ਜਲੰਧਰ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਵਾਲੀ ਅਕਾਲੀ ਦਲ ਤੋਂ ਮੁਅੱਤਲ ਕੀਤੀ ਗਈ ਬੀਬੀ ਜਗੀਰ ਕੌਰ ਨੇ ਅੱਜ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕਿਹਾ ਕਿ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ ਜਿਸ ਨਾਲ ਉਨ੍ਹਾਂ ਨੂੰ ਮੁਅੱਤਲ ਕੀਤਾ ਹੈ ਬਿਨਾਂ ਕਿਸੇ ਨੋਟਿਸ ਦੇ । ਬੀਬੀ ਨੇ ਕਿਹਾ ਕਿ ਉਹ ਪਹਿਲਾਂ ਵੀ ਸਿੱਖਾਂ ਦੀ ਸੇਵਾ ਕਰਦੀ ਰਹੀ ਹੈ ਅਤੇ ਇਸ ਵਾਰ ਵੀ ਉਹ ਇਸ ਅਹੁਦੇ ਲਈ ਮੈਦਾਨ ਵਿੱਚ ਉੱਤਰੀ ਹੈ, ਜੋ ਕਿ ਗਲਤ ਨਹੀਂ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਇੱਕ ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ ਤਾਂ ਚੋਣ ਵਿੱਚ ਹੋਰ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਮੇਟੀ ਮੈਂਬਰ ਆਪਣੀ ਪਸੰਦ ਦਾ ਪ੍ਰਧਾਨ ਚੁਣ ਸਕਣਗੇ। ਇਸ ਤੋਂ ਇਲਾਵਾ ਪਾਰਟੀ ਮੁਖੀ ਦੇ ਲਿਫਾਫੇ ‘ਚੋਂ ਨਿਕਲਣ ਦੇ ਦੋਸ਼ ਤੋਂ ਵੀ ਛੁਟਕਾਰਾ ਮਿਲੇਗਾ।
----------- Advertisement -----------
ਮੁਅੱਤਲੀ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕੀਤੀ ਪ੍ਰੈਸ ਕਾਨਫਰੰਸ, ਕਿਹਾ- ਸਿੱਖੀ ਦੀ ਸੇਵਾ ਲਈ ਰਹਾਂਗੀ ਤਿਆਰ
Published on
----------- Advertisement -----------
----------- Advertisement -----------












