸ ਬਿਆਨ ਲਈ ਕਾਂਗਰਸ ਦੀ ਅਕਸਰ ਆਲੋਚਨਾ ਹੁੰਦੀ ਰਹਿੰਦੀ ਹੈ। ਹੁਣ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ‘ਤੇ ਇਹੀ ਬਿਆਨ ਟਵੀਟ ਕਰ ਦਿੱਤਾ।
ਕਾਂਗਰਸ ਨੇਤਾ ਨੇ ਉਨ੍ਹਾਂ ਦੀ ਬਰਸੀ ‘ਤੇ ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਰਾਜੀਵ ਗਾਂਧੀ ਦੇ ਬਿਆਨ, “ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ” ਨੂੰ ਟਵੀਟ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਸ਼ੁਰੂ ਹੋ ਗਈ।

ਹਾਲਾਂਕਿ, ਅਧੀਰ ਰੰਜਨ ਚੌਧਰੀ ਨੇ ਬਾਅਦ ਵਿੱਚ ਟਵੀਟ ਨੂੰ ਡਿਲੀਟ ਕਰ ਦਿੱਤਾ। ਇਸ ਤੋਂ ਬਾਅਦ ਕਾਂਗਰਸ ਨੇਤਾ ਨੇ ਇੱਕ ਹੋਰ ਟਵੀਟ ਕਰਕੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ, ਵਿਕਾਸ ਦਾ ਮਤਲਬ ਕਾਰਖਾਨੇ, ਡੈਮ ਅਤੇ ਸੜਕਾਂ ਨਹੀਂ ਹਨ। ਵਿਕਾਸ ਦਾ ਅਰਥ ਹੈ ‘ਲੋਕ’। ਕਾਂਗਰਸ ਨੇਤਾ ਨੇ ਕਿਹਾ, ”ਮੇਰੇ ਵਿਰੋਧੀਆਂ ਵੱਲੋਂ ਮੇਰੇ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...