October 13, 2026, 10:08 am
----------- Advertisement -----------
HomeNewsLatest Newsਅਕਾਲੀ ਦਲ ਨੇ ਪਾਰਟੀ ਦੇ ਪੁਨਰਗਠਨ ਦੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ...

ਅਕਾਲੀ ਦਲ ਨੇ ਪਾਰਟੀ ਦੇ ਪੁਨਰਗਠਨ ਦੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ

Published on

----------- Advertisement -----------

ਚੰਡੀਗੜ੍ਹ, 27 ਜੁਲਾਈ 2022 : – ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਚੋਣਾਂ ਵਿਚ ਕਾਰਗੁਜ਼ਾਰੀ ਦੇ ਮਾਮਲੇ ’ਤੇ ਝੂੰਦਾਂ ਕਮੇਟੀ ਦੀ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ। ਇਸ ਕਮੇਟੀ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਪਾਰਟੀ ਦੀ ਕੋਰ ਕਮੇਟੀ, ਜਿਸਦੀ ਮੀਟਿੰਗ ਦੀ ਪ੍ਰਧਾਨਗੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ, ਵਿਚ ਸਮੀਖਿਆ ਕਮੇਟੀ ਦੀ ਰਿਪੋਰਟ ਦੀ ਸ਼ਲਾਘਾ ਕੀਤੀ ਗਈ ਤੇ ਕਮੇਟੀ ਦੇ ਮੈਂਬਰਾਂ ਦਾ ਇਸ ਗੱਲੋਂ ਧੰਨਵਾਦ ਕੀਤਾ ਗਿਆ ਕਿ ਉਹਨਾਂ ਨੇ ਪਾਰਟੀ ਦੇ ਵਰਕਰਾਂ ਤੇ ਲੋਕਾਂ ਦੀ ਰਾਇ ਲੈਣ ਲਈ ਅਣਥੱਕ ਮਿਹਨਤ ਕੀਤੀ। ਸਰਦਾਰ ਬਾਦਲ ਨੂੰ ਕਮੇਟੀ ਦੀ ਰਿਪੋਰਟ ਮੁਤਾਬਕ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੀ ਜ਼ਿੰਮੇਵਾਰੀ ਸੌਂਪੀ ਗਈ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਚੋਣ ਸਮੀਖਿਆ ਕਮੇਟੀ ਦੀ ਰਿਪੋਰਟ ਵਿਚ ਪਾਰਟੀ ਦੀ ਪ੍ਰਾਪਤੀ ਤੇ ਕਮਜ਼ੋਰੀਆਂ ਦਾ ਜ਼ਿਕਰ ਕੀਤਾ ਗਿਆ ਹੈ ਤੇ ਨਾਲ ਹੀ ਪਾਰਟੀ ਨੁੰ ਦਰਪੇਸ਼ ਚੁਣੌਤੀਆਂ ਤੇ ਮੌਕਿਆਂ ਦੀ ਗੱਲ ਕੀਤੀ ਗਈ ਹੈ। ਸਰਦਾਰ ਭੂੰਦੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ ਇਸ ਕਮੇਟੀ ਦਾ ਗਠਨ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਚੋਲ ਵਾਸਤੇ ਸੰਜੀਦਗੀ ਨਾਲ ਕੰਮ ਕਰਨ ਵਾਸਤੇ ਕੀਤਾ ਸੀ। 

ਸਰਦਾਰ ਬਾਦਲ ਨੂੰ ਪਾਰਟੀ ਦੇ ਪੁਨਰਗਠਨ ਤੇ ਕੰਮਕਾਜ ਨੂੰ ਨਵੇਂ ਸਿਰੇ ਤੋਂ ਲੀਹ ’ਤੇ ਲਿਆਉਣ ਵਾਸਤੇ ਟੀਮ ਦਾ ਗਠਨ ਦਾ ਅਧਿਕਾਰ ਸੌਂਪਿਆ ਗਿਆ ਹੈ। ਉਹ ਸਿੱਖ ਬੁੁੱਧੀਜੀਵੀਆਂ, ਧਾਰਮਿਕ ਤੇ ਸਿਆਸੀ ਹਸਤੀਆਂ, ਅਧਿਆਪਕਾਂ, ਵਿਦਿਆਰਥੀਆਂ, ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ ਤੇ ਸਮਾਜਿਕ ਕਾਰਕੁੰਨਾਂ ਸਮੇਤ  ਪੰਜਾਬੀਆਂ ਨਾਲ ਰਾਇ ਮਸ਼ਵਰਾ ਕਰਨਗੇ। ਸਰਦਾਰ ਬਾਦਲ ਪਾਰਟੀ ਦੀ ਵਰਕਿੰਗ ਕਮੇਟੀ, ਜ਼ਿਲ੍ਹਾ ਤੇ ਸਰਕਲ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਰਾਇ ਮਸ਼ਵਰਾ ਕਰਨਗੇ। ਸਰਦਾਰ ਬਲਵਿੰਦਰ ਸਿੰਘ ਭੂੰਦੜ ਦੇ ਨਾਲ ਪ੍ਰੈਸ ਕਾਨਫਰੰਸ ਵਿਚ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਇਕਬਾਲ ਸਿੰਘ ਝੂੰਦਾਂ, ਵਿਰਸਾ ਸਿੰਘ ਵਲਟੋਹਾ, ਡਾ. ਦਲਜੀਤ ਸਿੰਘ ਚੀਮਾ ਤੇ ਜਥੇਦਾਰਾ ਹੀਰਾ ਸਿੰਘ ਗਾਬੜੀਆ ਵੀ ਹਾਜ਼ਰ ਸਨ। 

ਇਸ ਦੌਰਾਨ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਦੇ ਮਾਮਲੇ ਵਿਚ ਬਣਾਈ ਕਮੇਟੀ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਜਿਹਨਾਂ ਦੇ ਹਿੱਤ ਪ੍ਰਭਾਵਤ ਹਨ, ਉਹਨਾਂ ਦੇ ਨਾਲ ਨਾਲ ਕਿਸਾਨ ਤੇ ਪੰਜਾਬ ਦੇ ਹੋਰਨਾਂ ਪ੍ਰਤੀਨਿਧਾਂ ਨੁੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਕੋਰ ਕਮੇਟੀ ਨੇ ਸ਼ਹੀਦ ਭਗਤ ਸਿੰਘ ਦੇ ਖਿਲਾਫ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀਆਂ ਟਿੱਪਣੀਆਂ ਦੀ ਵੀ ਨਿਖੇਧੀ ਕੀਤੀ। 

ਪਾਰਟੀ, ਸਮੁੱਚੇ ਖਾਲਸਾ ਪੰਥ ਤੇ ਦੇਸ਼ ਨੇ ਸਿੱਖ ਕੌਮ ਦੇ ਦਲੇਰਾਂ ਵਿਚ ਸਰਦਾਰ ਭਗਤ ਸਿੰਘ ਨੁੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਨੇ ਬੱਬਰ ਅਕਾਲੀ ਲਹਿਰ, ਨਾਮਦਾਰੀ ਲਹਿਰ, ਕਾਮਾਗਾਟਾ ਮਾਰੂ ਲਹਿਰ, ਗਦਰ ਲਹਿਰ, ਕਿਰਤੀ ਕਿਸਾਨ ਲਹਿਰ ਤੇ ਹੋਰ ਲਹਿਰਾਂ ਵਿਚ ਪੰਜਾਬੀਆਂ ਦੀ ਸ਼ਮੂਲੀਅਤ ਦੀ ਵਡਿਆਈ ਕੀਤੀ। 

ਅਕਾਲੀ ਦਲ ਮਹਾਨ ਪੰਥਕ ਆਗੂਆਂ ਤੇ ਸ਼ਹੀਦਾਂ ਦੀ ਪਾਰਟੀ ਹੈ ਜਿਹਨਾਂ ਨੇ ਚਾਬੀਆਂ ਦੇ ਮੋਰਚੇ, ਜੈਤੋਂ ਦਾ ਮੋਰਚਾ, ਨਨਕਾਣਾ ਸਾਹਿਬ ਦਾ ਮੋਰਚਾ, ਧਰਮ ਯੁੱਧ ਮੋਰਚਾ ਤੇ ਹੋਰਨਾਂ ਵਿਚ ਪਾਰਟੀ ਦੀ ਸ਼ਮੂਲੀਅਤ ਕੀਤੀ ਤੇ ਇਸੇ ਲਈ ਸਾਡੇ ਬਹਾਦਰ ਤੇ ਦਲੇਰ  ਆਗੂਆਂ ਵਿਚ ਸਾਡੇ ਮਹਾਨ  ਹੀਰੋ ਤੇ ਸ਼ਹੀਦਾਂ ਵਿਚ ਸਾਡਾ ਨਾਂ ਸ਼ਾਮਲ ਕੀਤਾ ਹੈ। ਇਹ ਸਰਦਾਰ ਮਾਨ ਦੀਆਂ ਟਿੱਪਣੀਆਂ ਨੂੰ ਇਕ ਬਿਮਾਰ ਮਾਨਸਿਕਤਾ ਤੇ ਪੰਜਾਬੀਆਂ ਤੇ ਸਿੱਖਾਂ ਦੇ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਨੂੰ ਅਪਮਾਨਤ ਕਰਨ ਦਾ ਕੰਮ ਕਰ ਰਹੀਆਂ ਹਨ। ਪਾਰਟੀ ਨੇ ਕੜਾ ਸਮੇਤ ਸਿੱਖ ਕੱਕਾਰਾਂ ’ਤੇ ਪਾਬੰਦੀ ਖਿਲਾਫ ਧਾਰਮਿਕ  ਭਾਵਨਾਵਾਂ ਭੜਕਾਉਣ ਦੇ ਮਾਮਲੇ ਵਿਚ ਵੱਖ ਵੱਖ ਮਾਮਨਿਆਂ ਦੀ ਵੀ ਨਿਖੇਧੀ ਕੀਤੀ।

ਇਸ ਤੋਂ ਪਹਿਲਾਂ ਕੋਰ ਕੇਮਟੀ ਨੇ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਪਾਰਟੀ ਨੇ ਰਾਜਪੁਰਾ ਤਹਿਸੀਲ ਵਿਚ ਸੂਰਜਮੁਖੀ ਉਤਪਾਦਕਾਂ ਤੇ ਸ੍ਰੀ ਮੁਕਤਸਰ ਸਾਹਿਬ ਵਿਚ ਮੂੰਗ ਦੀ ਫਸਲ ਦੇ ਹੋਏ ਨੁਕਸਾਨ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। 

ਪਾਰਟੀ ਨੇ ਭਾਰਤ ਦਾ ਰਾਸ਼ਟਰਪਤੀ ਬਣਨ ’ਤੇ ਸ੍ਰੀਮਤੀ ਦਰੋਪਦੀ ਮੁਰਮੂਮ ਨੁੰ ਵੀ ਇਹਨਾਂ ਮਾਮਲਿਆਂ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਮੈਂਬਰਾਂ ਨੇ ਮੂਲ ਮੰਤਰ ਦਾ ਪਾਠ ਕੀਤਾ ਤੇ ਅਕਾਲੀ ਦਲ, ਕੋਰ ਕਮੇਟੀ ਮੈਂਬਰਾਂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਅਚਨਚੇਤ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...