November 21, 2026, 8:56 pm
----------- Advertisement -----------
HomeNewsBreaking Newsਏ.ਜੀ.ਟੀ.ਐਫ. ਵੱਲੋਂ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ...

ਏ.ਜੀ.ਟੀ.ਐਫ. ਵੱਲੋਂ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗਿ੍ਰਫਤਾਰ; 4 ਪਿਸਤੌਲ , ਅਸਲਾ ਬਰਾਮਦ

Published on

----------- Advertisement -----------

ਪੰਜਾਬ ਪੁਲਿਸ ਵੱਲੋਂ ਕੀਤੀਆਂ ਉਕਤ 3 ਗਿ੍ਰਫਤਾਰੀਆਂ ਨਾਲ ਮਾਲਵੇ ਦੇ ਉੱਘੇ ਕਾਰੋਬਾਰੀ ’ਤੇ ਹੋਣ ਵਾਲੇ ਹਮਲੇ ਦੀ ਸਾਜ਼ਿਸ਼ ਟਲੀ : ਡੀਆਈਜੀ ਭੁੱਲਰ

ਚੰਡੀਗੜ, 1 ਮਈ : – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜਦੀਕੀ ਸਾਥੀਆਂ ਨੂੰ ਗਿ੍ਰਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ।

ਗਿ੍ਰਫਤਾਰ ਕੀਤੇ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸਚਿਨ ਵਾਸੀ ਪਿੰਡ ਚਰੇਵਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ , ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ ਝੋਰੜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ ਦੋ .30 ਕੈਲੀਬਰ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ 20 ਕਾਰ ਵੀ ਬਰਾਮਦ ਕੀਤੀ ਹੈ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜੀ ਲਿਆਉਣ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਵਿਚ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ . (ਏਜੀਟੀਐਫ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ, ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਵਸੂਲਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨਾਂ ਕਿਹਾ ਕਿ ਇਨਾਂ ਮੁਲਜਮਾਂ ਦੀ ਗਿ੍ਰਫਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਟਾਲਣ ਵਿੱਚ ਕਾਮਯਾਬੀ ਮਿਲੀ ਹੈ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜਮ ਅਪਰਾਧਿਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿੱਚ ਨਸ਼ਾ ਤਸਰਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨਾਂ ਕਿਹਾ ਕਿ ਉਹ ਗਿਰੋਹ ਲਈ ਦੂਜੇ ਰਾਜਾਂ ਤੋਂ ਹਥਿਆਰ ਮੰਗਵਾ ਕੇ ਆਪਣੇ ਸਾਥੀਆਂ ਨੂੰ ਪਹੁੰਚਾਉਂਦੇ ਸਨ ਤਾਂ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਜਾ ਸਕੇ।

ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੇਂਸ ਬਿਸਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇੋਸ਼ਾਂ ‘ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਉਪਲਬਧ ਕਰਵਾਉਂਦੇ ਸਨ।

ਉਨਾਂ ਅੱਗੇ ਕਿਹਾ “ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਵਾਂਟਡ ਗੈਂਗਸਟਰ ਸ਼ਾਹਰੁਖ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਦੁਆਰਾ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।“ ਜ਼ਿਕਰਯੋਗ ਹੈ ਕਿ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 01-05-2022 ਨੂੰ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...