ਚੰਡੀਗੜ੍ਹ : – ਐਡਵੋਕੇਟ ਨਵਕਿਰਨ ਸਿੰਘ ਜੋ ਲੰਬੇ ਸਮੇਂ ਤੋਂ ਜਨਹਿਤ ਪਟੀਸ਼ਨਾਂ ਰਾਹੀਂ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਹਨ ਨੇ ਹੁਣ ਇਨ੍ਹਾਂ ਜਨਹਿੱਤ ਪਟੀਸ਼ਨਾਂ ‘ਤੇ ਕਿਤਾਬ ਲਿਖੀ ਹੈ। ‘JUSTICE THROUGH PUBLIC INTEREST LITIGATIONS’ ਸਿਰਲੇਖ ਵਾਲੀ ਇਹ ਪੁਸਤਕ Amazon.in ਅਤੇ ਹੋਰ ਆਨਲਾਈਨ ਸ਼ਾਪਿੰਗ ਸਾਈਟਾਂ ‘ਤੇ ਵੀ ਉਪਲਬਧ ਹੈ।
ਐਡਵੋਕੇਟ ਨਵਕਿਰਨ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦੇ ਹਨ। ਉਨ੍ਹਾਂ ਨੇ ਇਸ ਪੁਸਤਕ ਵਿੱਚ ਆਪਣੇ ਨਿੱਜੀ ਅਨੁਭਵ ਸਾਂਝੇ ਕੀਤੇ ਹਨ। 314 ਪੰਨਿਆਂ ਦੀ ਇਸ ਕਿਤਾਬ ਵਿੱਚ ਉਨ੍ਹਾਂ ਨੇ ਆਪਣੀ ਸੰਸਥਾ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀਆਂ ਕਈ ਜਨਹਿੱਤ ਪਟੀਸ਼ਨਾਂ ਦਾ ਸੰਕਲਨ ਕੀਤਾ ਹੈ। ਇਸ ਵਿੱਚ ਉਨ੍ਹਾਂ ਨੇ 1984 ਤੋਂ 1994 ਦਰਮਿਆਨ ਪੰਜਾਬ ਵਿੱਚ ਬੇਗੁਨਾਹਾਂ ਦੇ ਕਤਲੇਆਮ ਸਬੰਧੀ ਦਾਇਰ ਜਨਹਿੱਤ ਪਟੀਸ਼ਨਾਂ ਨੂੰ ਵੀ ਸ਼ਾਮਲ ਕੀਤਾ ਹੈ। ਐਡਵੋਕੇਟ ਨਵਕਿਰਨ ਸਿੰਘ ਨੂੰ ਉਮੀਦ ਹੈ ਕਿ ਇਹ ਪੁਸਤਕ ਮਨੁੱਖੀ ਅਧਿਕਾਰਾਂ ਦੇ ਲਈ ਲੜਨ ਵਾਲਿਆਂ ਅਤੇ ਨੌਜਵਾਨ ਵਕੀਲਾਂ ਲਈ ਪ੍ਰੇਰਨਾ ਸਰੋਤ ਸਾਬਿਤ ਹੋਵੇਗੀ।













