June 8, 2026, 6:45 pm
----------- Advertisement -----------
HomeNewsLatest Newsਸਾਲਭਰ 'ਚ ਹਵਾਈ ਕਿਰਾਇਆ 40% ਵਧਿਆ ਅਤੇ ਹੋਟਲ ਖਰਚੇ 30 ਫੀਸਦੀ: ਫਿਰ...

ਸਾਲਭਰ ‘ਚ ਹਵਾਈ ਕਿਰਾਇਆ 40% ਵਧਿਆ ਅਤੇ ਹੋਟਲ ਖਰਚੇ 30 ਫੀਸਦੀ: ਫਿਰ ਵੀ ਕ੍ਰਿਸਮਸ ਅਤੇ ਨਵੇਂ ਸਾਲ ਲਈ ਬੁਕਿੰਗ 55 ਫੀਸਦੀ ਵਧੀ

Published on

----------- Advertisement -----------

ਸਾਲ 2021 ਦੇ ਮੁਕਾਬਲੇ ਯਾਤਰਾ 30-40%, ਹੋਟਲ ਦੇ ਖਰਚੇ 20-30% ਅਤੇ ਹੋਰ ਸਾਰੇ ਖਰਚੇ 50% ਮਹਿੰਗੇ ਹੋ ਗਏ ਹਨ। ਪਰ ਲਗਦਾ ਹੈ ਕਿ ਦੇਸ਼ ‘ਚ ਘੁੰਮਣ-ਫਿਰਨ ਦੇ ਸ਼ੌਕੀਨ ਲੋਕਾਂ ‘ਤੇ ਮਹਿੰਗਾਈ ਦਾ ਕੋਈ ਅਸਰ ਨਹੀਂ ਹੈ।ਕਿਉਕਿ ਇਸ ਵਾਰ ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ, ਗੋਆ, ਮਨਾਲੀ, ਲੱਦਾਖ, ਮਾਲਦੀਵ ਅਤੇ ਮਾਰੀਸ਼ਸ ਵਰਗੇ ਪਸੰਦੀਦਾ ਸੈਰ-ਸਪਾਟਾ ਸਥਾਨਾਂ ਲਈ ਬੁਕਿੰਗ ਪਿਛਲੇ ਸਾਲ ਦੇ ਮੁਕਾਬਲੇ 45-55% ਵੱਧ ਗਈ ਹੈ।
ConfirmTickets ਦੇ ਸਹਿ-ਸੰਸਥਾਪਕ ਅਤੇ ਸੀਓਓ ਸ਼੍ਰੀਪਦ ਵੈਦਿਆ ਦੇ ਅਨੁਸਾਰ, ਸਰਦੀਆਂ ਦੀਆਂ ਛੁੱਟੀਆਂ ਲਈ ਗੋਆ ਅਤੇ ਪੁਡੂਚੇਰੀ ਲਈ ਟਿਕਟਾਂ ਦੀ ਬੁਕਿੰਗ ਵਿੱਚ 50% ਦਾ ਵਾਧਾ ਹੋਇਆ ਹੈ। ਮੁੰਬਈ-ਕੋਲਕਾਤਾ ਅਤੇ ਦਿੱਲੀ ਲਈ ਬੁਕਿੰਗ ‘ਚ 15%-20% ਦਾ ਵਾਧਾ ਹੋਇਆ ਹੈ। MakeMyTrip ਦੇ ਸੀਓਓ ਵਿਪੁਲ ਪ੍ਰਕਾਸ਼ ਮੁਤਾਬਕ ਕ੍ਰਿਸਮਸ ਅਤੇ ਨਵੇਂ ਸਾਲ ਤੋਂ ਬਾਅਦ ਵੀ ਬੁਕਿੰਗ ‘ਚ ਕਮੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ।
ਇਕ ਰਿਪੋਰਟ ਮੁਤਾਬਿਕ ਟੂਰ ਅਤੇ ਟ੍ਰੈਵਲ ਇੰਡਸਟਰੀ ਦੇ ਇਸ ਸਾਲ ਦੇ ਅੰਤ ਤੱਕ 1.23 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ, ਕਿਉਂਕਿ ਯਾਤਰਾ ਭਾਵਨਾ ਸਭ ਤੋਂ ਉੱਚੇ ਪੱਧਰ ‘ਤੇ ਹੈ। ਇਸ ‘ਚ ਪੈਕੇਜਡ ਟੂਰ ਦੀ ਹਿੱਸੇਦਾਰੀ ਕਰੀਬ 55 ਹਜ਼ਾਰ ਕਰੋੜ ਰੁਪਏ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...