October 23, 2026, 3:21 am
----------- Advertisement -----------
HomeNewsLatest Newsਸੁਨੀਤਾ ਕੇਜਰੀਵਾਲ ਦੱਸਣ ਕਿ ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਪੰਜਾਬੀ ਮਾਂ ਬੋਲੀ...

ਸੁਨੀਤਾ ਕੇਜਰੀਵਾਲ ਦੱਸਣ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਪੰਜਾਬੀ ਮਾਂ ਬੋਲੀ ਦੀ ਪੜ੍ਹਾਈ ਬੰਦ ਕਿਉਂ ਕੀਤੀ: ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 10 ਫਰਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੁੰ ਆਖਿਆ ਕਿ ਉਹ ਭਲਕੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਦੇ ਪਤੀ ਦਾ ਆਰ ਐਸ ਐਸ ਦੀ ਜਥੇਬੰਦੀ ਸਵਦੇਸ਼ੀ ਜਾਗਰਣ ਮੰਚ ਨਾਲ ਕੀ ਸੰਬੰਧ ਹੈ।
ਦੱਸਣਯੋਗ ਹੈ ਕਿ ਸ੍ਰੀਮਤੀ ਸੁਨੀਤਾ ਕੇਜਰੀਵਾਲ 11 ਫਰਵਰੀ ਨੁੰ ਪੰਜਾਬ ਦੌਰੇ ’ਤੇ ਆ ਰਹੇ ਹਨ। ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਹਰਚਰਨ ਬੈਂਸ ਨੇ ਸ੍ਰੀ ਕੇਜਰੀਵਾਲ ਦੇ ਆਰ ਐਸ ਐਸ ਸੰਬੰਧਾਂ ਨੁੰ ਲੈ ਕੇ ਸਨਸਨੀਖੇਜ ਖੁਲ੍ਹਾਸੇ ਕੀੇਤੇ। ਉਹਨਾਂ ਦੱਸਿਆ ਕਿ ਸ੍ਰੀ ਕੇਜਰੀਵਾਲ ਨਾ ਸਿਰਫ ਸਵਦੇਸ਼ੀ ਜਾਗਰਣ ਮੰਚ ਦੀਆਂ ਮੀਟਿੰਗਾਂ ਵਿਚ ਭਾਗ ਲੈ ਕੇ ਆਰ ਐਸ ਐਸ ਦੀ ਵਿਚਾਰਧਾਰਾ ਦੀ ਸਿਖਲਾਈ ਲੈਂਦੇ ਰਹੇ ਹੈ ਬਲਕਿ ਉਹ ਇਸ ਮੰਚ ਦੇ ਬੁਲਾਰੇ ਵੀ ਰਹੇ ਹਨ।

ਬੈਂਸ ਨੇ ਸ੍ਰੀਮਤੀ ਸੁਨੀਤਾ ਕੇਜਰੀਵਾਲ ਨੁੰ ਇਹ ਵੀ ਕਿਹਾ ਕਿ ਉਹ ਉਹਨਾਂ ਤੋਂ ਪੁੱਛੇ ਜਾ ਰਹੇ ਸਵਾਲਾਂ ਬਾਰੇ ਲਿਖਤੀ ਦਸਤਾਵੇਜ਼ਾਂ ਰਾਹੀਂ ਜਵਾਬ ਲੈ ਕੇ ਆਉਣ। ਬੈਂਸ ਨੇ ਉਹਨਾਂ ਨੁੰ ਇਹ ਸਵਾਲ ਕੀਤਾ ਕਿ ਸ੍ਰੀ ਕੇਜਰੀਵਾਲ ਦਾ ਆਰ ਐਸ ਐਸ ਦੇ ਸਵਦੇਸ਼ੀ ਜਾਗਰਣ ਮੰਚ ਨਾਲ ਕੀ ਸੰਬੰਧ ਹੈ ? ਇਹ ਵੀ ਸਵਾਲ ਕੀਤਾ ਕਿ ਕੀ ਉਹਨਾਂ ਨੁੰ ਪਤਾ ਹੈ ਕਿ ਸ੍ਰੀ ਕੇਜਰੀਵਾਲ ਨਾ ਸਿਰਫ ਸਿਖਲਾਈ ਕੈਂਪਾਂ ਵਿਚ ਭਾਗ ਲੈਂਦੇ ਰਹੇ ਬਲਕਿ ਇਸਦੇ ਬੁਲਾਰੇ ਵੀ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਆਰ ਐਸ ਐਸ ਦੇ ਆਗੂ ਗੋਵਿੰਦ ਅਚਾਰਿਆ ਨੇ ਆਪ ਇਹ ਕਿਹਾ ਸੀ ਕਿ ਅਸੀਂ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਲੁੱਕ ਛੁਪ ਕੇ ਜੋ ਸਾਡੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੇ ਹਾਂ। ਉਹਨਾਂ ਕਿਹਾ ਕਿ ਸ੍ਰੀਮਤੀ ਸੁਨੀਤਾ ਜੀ ਇਹ ਜਵਾਬ ਲੈ ਕੇ ਆਉਣ ਕੀ ਇਹ ਗੱਲ ਠੀਕ ਹੈ ?
ਉਹਨਾਂ ਇਹ ਵੀ ਦੱਸਿਆ ਕਿ ਦਿੱਲੀ ਵਿਚ ਜਿਹੜੀ ਪਿਛਲੀ ਚੋਣ ਹੋਈ ਸੀ, ਉਸ ਵਿਚ ਦੀਪਕ ਮਦਾਨ ਨਾਂ ਦੇ ਬਜਰੰਗ ਦਲ ਦੇ ਆਗੂ ਦੇ ਪੋਸਟਰ ਦਿੱਲੀ ਵਿਚ ਲੱਗੇ ਸਨ ਜਿਸ ਵਿਚ ਇਕ ਪਾਸੇ ਮੋਦੀ ਦੀ ਤਸਵੀਰ ਹੈ ਤੇ ਦੂਜੇ ਪਾਸੇ ਕੇਜਰੀਵਾਲ ਦੀ ਤਸਵੀਰ ਹੈ। ਉਹਨਾਂ ਦੱਸਿਆ ਕਿ ਇਹ ਜਦੋਂ ਸ੍ਰੀ ਕੇਜਰੀਵਾਲ ਮੋਦੀ ਦੇ ਖਿਲਾਫ ਚੋਣਾਂ ਲੜੇ ਸੀ, ਉਸ ਵੇਲੇ ਦੀ ਗੱਲ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਪੋਸਟਰ ’ਤੇ ਲਿਖਿਆ ਹੈ ਕਿ ਆਰ ਐਸ ਐਸ ਦੀ ਮੁਹਿੰਮ ਨਾਲ ਜੁੜਨ ਵਾਸਤੇ ਕੇਜਰੀਵਾਲ ਦਾ ਸਾਥ ਦਿਓ।

ਬੈਂਸ ਨੇ ਕਿਹਾ ਕਿ ਪੰਜਾਬੀ ਹੋਣ ਦੇ ਨਾਅਤੇ ਉਹ ਪੰਜਾਬ ਪਹੁੰਚਣ ’ਤੇ ਸ੍ਰੀਮਤੀ ਸੁਨੀਤਾ ਕੇਜਰੀਵਾਲ ਦਾ ਸਵਾਗਤ ਕਰਦੇ ਹਨ ਪਰ ਉਹ ਉਹਨਾਂ ਤੋਂ ਕੁਝ ਸਵਾਲਾਂ ਦੇ ਜਵਾਬ ਚਾਹੁੰਦੇ ਹਨ ਜੋ ਅਸਲ ਵਿਚ ਪੰਜਾਬੀ ਚਾਹੁੰਦੇ ਹਨ। ਬੈਂਸ ਨੇ ਕਿਹਾ ਕਿ ਸ੍ਰੀਮਤੀ ਕੇਜਰੀਵਾਲ ਪੰਜਾਬੀਆਂ ਨੁੰ ਇਹ ਵੀ ਦੱਸਣ ਕਿ ਉਹਨਾਂ ਦੀ ਮਾਂ ਬੋਲੀ ਨੂੰ ਦਿੱਲੀ ਦੇ ਸਕੂਲਾਂ ਵਿਚ ਪੜ੍ਹਾਉਣਾ ਬੰਦ ਕਿਉਂ ਕਰ ਦਿੱਤਾ ਗਿਆ ? ਇਹ ਵੀ ਦੱਸਣ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਰੰਭੀ ਮਾਰਸ਼ਲ ਆਰਟ ਖੇਡ ਗਤਕਾ ਦੀ ਸਪੋਰਟਸ ਕੋਟੇ ਲਈ ਮਾਨਤਾ ਕਿਉਂ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਕੇਂਦਰ ਸਰਕਾਰ ਨੇ ਦੇਸ਼ ਭਰ ਵਿਚ ਇਸ ਲਈ ਮਾਨਤਾ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬੀ ਕੁਝ ਜਵਾਬ ਚਾਹੁੰਦੇ ਹਨ ਤੇ ਆਸ ਹੈ ਕਿ ਸ੍ਰੀਮਤੀ ਸੁਨੀਤਾ ਕੇਜਰੀਵਾਲ ਇਹਨਾਂ ਸਵਾਲਾਂ ਦਾ ਪੰਜਾਬੀ ਵਿਚ ਜਵਾਬ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...