ਪਿਛਲੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਮੰਦਭਾਗੀ ਘਟਨਾ ਤੇ ਕਪੂਰਥਲਾ ਦੇ ਗੁਰਦੁਆਰਾ ਵਿੱਚ ਹੋਈ ਬੇਅਦਬੀ ਦੀ ਘਟਨਾ ਦਾ ਮਾਮਲਾ ਅਜੇ ਸ਼ਾਂਤ ਹੀ ਨਹੀਂ ਹੋਇਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਤਹਿਸੀਲ ਅਜਨਾਲਾ ਅਧੀਨ ਆਉਂਦੇ ਲਕਸ਼ਮੀ ਨਾਰਾਇਣ ਪ੍ਰਸਿੱਧ ਮੰਦਿਰ ਵਿੱਚ ਵੀ ਬੇਅਦਬੀ ਦੀ ਘਟਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ
ਲਕਸ਼ਮੀ ਨਾਰਾਇਣ ਮੰਦਰ ਦੇ ਪੰਡਿਤ ਸਵਾਮੀ ਸੱਤਿਆ ਪ੍ਰਕਾਸ਼ ਨੇ ਦੱਸਿਆ ਕਿ ਸਵੇਰੇ ਸਾਢੇ ਚਾਰ ਵਜੇ ਛੱਤ ਤੋਂ ਥੱਲੇ ਆਇਆ ਤਾ ਦੇਖਿਆ ਮੰਦਿਰ ਦੇ ਬਾਹਰ ਦਰਵਾਜ਼ੇ ਨੂੰ ਕੁੰਡੀ ਲੱਗੀ ਹੋਈ ਸੀ ਜਦੋਂ ਗੁਆਂਢੀਆਂ ਨੂੰ ਆਵਾਜ਼ ਦਿੱਤੀ ਤਾਂ ਉਨ੍ਹਾਂ ਦੇ ਘਰ ਦੇ ਬਾਹਰ ਤਾਲੇ ਲੱਗੇ ਹੋਏ ਸਨ ਪੰਡਿਤ ਨੇ ਅੱਗੇ ਦੱਸਿਆ ਦੋ ਤਾਲੇ ਅਤੇ ਸੰਗਲ ਤੋੜ ਕੇ ਅੰਦਰ ਦਾਖ਼ਲ ਹੋਏ ਹਨ ਉਨ੍ਹਾਂ ਅੱਗੇ ਦੱਸਿਆ ਕਿ ਦੋ ਵਾਲੀਆਂ ਇਕ ਮੋਟਰਸਾਈਕਲ ਗਊਸ਼ਾਲਾ ਦਾ ਗੋਲਕ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਪੰਡਿਤ ਨੇ ਅੱਗੇ ਕਿਹਾ ਕਿ ਗੀਤਾ ਅਤੇ ਹੋਰ ਧਾਰਮਿਕ ਕਿਤਾਬਾਂ ਅਤੇ ਹਿੰਦੂ ਧਾਰਮਿਕ ਗ੍ਰੰਥ ਵੀ ਥੱਲੇ ਸੁੱਟ ਦਿੱਤੀਆਂ। ਪੰਡਿਤ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਅਜਨਾਲਾ ਕਰਨਾ ਗਊਸ਼ਾਲਾ ਦੇ ਪ੍ਰਬੰਧਕ ਅਸ਼ਵਨੀ ਕੁਮਾਰ ਨੇ ਕਿਹਾ ਕਿ ਅੱਜ ਲਕਸ਼ਮੀ ਨਾਰਾਇਣ ਮੰਦਰ ਚ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਕ੍ਰਿਸ਼ਨ ਜੀ ਦੀਆਂ ਮੂਰਤੀਆਂ ਨੂੰ ਥੱਲੇ ਸੁੱਟ ਕੇ ਉਨ੍ਹਾਂ ਦੇ ਵਸਤਰ ਪਾੜ ਕੇ ਕੰਨਾਂ ਚੋਂ ਵਾਲੀਆਂ ਉਤਾਰ ਕੇ ਲੈ ਗਏ ਬਹੁਤ ਵੱਡੀ ਬੇਅਦਬੀ ਕੀਤੀ ਗਈ ਹੈ ਜੇਕਰ ਪ੍ਰਸ਼ਾਸਨ ਵੱਲੋਂ ਦੋ ਦਿਨਾਂ ਦੇ ਅੰਦਰ ਦੋਸ਼ੀਆਂ ਨੂੰ ਨਾ ਗ੍ਰਿਫਤਾਰ ਕੀਤਾ ਗਿਆ ਤਾਂ ਮੈਂ ਆਤਮਹੱਤਿਆ ਕਰ ਲਵਾਂਗਾ।
ਇਸ ਮਾਮਲੇ ਚ ਥਾਣਾ ਅਜਨਾਲਾ ਦੇ ਐਸਐਚਓ ਸੁਖਜਿੰਦਰ ਸਿੰਘ ਖਹਿਰਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਜਾਣਕਾਰੀ ਮਿਲੀ ਸੀ ਕਿ ਦੋ ਮੰਦਰਾਂ ਚ ਚੋਰੀ ਹੋਈ ਹੈ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਮੰਦਿਰਾਂ ਗਿਰਜਾ ਘਰ ਅਤੇ ਗੁਰਦੁਆਰਾ ਦੀ ਹੁਣ ਤੋਂ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਤੇ ਪੰਜਾਬ ਦੀਆਂ ਏਜੰਸੀਆਂ ਕਦੇ ਵੀ ਮਾਹੌਲ ਖ਼ਰਾਬ ਨਹੀਂ ਹੋਣ ਦੇਣਗੀਆਂ ਲੇਕਿਨ ਇਸੇ ਵਿਚ ਇਸ ਤਰ੍ਹਾਂ ਲਗਾਤਾਰ ਹੀ ਆਏ ਦਿਨ ਬੇਅਦਬੀਆਂ ਦੇ ਮਾਮਲੇ ਵੱਧਦੇ ਕਿਤੇ ਨਾ ਕਿਤੇ ਚਿੰਤਾ ਦਾ ਵਿਸ਼ਾ ਵੀ ਜ਼ਰੂਰ ਬਣਿਆ ਹੋਇਆ ਹੈ।