November 14, 2026, 7:10 am
----------- Advertisement -----------
HomeNewsLatest Newsਸਾਜ਼ਿਸ਼ ਤਹਿਤ ਸਾਰੀਆਂ ਬੇਈਮਾਨ ਪਾਰਟੀਆਂ ਰਲ ਕੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੀਆਂ...

ਸਾਜ਼ਿਸ਼ ਤਹਿਤ ਸਾਰੀਆਂ ਬੇਈਮਾਨ ਪਾਰਟੀਆਂ ਰਲ ਕੇ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੀਆਂ ਹਨ-ਰਾਘਵ ਚੱਢਾ

Published on

----------- Advertisement -----------

ਹਰ ਚੋਣ ਤੋਂ ਪਹਿਲਾਂ ਬੇਈਮਾਨ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਹਨ-ਰਾਘਵ ਚੱਢਾ
….. ਅਰਵਿੰਦ ਕੇਜਰੀਵਾਲ ਇੱਕ ਸਿੱਖਿਆ ਸ਼ਾਸਤਰੀ ਹੈ, ਇੱਕ ਰਾਸ਼ਟਰਵਾਦੀ ਅਤੇ ਇੱਕ ਵਿਕਾਸਵਾਦੀ ਹੈ – ਰਾਘਵ ਚੱਢਾ
….. ਇੱਕ ਪਾਸੇ ਬੇਈਮਾਨ ਤਾਕਤਾਂ ਸੁਖਬੀਰ ਬਾਦਲ, ਨਰਿੰਦਰ ਮੋਦੀ, ਚਰਨਜੀਤ ਚੰਨੀ, ਕਾਂਗਰਸ, ਭਾਜਪਾ, ਅਕਾਲੀ ਹਨ ਅਤੇ ਦੂਜੇ ਪਾਸੇ ਇਮਾਨਦਾਰ ਨੇਤਾ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਹੈ – ਰਾਘਵ ਚੱਢਾ
…..ਆਉਣ ਵਾਲੇ 72 ਘੰਟਿਆਂ ‘ਚ ਕਈ ਫਰਜੀ ਖਬਰਾਂ ਵੱਖ-ਵੱਖ ਮਾਧਿਅਮਾਂ ‘ਤੇ ਚਲਾਈਆਂ ਜਾਣਗੀਆਂ, ਲੇਕਿਨ ਪੰਜਾਬ ਦੀ ਜਨਤਾ ਇਸ ਵਾਰ ਗੁੰਮਰਾਹ ਨਹੀਂ ਹੋਵੇਗੀ- ਰਾਘਵ ਚੱਢਾ

ਚੰਡੀਗੜ੍ਹ, 17 ਫਰਵਰੀ 2022 – ਪਿਛਲੇ ਕੁਝ ਦਿਨਾਂ ਤੋਂ ਕਾਂਗਰਸ-ਅਕਾਲੀ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਵੱਲੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਿਲਾਫ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਹਮਲਾਵਰ ਹੋ ਗਈ। ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ‘ਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸਾਰੀਆਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ। ਚੱਢਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਣ ਲਈ ਇੱਕਜੁੱਟ ਹੋ ਗਈਆਂ ਹਨ। ਸਾਜ਼ਿਸ਼ ਦੇ ਤਹਿਤ ਕਾਂਗਰਸ, ਭਾਜਪਾ ਅਤੇ ਅਕਾਲੀ ਨੇਤਾ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨ ਲਈ ਲਗਾਤਾਰ ਝੂਠੇ ਬਿਆਨ ਦੇ ਰਹੇ ਹਨ।

ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਚੋਣਾਂ ਵੇਲੇ ਵੀ ਵਿਰੋਧੀ ਪਾਰਟੀਆਂ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨਕਸਲੀ ਹੈ, ਅੱਤਵਾਦੀ ਹੈ। ਪਰ ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ ਕਰਾਰਾ ਜਵਾਬ ਦਿੱਤਾ। ਦਿੱਲੀ ਦੀ ਜਨਤਾ ਨੇ ਦੱਸਿਆ ਕਿ ਕੇਜਰੀਵਾਲ ਅੱਤਵਾਦੀ ਨਹੀਂ ਸਗੋਂ ਰਾਸ਼ਟਰਵਾਦੀ ਹੈ। ਕੇਜਰੀਵਾਲ ਸਾਡਾ ਬੇਟਾ, ਸਾਡਾ ਭਾਈ ਹੈ। ਚੱਢਾ ਨੇ ਕਿਹਾ ਕਿ ਜਿਸ ਅਰਵਿੰਦ ਕੇਜਰੀਵਾਲ ਨੂੰ ਕਾਂਗਰਸ ਭਾਜਪਾ ਅੱਤਵਾਦੀ ਆਖਦੀ ਹੈ, ਉਸਨੇ (ਕੇਜਰੀਵਾਲ) ਦਿੱਲੀ ਵਿੱਚ ਵਰਲਡ ਕਲਾਸ ਸਕੂਲ ਬਣਵਾਏ, ਆਮ ਲੋਕਾਂ ਦੀ ਸਿਹਤ ਲਈ ਚੰਗੇ ਹਸਪਤਾਲ ਬਣਾਏ, ਜਿਸ ਵਿੱਚ ਅੱਜ ਲੱਖਾਂ ਰੁਪਏ ਦਾ ਇਲਾਜ ਮੁਫ਼ਤ ਹੁੰਦਾ ਹੈ। ਔਰਤਾਂ ਲਈ ਬੱਸਾਂ ਵਿੱਚ ਸਫਰ ਮੁਫਤ ਕੀਤਾ ਅਤੇ ਬਜ਼ੁਰਗਾਂ ਲਈ ਤੀਰਥ ਯਾਤਰਾ ਮੁਫਤ ਕੀਤੀ ਅਤੇ ਸਾਰੇ ਸੂਬਿਆਂ ਤੋਂ ਵੱਧ ਪੈਨਸ਼ਨ ਦਿੱਤੀ। ਹਰ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਡੋਰ ਸਟੈਪ ਡਿਲੀਵਰੀ ਸਕੀਮ ਤਹਿਤ ਸਾਰੇ ਲੋਕਾਂ ਦੇ ਘਰ ਰਾਸ਼ਨ ਅਤੇ ਸਰਕਾਰੀ ਸੇਵਾਵਾਂ ਪਹੁੰਚਾਈਆਂ।

ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਕਾਂਗਰਸ ਨੂੰ ਜਦੋਂ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੋਈ ਸਬੂਤ ਨਹੀਂ ਲੱਭਿਆ ਤਾਂ ਉਹ ਸਾਜ਼ਿਸ਼ ਦੇ ਤਹਿਤ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ। ਪਰ ਪੰਜਾਬ ਦੇ ਲੋਕ ਇਨ੍ਹਾਂ ਦੇ ਪ੍ਰਾਪੇਗੰਡੇ ਤੋਂ ਪ੍ਰਭਾਵਿਤ ਨਹੀਂ ਹੋਣ ਵਾਲੇ। ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਇਨ੍ਹਾਂ ਬੇਈਮਾਨ ਅਤੇ ਭ੍ਰਿਸ਼ਟਾਚਾਰੀ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਹੈ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਇੱਕ ਮੌਕਾ ਦੇਣ ਹੈ।
ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਅਕਾਲੀ ਅਤੇ ਭਾਜਪਾ ਨੂੰ ਡਰ ਹੈ ਕਿ ਜਦੋਂ ਦਿੱਲੀ ਦੇ ਲੋਕਾਂ ਨੇ 2015 ਵਿੱਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਤਾਂ ਉਨ੍ਹਾਂ ਦੀ ਲੁੱਟ ਅਤੇ ਭ੍ਰਿਸ਼ਟਾਚਾਰ ਦੀ ਰਾਜਨੀਤੀ ਦਾ ਦਿੱਲੀ ਵਿੱਚ ਅੰਤ ਹੋ ਗਿਆ। ਜੇਕਰ ਪੰਜਾਬ ‘ਚ ਵੀ ‘ਆਪ’ ਦੀ ਸਰਕਾਰ ਬਣ ਗਈ ਤਾਂ ਇਨ੍ਹਾਂ ਦੀਆਂ ਸਿਆਸੀ ਦੁਕਾਨਾਂ ਹਮੇਸ਼ਾ ਲਈ ਬੰਦ ਹੋ ਜਾਣਗੀਆਂ।

ਰਾਘਵ ਚੱਢਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵੀ ਇਨ੍ਹਾਂ ਪਾਰਟੀਆਂ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕਈ ਸਾਜ਼ਿਸ਼ਾਂ ਘੜੀਆਂ ਸਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਗਈ। ਚੋਣਾਂ ਤੋਂ ਠੀਕ ਪਹਿਲਾਂ 2017 ਵਿੱਚ ਮੌੜ ਵਿੱਚ ਬੰਬ ਧਮਾਕਾ ਹੋਇਆ, ਜਿਸ ਦੇ ਪੀੜਤਾਂ ਨੂੰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ। ਬੇਅਦਬੀ ਕਾਂਡ ਦੀ ਜਾਂਚ ਦੇ ਵੀ ਦੋਸ਼ੀ ਫੜੇ ਨਹੀਂ ਗਏ। ਕਿਉਂਕਿ ਉਨ੍ਹਾਂ ਦਾ ਮਨੋਰਥ ਇਨ੍ਹਾਂ ਮੁੱਦਿਆਂ ਦਾ ਚੋਣਾਵੀ ਲਾਹਾ ਲੈਣਾ ਸੀ। ਹੁਣ ਫਿਰ ਇਹ ਲੋਕ ਭੱਦੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ, ਚਰਨਜੀਤ ਸਿੰਘ ਚੰਨੀ ਅਤੇ ਪ੍ਰਿਅੰਕਾ ਗਾਂਧੀ ਦੇ ਚੱਕਰ ਵਿੱਚ ਇਸ ਵਾਰ ਪੰਜਾਬ ਦੀ ਜਨਤਾ ਨਹੀਂ ਆਉਣ ਵਾਲੀ। ਇਸ ਵਾਰ ਪੰਜਾਬ ਦੇ ਲੋਕ ਮਿਲ ਕੇ ਉਨ੍ਹਾਂ ਦੇ ਸਾਰੇ ਪ੍ਰਾਪੇਗੰਡੇ ਨੂੰ ਫੇਲ ਕਰ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...