June 6, 2026, 6:42 am
----------- Advertisement -----------
HomeNewsLatest Newsਐਡਵੋਕੇਟ ਜਨਰਲ ਦੇ ਅਸਤੀਫੇ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ...

ਐਡਵੋਕੇਟ ਜਨਰਲ ਦੇ ਅਸਤੀਫੇ ਨੇ ਕੇਜਰੀਵਾਲ ਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਖੜ੍ਹੇ ਕੀਤੇ ਸਵਾਲ: ਅਸ਼ਵਨੀ ਸ਼ਰਮਾ

Published on

----------- Advertisement -----------

ਚੰਡੀਗੜ੍ਹ, 26 ਜੁਲਾਈ : – ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਚੁਕਦੀਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਮਹੀਨਿਆਂ ਦੇ ਸ਼ਾਸਨ ਦੌਰਾਨ ਪੰਜਾਬ ਦੇ ਤਿੰਨ ਮੁੱਖ ਥੰਮ੍ਹ ਡਿੱਗ ਗਏ ਹਨ। ਪੰਜਾਬ ਦੇ ਡੀਜੀਪੀ ਪਹਿਲਾਂ ਹੀ ਛੁੱਟੀ ‘ਤੇ ਚਲੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਹੈ ਅਤੇ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਨੇ ਅਸਤੀਫਾ ਦੇ ਦਿੱਤਾ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐਡਵੋਕੇਟ ਜਨਰਲ ਦਾ ਕੰਮ ਸੂਬੇ ‘ਚ ਅਮਨ-ਕਾਨੂੰਨ ਅਤੇ ਇਸ ਦੇ ਮਾਮਲਿਆਂ ਨੂੰ ਦੇਖਣਾ ਹੁੰਦਾ ਹੈ, ਪਰ ਪੰਜਾਬ ਦੇ ਡੀ.ਜੀ.ਪੀ ਪਹਿਲਾਂ ਹੀ ਛੁੱਟੀ ‘ਤੇ ਚਲੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਹੈ ਅਤੇ ਹੁਣ ਐਡਵੋਕੇਟ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ ਜਿਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਦੇ ਇਰਾਦਿਆਂ ਵਿੱਚ ਖੋਟ ਹੈ। ਆਪ ਸਰਕਾਰ ਦੇ ਵਿਧਾਇਕ ਅਤੇ ਆਗੂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਝਗੜੇ ਅਤੇ ਗਾਲ੍ਹਾਂ ਕੱਢਦੇ ਫਿਰਦੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਦੇ ਇੱਕ ਵਿਧਾਇਕ ਵਲੋਂ ਪਹਿਲਾਂ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਤੇ ਫਿਰ ਲੁਧਿਆਣਾ ਵਿੱਚ ਦੂਜੇ ਵਿਧਾਇਕ ਵਲੋਂ ਉਥੋਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲੜਾਈ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਦੇ ਆਗੂਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਗਏ ਝਗੜੇ ਇਸ ਸਰਕਾਰ ਦੀ ਨੌਸਿਖਿਅਤਾ ਨੂੰ ਸਾਫ਼ ਦਰਸਾਉਂਦੇ ਹਨ। ਪੰਜਾਬ ਦੇ ਇੱਕ ਵੱਡੇ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈਣਾ ਵੀ ਇਸ ਦਾ ਪ੍ਰਤੱਖ ਸਬੂਤ ਹੈ। ਮਾਨ ਸਰਕਾਰ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਕਰ ਦਿੱਤੀ ਹੈ। ਅਪਰਾਧੀ ਸ਼ਰੇਆਮ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਚੁੱਪ-ਚਾਪ ਤਮਾਸ਼ਾ ਦੇਖ ਰਹੇ ਹਨ। ਲੋਕਾਂ ਵਿੱਚ ਡਰ ਦਾ ਮਾਹੌਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...