September 27, 2026, 9:26 pm
----------- Advertisement -----------
HomeNewsLatest Newsਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ...

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ

Published on

----------- Advertisement -----------

ਚੰਡੀਗੜ, 26 ਅਕਤੂਬਰ : – ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜਿਲਾ ਤਰਨਤਾਰਨ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐਨ.ਓ.ਸੀ. ਮੁਹੱਈਆ ਕਰਨ ਦੇ ਇਵਜ਼ ਵਿੱਚ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜੋ ਕਿ ਐਨ.ਓ.ਸੀ. ਨਾ ਦੇਣ ਕਾਰਨ ਉਸਨੇ ਵਾਪਸ ਕਰ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...