October 5, 2026, 8:35 pm
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ...

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ

Published on

----------- Advertisement -----------

ਚੰਡੀਗੜ੍ਹ, 28 ਜੁਲਾਈ : – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਨ। ਇੱਥੇ ਹੈੱਡਕੁਆਰਟਰ ‘ਤੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਪੰਜਾਬ ਭਵਨ ਵਿਖੇ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਉਪਰਾਲਿਆਂ ਦੀ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਦੋ ਹਫ਼ਤਿਆਂ ਬਾਅਦ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਦਾ ਵੀ ਫ਼ੈਸਲਾ ਕੀਤਾ।

ਪੀ.ਆਰ.ਓਜ਼/ਏ.ਪੀ.ਆਰ.ਓਜ਼ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਸਾਰੇ ਐਲਾਨਾਂ, ਭਲਾਈ ਸਕੀਮਾਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਜਲਦ ਤੋਂ ਜਲਦ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕੀਤਾ ਜਾਵੇ ਤਾਂ ਜੋ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚ ਸਕੇ। ਸੂਚਨਾ ਦੇ ਪ੍ਰਸਾਰ ਦੀਆਂ ਨਵੀਨਤਮ ਤਕਨਾਲੋਜੀ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਉਣ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਹੁਕਮਾਂ ਬਾਰੇ ਸੂਬੇ ਦੇ ਦੂਰ-ਦਰਾਜ ਦੇ ਇਲਾਕਿਆਂ ਤੱਕ ਜਾਣਕਾਰੀ ਫੈਲਾਉਣ ਲਈ ਸਥਾਨਕ ਪੱਧਰ ‘ਤੇ ਵੀ ਬੁਨਿਆਦੀ ਢਾਂਚਾ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿ੍ਪਾਲ ਸਿੰਘ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੋਸ਼ਲ ਮੀਡੀਆ ਕਵਰੇਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਰਕਾਰੀ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸ੍ਰੀਮਤੀ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਸ੍ਰੀ ਮਨਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...