November 18, 2026, 6:46 am
----------- Advertisement -----------
HomeNewsLatest Newsਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ: ਯੂਥ ਕਾਂਗਰਸੀਆਂ ਨੇ ਦਿਖਾਏ ਕਾਲੇ ਝੰਡੇ, ਪੁਲਿਸ...

ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ: ਯੂਥ ਕਾਂਗਰਸੀਆਂ ਨੇ ਦਿਖਾਏ ਕਾਲੇ ਝੰਡੇ, ਪੁਲਿਸ ਨੇ ਲਿਆ ਹਿਰਾਸਤ ‘ਚ

Published on

----------- Advertisement -----------

ਚੰਡੀਗੜ੍ਹ : – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ‘ਤੇ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਪੁਲਿਸ ਨੇ ਸੈਕਟਰ 37 ‘ਚ ਹਿਰਾਸਤ ‘ਚ ਲੈ ਲਿਆ ਹੈ। ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ‘ਚ ਕਈ ਯੋਜਨਾਵਾਂ ਦੀ ਸ਼ੁਰੂਆਤ ਕਰਨ ਲਈ ਚੰਡੀਗੜ੍ਹ ਪੁੱਜੇ ਸਨ। ਇਸ ਤੋਂ ਬਾਅਦ ਯੂਥ ਕਾਂਗਰਸ ਵਰਕਰਾਂ ਨੇ ਸ਼ਾਹ ਦੀ ਆਮਦ ‘ਤੇ ਕਾਲੇ ਝੰਡੇ ਦਿਖਾ ਕੇ ਵਿਰੋਧ ਜਤਾਇਆ। ਯੂਥ ਕਾਂਗਰਸ ਚੰਡੀਗੜ੍ਹ ਵੱਲੋਂ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਮੀਤ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਦੂਜੇ ਪਾਸੇ ਸਰਕਾਰ ਨੇ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਇੰਨੀਆਂ ਵਧਾ ਦਿੱਤੀਆਂ ਹਨ ਕਿ ਆਮ ਆਦਮੀ ਨੂੰ ਖਾਣ-ਪੀਣ ਦੀਆਂ ਵਸਤੂਆਂ ਖਰੀਦਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਨੇ ਇਸ ਸਿਲਸਿਲੇ ਵਿੱਚ ਕੋਈ ਠੋਸ ਕਦਮ ਨਾ ਚੁੱਕ ਕੇ ਆਪਣੀ ਨਾਕਾਮੀ ਦਾ ਸਬੂਤ ਦਿੱਤਾ ਹੈ। ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਵਿਨਾਇਕ ਬੰਗੀਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ, ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਹਰ ਰੋਜ਼ ਔਰਤਾਂ ਨਾਲ ਜਬਰ-ਜ਼ਨਾਹ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਰ ਜਨਰਲ ਸਕੱਤਰ ਕਵਲਪ੍ਰੀਤ ਸਿੰਘ, ਸਕੱਤਰ ਨਿਤਿਨ ਕਵਲ, ਯੂਥ ਆਗੂ ਨਰਿੰਦਰ ਗਾਂਧੀ, ਵਾਰਡ ਪ੍ਰਧਾਨ ਵਿਕਾਸ ਖੰਨਾ, ਜਸਪ੍ਰੀਤ ਸਿੰਘ ਆਦਿ ਨੌਜਵਾਨ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...